ਕਟਾਰੀਆਂ, 3 ਮਾਰਚ (ਪੇ੍ਰਮੀ ਸੰਧਵਾਂ)-ਉੱਘੇ ਸਮਾਜ ਸੇਵੀ ਤੇ ਪੰਚਾਇਤ ਮੈਂਬਰ ਗੁਰਦੀਪ ਸਿੰਘ ਬਸਰਾ ਨੇ ਨਸ਼ਿਆਂ ਨਾਲ ਆਏ ਦਿਨ ਮਾਪਿਆਂ ਦੇ ਗੱਭਰੂ ਪੁੱਤਾਂ ਦੀਆਂ ਹੋ ਰਹੀਆਂ ਮੌਤਾਂ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਵੀ ਇਕ ਸਮਾਂ ਸੀ ਜਦੋਂ ਪੰਜਾਬ ਨੂੰ ਦੁਨੀਆ ਦੇ ਨਕਸ਼ੇ 'ਤੇ ਸੋਨੇ ਦੀ ਚਿੜੀ ਸਮਝਿਆ ਜਾਂਦਾ ਸੀ, ਪਰ ਨਸ਼ੇ ਦੇ ਸੌਦਾਗਰਾਂ ਨੇ ਆਪਣੀ ਮੋਟੀ ਕਮਾਈ ਦੇ ਲਾਲਚ ਨਾਲ ਨੌਜਵਾਨਾਂ ਨੂੰ ਕੁਰਾਹੇ ਪਾ ਕੇ ਉਸ ਮਿਲੇ ਸਨਮਾਨ ਦਾ ਵੀ ਅਪਮਾਨ ਕਰਨਾ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ | ਅਗਾਂਹ ਕਿਸਾਨ ਗੁਰਦੀਪ ਸਿੰਘ ਬਸਰਾ ਨੇ ਪੰਜਾਬ ਦੀ ਜਵਾਨੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਦੇ ਮੈਦਾਨਾਂ ਵਿਚ ਜਾਣ |