ਬੰਗਾ, 2 ਮਾਰਚ (ਸੁਰਿੰਦਰ ਸਿੰਘ ਕਰਮ ਲਧਾਣਾ)-ਖ਼ਾਲਸਾ ਹਾਈ ਸਕੂਲ ਬੰਗਾ ਵਿਖੇ ਹੈੱਡਮਾਸਟਰ ਰਜਿੰਦਰ ਸਿੰਘ ਆਹਲੂਵਾਲੀਆ ਦੀ ਅਗਵਾਈ 'ਚ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਹਿਤ ਪ੍ਰਭਾਵਸ਼ਾਲੀ ਵਿਦਾਇਗੀ ਸਮਾਗਮ ਕਰਾਇਆ ਗਿਆ | ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਿਦਾਇਗੀ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਰੰਗਾਰੰਗ ਪ੍ਰੋਗਰਾਮ ਕੀਤਾ, ਜਿਸ ਦੀ ਸ਼ੁਰੂਆਤ ਗੁਰਬਾਣੀ ਦੇ ਸ਼ਬਦ ਗਾਇਨ ਨਾਲ ਹੋਈ | ਇਸ ਮਗਰੋਂ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ | ਨੌਵੀਂ ਜਮਾਤ ਦੀ ਵਿਦਿਆਰਥਣ ਲਕਸ਼ਮੀ ਵੱਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼ੁਭ ਇਛਾਵਾਂ ਦਿੱਤੀਆਂ | ਉਪਰੰਤ ਦਸਵੀਂ ਜਮਾਤ ਦੀ ਵਿਦਿਆਰਥਣ ਇਲਮਾਂ ਨੂਰ ਨੇ ਨੌਵੀਂ ਜਮਾਤ ਦਾ ਧੰਨਵਾਦ ਕੀਤਾ ਅਤੇ ਸਕੂਲ 'ਚ ਬੀਤਾਏ ਹੋਏ ਆਪਣੇ ਸਮੇਂ ਨੂੰ ਯਾਦ ਕੀਤਾ | ਇਸ ਮੌਕੇ ਐਸ.ਐਨ ਕਾਲਜੀਏਟ ਸਕੂਲ ਬੰਗਾ ਦੇ ਇੰਚਾਰਜ ਪਿ੍ੰਸੀਪਲ ਜਤਿੰਦਰ ਮੋਹਨ ਤੇ ਪ੍ਰੋਫੈਸਰ ਮੋਹਨ ਸਿੰਘ ਨੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ | ਇਸੇ ਤਰਾਂ ਹੈਡਮਾਸਟਰ ਰਜਿੰਦਰ ਸਿੰਘ ਆਹਲੂਵਾਲੀਆ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਆਉਣ ਵਾਲੇ ਬੋਰਡ ਦੇ ਇਮਤਿਹਾਨਾਂ ਵਿੱਚ ਮਿਹਨਤ ਤੇ ਲਗਨ ਨਾਲ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਆ | ਇਸ ਮੌਕੇ ਦਸਵੀਂ ਜਮਾਤ ਵੱਲੋਂ ਸਕੂਲ ਨੂੰ ਯਾਦਗਾਰੀ ਤੋਹਫਾ ਭੇਟ ਕੀਤਾ ਗਿਆ | ਅੰਤ 'ਚ ਮੰਚ ਸੰਚਾਲਕ ਸੰਦੀਪ ਕੌਰ ਨੇ ਸਭ ਦਾ ਧੰਨਵਾਦ ਕੀਤਾ | ਇਸ ਮੌਕੇ ਸੁਖਵਿੰਦਰ ਸਿੰਘ, ਮੈਡਮ ਜੌਲੀ, ਸੁਖਵਿੰਦਰ ਕੌਰ, ਅੰਜਲੀ, ਅਮਨਪ੍ਰੀਤ, ਨੀਰਜ ਤੇ ਅਮਰੀਕ ਸਿੰਘ ਆਦਿ ਹਾਜ਼ਰ ਸਨ |