ਬਹਿਰਾਮ, 3 ਮਾਰਚ (ਸਰਬਜੀਤ ਸਿੰਘ ਰਾਣਾ)- ਮਾਤਾ-ਪਿਤਾ ਆਪਣੇ ਬੱਚਿਆਂ ਦਾ ਭਵਿੱਖ ਬਿਹਤਰ ਬਣਾਉਣ ਲਈ ਬਹੁਤ ਮੁਸ਼ਕਿਲਾਂ ਨੂੰ ਸਹਿਣ ਕਰਕੇ ਉਨ੍ਹਾਂ ਦਾ ਪਾਲਣ ਪੋਸ਼ਣ ਕਰਦੇ ਹਨ ਅਤੇ ਬੱਚਿਆਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਬੁਢਾਪੇ ਵਿਚ ਆਪਣੇ ਮਾਤਾ-ਪਿਤਾ ਦਾ ਸਹਾਰਾ ਬਣਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਥੇ. ਰਣਜੀਤ ਸਿੰਘ ਖਾਲਸਾ ਨੇ ਇੱਥੇ ਧਾਰਮਿਕ ਸਮਾਗਮ ਉਪਰੰਤ ਸਮੂਹ ਸੰਗਤਾਂ ਨੂੰ ਹੋਲੇ-ਮਹੱਲੇ ਦੀਆਂ ਵਧਾਈਆਂ ਦਿੰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਮਾਤਾ-ਪਿਤਾ ਦੀ ਸੇਵਾ ਨੂੰ ਸਭ ਤੋਂ ਉੱਤਮ ਮੰਨਿਆ ਗਿਆ ਹੈ | ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੇਡਾਂ ਨਾਲ ਜੁੜ ਕੇ ਨਸ਼ਿਆਂ ਦੀ ਦਲ-ਦਲ ਵਿੱਚ ਫ਼ਸਣ ਤੋਂ ਬਚਣ ਕਿਉਂਕਿ ਖੇਡਾਂ ਸਰੀਰ ਨੂੰ ਨਰੋਆ ਤੇ ਤੰਦਰੁਸਤ ਰੱਖਦੀਆਂ ਹਨ ਅਤੇ ਤੰਦਰੁਸਤ ਵਿਅਕਤੀ ਹੀ ਆਪਣੇ ਸਮਾਜ ਅਤੇ ਦੇਸ਼ ਦੀ ਤਰੱਕੀ ''ਚ ਯੋਗਦਾਨ ਪਾ ਕੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰ ਸਕਦਾ ਹੈ | ਇਸ ਮੌਕੇ 'ਤੇ ਗਿਆਨੀ ਪ੍ਰਸ਼ੋਤਮ ਸਿੰਘ, ਸੁਖਜੀਤ ਸਿੰਘ ਜਗਤਪੁਰ, ਜਥੇ. ਲਵਪ੍ਰੀਤ ਸਿੰਘ, ਬਾਬਾ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |