03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਮਿਸ਼ਨ ਲਾਈਫ਼ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਵਰਕਸ਼ਾਪ ਲਗਾਈ

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਨਵਾਂਸ਼ਹਿਰ, 3 ਮਾਰਚ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਾਤਾਵਰਣ ਸਿੱਖਿਆ ਤੇ ਗਰੀਨ ਸਕੂਲ ਪ੍ਰੋਗਰਾਮ ਤਹਿਤ ਗਤੀਵਿਧੀਆਂ ਕਰਵਾਉਣ ਲਈ ਜ਼ਿਲ੍ਹੇ ਦੇ ਈਕੋ ਕਲੱਬ ਇੰਚਾਰਜਾਂ ਦੀ ਮਿਸ਼ਨ ਲਾਈਫ਼ ਤਹਿਤ ਸਕੂਲ ਆਫ਼ ਐਮੀਨੈਂਸ ਨਵਾਂਸ਼ਹਿਰ ਵਿਖੇ ਵਰਕਸ਼ਾਪ ਲਗਾਈ ਗਈ ਤੇ ਵਾਤਾਵਰਣ ਸਬੰਧੀ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅਨੀਤਾ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਲਖਬੀਰ ਸਿੰਘ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਵਾਤਾਵਰਣ ਸਿੱਖਿਆ ਪ੍ਰੋਗਰਾਮ ਦੇ ਕੋਆਰਡੀਨੇਟਰ ਸਤਨਾਮ ਸਿੰਘ ਤੇ ਪਿ੍ੰਸੀਪਲ ਸਰਬਜੀਤ ਸਿੰਘ ਦੀ ਯੋਗ ਅਗਵਾਈ ਹੇਠ ਸਕੂਲ ਆਙ. ਐਮੀਨੈਂਸ ਨਵਾਂਸ਼ਹਿਰ ਵਿਖੇ ਜ਼ਿਲੇ ਦੇ 70 ਸਕੂਲਾਂ ਦੀ 'ਸਕੂਲਾਂ ਵਿਚ ਵਰਮੀ ਕੰਪੋਸਟਿੰਗ ਖਾਦ ਕਿਵੇਂ ਤਿਆਰ ਕਰੀਏ' ਦੇ ਸਿਰਲੇਖ ਹੇਠ ਵਰਕਸ਼ਾਪ ਲਗਾਈ ਗਈ, ਜਿਸ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵਿਸ਼ੇਸ਼ ਤੌਰ 'ਤੇ ਰਿਸੋਰਸ ਪਰਸਨ ਅਸ਼ੋਕ ਕੁਮਾਰ ਕਾਲੀਆ ਜ਼ਿਲ੍ਹਾ ਕੋ ਆਰਡੀਨੇਟਰ, ਜਗਜੀਤ ਸਿੰਘ ਲੈਕਚਰਰ ਕੈਮਿਸਟਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਡਾਕਟਰ ਹਰਦੀਪ ਕੁਮਾਰ ਲੈਕਚਰਾਰ ਕੈਮਿਸਟਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਦਵਾਲ ਨੂੰ ਵਿਸ਼ੇਸ਼ ਤੌਰ 'ਤੇ ਬੁਲਾਇਆ ਗਿਆ | ਰਿਸੋਰਸ ਪਰਸਨ ਦੁਆਰਾ ਸਮੂਹ ਈਕੋ ਕਲੱਬ ਇੰਚਾਰਜਾਂ ਨੂੰ ਵਾਤਾਵਰਣ ਸਬੰਧੀ ਗਤੀਵਿਧੀਆਂ ਕਰਵਾਉਣ ਹਿੱਤ ਵਰਮੀ ਕੰਪੋਸਟਿੰਗ ਨੂੰ ਤਿਆਰ ਕਰਨ ਲਈ ਟ੍ਰੇਨਿੰਗ ਦਿੱਤੀ ਗਈ | ਇਸ ਮੌਕੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀ ਅਸੀਸ ਕੁਮਾਰ ਸਰਕਾਰੀ ਮਿਡਲ ਸਕੂਲ ਕੰਗਣਾ ਬੇਟ, ਮਨਵੀਰ ਕੌਰ ਸਰਕਾਰੀ ਮਿਡਲ ਸਕੂਲ ਕੰਗ, ਭਾਵਨਾ ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਨੇ ਕ੍ਰਮਵਾਰ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ | ਇਸੇ ਤਰ੍ਹਾਂ ਜਸਕੀਰਤ ਕੌਰ ਸਰਕਾਰੀ ਹਾਈ ਸਕੂਲ ਖਾਨਖਾਨਾ, ਦਾਮਨੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਟੈਂਡਾ ਤੇ ਪੂਜਾ ਸਰਕਾਰੀ ਹਾਈ ਸਕੂਲ ਕੌਲਗੜ੍ਹ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਪਿ੍ੰਸੀਪਲ ਸਰਬਜੀਤ ਸਿੰਘ ਨੇ ਕਿਹਾ ਕਿ ਸਾਨੂੰ ਹਰ ਮੁਸ਼ਕਿਲ ਦਾ ਸਾਹਮਣਾ ਕਰਕੇ ਸਫਲਤਾ ਵੱਲ ਨੂੰ ਵਧਣਾ ਚਾਹੀਦਾ ਹੈ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਅਨੀਤਾ ਸ਼ਰਮਾ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਸਾਨੂੰ ਵਾਤਾਵਰਣ ਪ੍ਰਤੀ ਸੁਚੇਤ ਹੋਣਾ ਅਤੀ ਜਰੂਰੀ ਹੈ | ਇਸ ਮੌਕੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਗਰੀਨ ਸਕੂਲ ਪ੍ਰੋਗਰਾਮ ਵਿੱਚ ਰਾਸ਼ਟਰੀ ਪੱਧਰ 'ਤੇ ਚੁਣੇ ਗਏ ਸਕੂਲਾਂ ਦੇ ਈਕੋ ਕਲੱਬ ਇੰਚਾਰਜਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਸਵੀਰ ਚੰਦ, ਸੰਦੀਪ ਕੁਮਾਰ, ਕਮਲਦੀਪ ਸੱਲ੍ਹਣ, ਮੋਨਿਕਾ ਵਰਮਾ, ਸਰਬਜੀਤ ਸਿੰਘ ਤੇ ਲਾਲੀ ਜੋਸ਼ੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੰਗਾ ਦੇ ਅਕਾਲੀ ਆਗੂਆਂ ਦੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਅਗਲੀ ਖ਼ਬਰ ਰੱਤੇਵਾਲ ਵਿਖੇ ਪੂਰਨਮਾਸ਼ੀ ਸਮਾਗਮ ਕਰਵਾਇਆ
Ad Position 24