31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੀ. ਏ. ਯੂ.-ਖੇਤੀਬਾੜੀ ਕਾਲਜ ਬੱਲੋਵਾਲ ਸੌਂਖੜੀ 'ਚ ਵਿਸ਼ੇਸ਼ ਸੈਸ਼ਨ ਕਰਵਾਇਆ

Ad Position 21
No active advertisement
ਅਜੀਤ ਡੈਸਕ 04-03-2026
ਬਲਾਚੌਰ, 3 ਮਾਰਚ (ਨਰੇਸ਼ ਧੌਲ)- ਪੀ. ਏ. ਯੂ.-ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿਖੇ ਖੇਤੀਬਾੜੀ ਸਨਾਤਕਾਂ ਲਈ 'ਉੱਚ ਸਿੱਖਿਆ ਦੇ ਮੌਕੇ ਵਿਸ਼ੇ' 'ਤੇ ਇਕ ਵਿਸ਼ੇਸ਼ ਅਕਾਦਮਿਕ ਸੈਸ਼ਨ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਅਤੇ ਮੁੱਖ ਵਕਤਾ ਵਜੋਂ ਡਾ. ਸੁਰਿੰਦਰ ਸਿੰਘ ਕੁਕਲ, ਲੀਡ (ਵਾਤਾਵਰਣ ਅਤੇ ਮੌਸਮੀ ਤਬਦੀਲੀ), ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਚੰਡੀਗੜ੍ਹ ਅਤੇ ਸਾਬਕਾ ਡੀਨ, ਖੇਤੀਬਾੜੀ ਕਾਲਜ, ਪੀ. ਏ. ਯੂ., ਲੁਧਿਆਣਾ ਨੇ ਸ਼ਿਰਕਤ ਕੀਤੀ | ਸਮਾਗਮ ਦੀ ਸ਼ੁਰੂਆਤ ਕਾਲਜ ਦੇ ਡੀਨ ਡਾ. ਮਨਮੋਹਨਜੀਤ ਸਿੰਘ ਵਲੋਂ ਡਾ. ਕੁਕਲ ਦਾ ਸਵਾਗਤ ਕਰਦੇ ਹੋਏ ਕੀਤੀ ਗਈ | ਉਨ੍ਹਾਂ ਨੇ ਬੂਟਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਮੁੱਖ ਮਹਿਮਾਨ ਦਾ ਸਨਮਾਨ ਕੀਤਾ | ਆਪਣੇ ਸੰਬੋਧਨ ਵਿਚ ਡਾ. ਮਨਮੋਹਨਜੀਤ ਸਿੰਘ ਨੇ ਡਾ. ਕੁਕਲ ਦੀ ਅਕਾਦਮਿਕ ਯਾਤਰਾ ਅਤੇ ਖੇਤੀਬਾੜੀ ਖੇਤਰ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਦੀ ਸਰਾਹਨਾ ਕਰਦਿਆਂ ਉਨ੍ਹਾਂ ਨੂੰ ਆਪਣਾ ਮਾਰਗਦਰਸ਼ਕ ਅਤੇ ਪ੍ਰੇਰਣਾ ਸਰੋਤ ਦੱਸਿਆ | ਆਪਣੇ ਭਾਸ਼ਣ ਵਿੱਚ ਡਾ. ਕੁਕਲ ਨੇ ਜਾਣਕਾਰੀ ਅਤੇ ਗਿਆਨ ਵਿਚਕਾਰ ਅੰਤਰ ਨੂੰ ਰੌਸ਼ਨ ਕੀਤਾ | ਉਨ੍ਹਾਂ ਨੇ ਵਿਦੇਸ਼ੀ ਵਿਸ਼ਵ ਵਿਦਿਆਲਿਆਂ, ਪੀ.ਏ.ਯੂ. ਤੇ ਹੋਰ ਪ੍ਰਸਿੱਧ ਸੰਸਥਾਵਾਂ ਵਿਚ ਮਾਸਟਰ ਅਤੇ ਡਾਕਟਰੇਟ ਡਿਗਰੀ ਦੇ ਮੌਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਡਾ. ਕੁੱਕਲ ਨੇ ਆਪਣੇ ਅਕਾਦਮਿਕ ਅਤੇ ਪ੍ਰਸ਼ਾਸਕੀ ਤਜ਼ਰਬੇ ਤੋਂ ਪ੍ਰਾਪਤ ਵਿਵਹਾਰਕ ਸੂਝ ਨਾਲ ਇਨ੍ਹਾਂ ਸਵਾਲਾਂ ਦੇ ਜਵਾਬ ਦਿੱਤੇ | ਪ੍ਰੋਗਰਾਮ ਦਾ ਮੰਚ ਸੰਚਾਲਨ ਵਿਦਿਆਰਥੀ ਅਰਸ਼ਦੀਪ ਸਿੰਘ ਦੁਆਰਾ ਕੀਤਾ ਗਿਆ ਅਤੇ ਧੰਨਵਾਦ ਮਤਾ ਡਾ. ਸਵਪਨਿਲ ਪਾਂਡੇ ਵੱਲੋਂ ਪੇਸ਼ ਕੀਤਾ ਗਿਆ | ਉਨ੍ਹਾਂ ਨੇ ਮੁੱਖ ਮਹਿਮਾਨ ਦੇ ਕੀਮਤੀ ਮਾਰਗਦਰਸ਼ਨ ਅਤੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਲਈ ਧੰਨਵਾਦ ਪ੍ਰਗਟਾਇਆ | ਇਸ ਮੌਕੇ ਸਮੁੱਚੀ ਟੀਮ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਬੰਗਾ ਵਿਖੇ ਸਾਇੰਸ ਦਿਵਸ ਮਨਾਇਆ ਅਗਲੀ ਖ਼ਬਰ ਸਬ-ਇੰਸਪੈਕਟਰ ਮਨੋਹਰ ਲਾਲ ਮੰਗੂਪੁਰ ਪਦਉੱਨਤ ਹੋ ਕੇ ਬਣੇ ਇੰਸਪੈਕਟਰ
Ad Position 24