ਔੜ, 3 ਮਾਰਚ (ਗੁਰਨਾਮ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਔੜ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵੱਲੋਂ ਵਿਗਿਆਨ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਅਤੇ ਇਕ ਪ੍ਰਭਾਵਸ਼ਾਲੀ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ | ਵਿਦਿਆਰਥੀਆਂ ਨੇ ਵੱਖ-ਵੱਖ ਵਰਕਿੰਗ ਮਾਡਲਾਂ ਤੇ ਚਾਰਟਾਂ ਰਾਹੀਂ ਆਪਣੀ ਸਿਰਜਣਾਤਮਕਤਾ ਅਤੇ ਵਿਗਿਆਨਕ ਸੋਚ ਦਾ ਪ੍ਰਦਰਸ਼ਨ ਕੀਤਾ | ਸਮਾਗਮ ਦੌਰਾਨ ਲੈਕਚਰਾਰ ਕੁਲਵਿੰਦਰ ਕੌਰ ਨੇ 'ਰਾਸ਼ਟਰੀ ਵਿਗਿਆਨ ਦਿਵਸ' ਦੀ ਮਹੱਤਤਾ ਬਾਰੇ ਵਿਸ਼ੇਸ਼ ਲੈਕਚਰ ਦਿੱਤਾ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੀ.ਵੀ ਰਮਨ ਦੇ ਜੀਵਨ ਤੇ ਵਿਗਿਆਨ ਦੇ ਖੇਤਰ ਵਿਚ ਉਨ੍ਹਾਂ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਪੂਰੇ ਪ੍ਰੋਗਰਾਮ ਤੇ ਵਿਗਿਆਨ ਪ੍ਰਦਰਸ਼ਨੀ ਦੀ ਤਿਆਰੀ ਮੈਡਮ ਲਾਲੀ ਜੋਸ਼ੀ ਦੀ ਦੇਖ-ਰੇਖ ਹੇਠ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਈ ਗਈ | ਪਿ੍ੰਸੀਪਲ ਰਾਜਨ ਭਾਰਦਵਾਜ ਨੇ ਬੱਚਿਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਵਿਦਿਆਰਥੀਆਂ ਵਿੱਚ ਜਿਗਿਆਸਾ ਅਤੇ ਨਵੀਂ ਸੋਚ ਪੈਦਾ ਹੁੰਦੀ ਹੈ | ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਨੇ ਵੀ ਸ਼ਰਿਕਤ ਕੀਤੀ ਅਤੇ ਵਿਦਿਆਰਥੀਆਂ ਦਾ ਮਨੋਬਲ ਵਧਾਇਆ | ਅੰਤ ਵਿਚ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ |