01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਬਜਟ ਸੈਸ਼ਨ 'ਤੇ ਹੈ ਅੱਖ- ਰੱਕੜ

Ad Position 21
No active advertisement
ਅਜੀਤ ਡੈਸਕ 04-03-2026
ਬਲਾਚੌਰ, 3 ਮਾਰਚ (ਨਰੇਸ਼ ਧੌਲ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਆਖ਼ਰੀ ਬਜਟ ਹੈ, ਪਰ ਮੁਲਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਤਕਰੀਬਨ ਸਾਰੀਆਂ ਮੰਗਾਂ ਜਿਉਂ ਦੀਆਂ ਤਿਉਂ ਪਈਆਂ ਹਨ | ਇਸ ਸਬੰਧੀ ਮੁਲਾਜ਼ਮ ਆਗੂ ਬਗ਼ੀਚਾ ਸਿੰਘ ਰੱਕੜ ਪਿੰਡ ਮੌਜੋਵਾਲ ਮਜਾਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨਾਲੋਂ 16 ਫ਼ੀਸਦੀ ਮਹਿੰਗਾਈ ਭੱਤਾ ਘੱਟ ਮਿਲ ਰਿਹਾ ਹੈ | ਇਸ ਤੋਂ ਇਲਾਵਾ ਮੁਲਾਜ਼ਮ ਅਤੇ ਪੈਨਸ਼ਨਰਾਂ ਦੀਆਂ ਹੋਰ ਮੰਗਾਂ ਜਿਵੇਂ ਕਿ ਆਉਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨਾ, ਸਾਲ 2004 ਤੋਂ ਬਾਅਦ ਨਿਯੁਕਤ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਦੇ ਦਾਇਰੇ ਅਧੀਨ ਲਿਆਉਣਾ ਆਦਿਕ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਮੱਠਾ ਹੁੰਗਾਰਾ ਮਿਲਿਆ ਹੈ | ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਰੀਆਂ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਜਿਸ ਕਾਰਨ ਸਾਲ 2022 ਦੀਆਂ ਚੋਣਾਂ ਸਮੇਂ ਮੁਲਾਜ਼ਮ ਵਰਗ ਵਲੋਂ ਆਮ ਆਦਮੀ ਪਾਰਟੀ ਦਾ ਖੁੱਲ ਕੇ ਸਮਰਥਨ ਕੀਤਾ ਗਿਆ ਸੀ | ਸੋ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮ ਵਰਗ ਨਾਲ ਕੀਤੇ ਹੋਏ ਵਾਅਦਿਆਂ ਨੂੰ ਅਮਲ ਵਿਚ ਲਿਆਵੇ |
Ad Position 22
No active advertisement
ਪਿਛਲੀ ਖ਼ਬਰ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਬਖ਼ਸ਼ੀਸ਼ ਸਿੰਘ ਮਾਨ ਵਲੋਂ ਦਿੱਲੀ ਦੀ ਪਾਰਲੀਮੈਂਟ ਦਾ ਦੌਰਾ
Ad Position 24