01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਪ੍ਰੋਗਰਾਮ ਕਰਵਾਇਆ

Ad Position 21
No active advertisement
ਅਜੀਤ ਡੈਸਕ 04-03-2026
ਬਲਾਚੌਰ, 3 ਮਾਰਚ (ਨਰੇਸ਼ ਧੌਲ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਸਕੂਲਾਂ ਦੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਇਕ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਸਪੈਸ਼ਲ ਐਜੂਕੇਸ਼ਨ ਦੀ ਨਿਗਰਾਨੀ ਹੇਠ ਬੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਬਲਾਚੌਰ ਵਿਖੇ ਸਫਲਤਾ ਪੂਰਵਕ ਕਰਵਾਇਆ ਗਿਆ, ਜਿਸਦਾ ਉਦੇਸ਼ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਅਤੇ ਸਮਾਜ ਵਿੱਚ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨਾ ਸੀ | ਇਸ ਪ੍ਰੋਗਰਾਮ ਵਿਚ ਜ਼ਿਲ੍ਹੇ ਭਰ ਦੇ ਸਰਕਾਰੀ ਸਕੂਲਾਂ ਤੋਂ ਵੱਡੀ ਗਿਣਤੀ ਵਿਚ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਗਾਇਨ, ਨਿ੍ਤ, ਚਿੱਤਰਕਲਾ ਆਦਿ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਜ਼ਿਲ੍ਹਾ ਸਪੈਸ਼ਲ ਐਜੂਕੇਟਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਬਹੁਤ ਜ਼ਰੂਰੀ ਹਨ | ਉਨ੍ਹਾਂ ਨੇ ਸਕੂਲ ਪ੍ਰਬੰਧਨ ਅਤੇ ਸਮੂਹ ਸਟਾਫ਼ ਦਾ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ | ਬੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਨੇ ਵੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਪ੍ਰੋਗਰਾਮਾਂ ਨੂੰ ਜਾਰੀ ਰੱਖਣ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ, ਭਾਵੇਂ ਉਹ ਕਿਸੇ ਵੀ ਪਿਛੋਕੜ ਜਾਂ ਸਮਰੱਥਾ ਨਾਲ ਸਬੰਧਿਤ ਹੋਣ | ਇਸ ਪ੍ਰੋਗਰਾਮ ਨੇ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੂੰ ਇੱਕ ਮੰਚ ਪ੍ਰਦਾਨ ਕੀਤਾ | ਜਿੱਥੇ ਉਹ ਆਪਣੀ ਪ੍ਰਤਿਭਾ ਨੂੰ ਨਿਖਾਰ ਸਕਣ ਅਤੇ ਸਮਾਜ ਵਿਚ ਆਪਣੀ ਪਛਾਣ ਬਣਾ ਸਕਣ | ਸਮਾਗਮ ਦੇ ਅੰਤ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਵਿਸ਼ੇਸ਼ ਅਧਿਆਪਕਾਂ ਨੂੰ ਪ੍ਰਸ਼ੰਸਾ ਪੱਤਰ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਕੁਲਵੰਤ ਸਿੰਘ ਦੋਰਾਹਾ ਨਗਰ ਕੌਂਸਲ ਦੇ ਬਣੇ ਕਾਰਜਕਾਰੀ ਪ੍ਰਧਾਨ ਅਗਲੀ ਖ਼ਬਰ ਕੇ. ਸੀ. ਕਾਲਜ ਦੇ ਵਿਦਿਆਰਥੀਆਂ ਨੇ ਖੇਡੀ ਹੋਲੀ
Ad Position 24