31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੀ. ਡਬਲਿਊ. ਡੀ. ਫੀਲਡ ਅਤੇ ਵਰਕਸ਼ਾਪ ਯੂਨੀਅਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 04-03-2026
ਮਜਾਰੀ/ਸਾਹਿਬਾ, 3 ਮਾਰਚ (ਨਿਰਮਲਜੀਤ ਸਿੰਘ ਚਾਹਲ)-ਪੀ. ਡਬਲਿਊ. ਡੀ. ਫੀਲਡ ਤੇ ਵਰਕਸ਼ਾਪ ਵਰਕਰ ਯੂਨੀਅਨ ਦੇ ਅਹੁੱਦੇਦਾਰਾਂ ਤੇ ਵਰਕਰਾਂ ਵਲੋਂ ਕਸਬਾ ਮਜਾਰੀ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਹਰਮੇਸ਼ ਲਾਲ ਮਾਹੀਪੁਰ ਨੇ ਕਿਹਾ ਕਿ ਸੀਵਰੇਜ ਬੋਰਡ ਅੰਦਰ ਲੰਮਾਂ ਸਮਾਂ ਕੰਮ ਕਰਕੇ ਸੇਵਾ ਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਪੈਨਸ਼ਨ ਨਹੀਂ ਦਿੱਤੀ ਜਾ ਰਹੀ, ਜਦ ਕਿ ਕਾਰਪੋਰੇਸ਼ਨ ਬੋਰਡਾਂ ਵਿੱਚ ਮੁਲਾਜ਼ਮਾਂ ਨੂੰ ਪੈਨਸ਼ਨ ਦਿੱਤੀ ਜਾ ਰਹੀ ਹੈ | ਇਸ ਸਬੰਧੀ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਬੋਰਡ ਵਲੋਂ ਆਪਣੇ ਪੱਧਰ 'ਤੇ ਪੈਨਸ਼ਨ ਦਿੱਤੀ ਜਾ ਸਕਦੀ ਹੈ | ਯੂਨੀਅਨ ਵਲੋਂ ਸੀਵਰੇਜ ਬੋਰਡ ਦੇ ਐੱਮ. ਡੀ. ਤੇ ਸਥਾਨਕ ਸਰਕਾਰਾਂ ਦੇ ਵਧੀਕ ਸਕੱਤਰ ਨਾਲ ਮੀਟਿੰਗਾਂ ਕਰਨ ਦੇ ਬਾਵਯੂਦ ਪੈਨਸ਼ਨਾਂ ਦੇਣ ਬਾਰੇ ਕੋਈ ਵੀ ਕਾਰਵਾਈ ਨਹੀ ਕੀਤੀ ਜਾ ਰਹੀ, ਨਾ ਹੀ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਤੇ ਨਾ ਹੀ ਕਰਮਚਾਰੀਆਂ ਨੂੰ ਬਣਦੇ ਲਾਭ ਦੇਣ ਲਈ ਕੋਈ ਕਾਰਵਾਈ ਕੀਤੀ ਜਾ ਰਹੀ ਹੈ | ਇਨ੍ਹਾਂ ਮੰਗਾਂ ਨੂੰ ਲੈ ਕੇ ਯੂਨੀਅਨ ਵਲੋਂ 6 ਮਾਰਚ ਨੂੰ ਚੰਡੀਗੜ੍ਹ ਵਿਖੇ ਮੁੱਖ ਦਫਤਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਵਿਚ ਪੰਜਾਬ ਦੇ ਹਜ਼ਾਰਾ ਮੁਲਾਜ਼ਮ ਹਿੱਸਾ ਲੈਣਗੇ | ਇਸ ਮੌਕੇ ਸੁਰਿੰਦਰ ਕੁਮਾਰ ਜਨਰਲ ਸਕੱਤਰ, ਗੁਰਵਿੰਦਰ ਸਿੰਘ, ਸੁੱਖਾ ਰਾਮ, ਜਸਵਿੰਦਰ ਬਹਿਰਾਮ, ਦਵਿੰਦਰ ਸਿੰਘ, ਗੁਰਦੇਵ ਸਿੰਘ, ਬਲਵੀਰ ਸਿੰਘ ਮਜਾਰੀ, ਦਿਲਬਾਗ ਰਾਏ, ਕੁਲਵੰਤ ਸਿੰਘ, ਪਵਨ ਕੁਮਾਰ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਤੇ 'ਆਪ' ਸਰਕਾਰ ਕਰਕੇ ਪੰਜਾਬ ਆਰਥਿਕ ਪੱਖੋਂ ਕਮਜ਼ੋਰ ਸੂਬਾ ਬਣਿਆ- ਪਰਗਟ ਸਿੰਘ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ ਬੰਗਾ ਵਿਖੇ ਸਾਇੰਸ ਦਿਵਸ ਮਨਾਇਆ
Ad Position 24