02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਐੱਚ. ਪੀ. ਵੀ. ਟੀਕਾਕਰਨ ਪ੍ਰਭਾਵਸ਼ਾਲੀ ਸਾਬਤ- ਡਾ. ਗੁਰਿੰਦਰਜੀਤ ਸਿੰਘ

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਨਵਾਂਸ਼ਹਿਰ, 3 ਮਾਰਚ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਸਰਕਾਰ ਨੇ ਸੂਬੇ ਵਿੱਚ ਧੀਆਂ ਦੀ ਸਿਹਤ ਸੁਰੱਖਿਆ ਵੱਲ ਕਦਮ ਚੁੱਕਦਿਆਂ ਸਰਵਾਈਕਲ ਕੈਂਸਰ ਖ਼ਿਲਾਫ਼ ਐੱਚ.ਪੀ.ਵੀ. ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਹੈ | ਇਸ ਟੀਕਾਕਰਨ ਮੁਹਿੰਮ ਦਾ ਮੁੱਖ ਉਦੇਸ਼ ਲੜਕੀਆਂ ਨੂੰ ਸਰਵਾਈਕਲ ਕੈਂਸਰ, ਜਿਸਨੂੰ 'ਬੱਚੇਦਾਨੀ ਦੇ ਮੂੰਹ' ਦਾ ਕੈਂਸਰ ਵੀ ਕਿਹਾ ਜਾਂਦਾ ਹੈ, ਤੋਂ ਬਚਾਉਣਾ ਹੈ | ਇਹ ਵੈਕਸੀਨ 14 ਸਾਲ ਦੀਆਂ ਉਨ੍ਹਾਂ ਲੜਕੀਆਂ ਨੂੰ ਦਿੱਤੀ ਜਾਵੇਗੀ, ਜਿਨ੍ਹਾਂ ਦਾ 14ਵਾਂ ਜਨਮ ਦਿਨ ਲੰਘ ਚੁੱਕਾ ਹੈ ਤੇ 15ਵਾਂ ਆਉਣਾ ਹੈ | ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ, ਸਬ ਡਵੀਜ਼ਨ ਹਸਪਤਾਲ ਬਲਾਚੌਰ, ਸੀ.ਐੱਚ.ਸੀ. ਮੁਕੰਦਪੁਰ, ਸੀ.ਐੱਚ.ਸੀ. ਸੜੋਆ, ਸੀ.ਐੱਚ.ਸੀ. ਬੰਗਾ, ਸੀ.ਐੱਚ.ਸੀ. ਰਾਹੋਂ, ਪੀ.ਐੱਚ.ਸੀ. ਮੁਜ਼ੱਫਰਪੁਰ, ਪੀ.ਐੱਚ.ਸੀ. ਸੁੱਜੋਂ ਆਦਿ ਵਿੱਚ ਸਥਾਪਤ ਕੀਤੇ ਟੀਕਾਕਰਨ ਸੈਂਟਰਾਂ ਵਿੱਚ ਟੀਕਾਕਰਨ ਕੀਤਾ ਜਾਵੇਗਾ | ਇਸ ਸਬੰਧੀ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਦੀ ਦੇਖ-ਰੇਖ ਹੇਠ ਹੋਈ ਇਸ ਮੀਟਿੰਗ ਦੌਰਾਨ ਉਹਨਾਂ ਵੈਕਸੀਨੇਸ਼ਨ ਦੀ ਉਮਰ-ਯੋਗਤਾ, ਖੁਰਾਕਾਂ, ਸਟੋਰੇਜ, ਕੋਲਡਚੇਨ ਅਤੇ ਰਿਪੋਰਟਿੰਗ ਪ੍ਰਣਾਲੀ ਬਾਰੇ ਵਿਸਥਾਰਪੂਰਕ ਜਾਣਕਾਰੀ ਦਿੱਤੀ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਦੱਸਿਆ ਕਿ ਟੀਕਾਕਰਨ ਤੋਂ ਪਹਿਲਾਂ 'ਯੂ-ਵਿਨ' ਪੋਰਟਲ 'ਤੇ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ | ਜ਼ਿਲ੍ਹਾ ਟੀਕਾਕਰਨ ਅਫਸਰ ਨੇ ਜ਼ਿਲ੍ਹੇ ਵਿਚ ਐੱਚ. ਪੀ. ਵੀ. ਵੈਕਸੀਨੇਸ਼ਨ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਮੂਹ ਸਿਹਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰੀ ਨਿਸ਼ਠਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਕਾਠਗੜ੍ਹ ਦੀ ਪੰਚਾਇਤ ਨੇ ਸੇਵਾ ਕੇਂਦਰ ਨੇੜੇ ਪਾਰਕ ਬਣਾਉਣ ਲਈ ਕਰਵਾਈ ਸਫ਼ਾਈ ਅਗਲੀ ਖ਼ਬਰ ਨੌਜਵਾਨ ਬੁਢਾਪੇ 'ਚ ਆਪਣੇ ਮਾਪਿਆਂ ਦਾ ਸਹਾਰਾ ਬਣਨ- ਜਥੇ. ਰਣਜੀਤ ਸਿੰਘ ਖ਼ਾਲਸਾ
Ad Position 24