09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਅਮਰਦੀਪ ਕਾਲਜ ਮੁਕੰਦਪੁਰ ਵਿਖੇ ਸਾਇੰਸ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 06-03-2026
ਮੁਕੰਦਪੁਰ, 5 ਮਾਰਚ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਵਿਚ ਸਾਇੰਸ ਵਿਭਾਗ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਪਿ੍ੰਸੀਪਲ ਮਨਜੀਤ ਸਿੰਘ ਦੀ ਯੋਗ ਅਗਵਾਈ ਹੇਠ 'ਸਾਇੰਸ ਦਿਵਸ' ਦੇ ਮੌਕੇ ਸਾਇੰਸ ਫੈਸਟ ਬੜੀ ਧੂਮਧਾਮ ਨਾਲ ਮਨਾਇਆ ਗਿਆ | ਵਿਭਾਗ ਦੇ ਮੁਖੀ ਡਾ. ਆਸ਼ਿਮਾ ਪਾਸੀ ਨੇ ਦੱਸਿਆ ਕਿ ਇਸ ਸਾਇੰਸ ਫ਼ੈਸਟ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਵਿਗਿਆਨਿਕ ਸੋਚ ਨੂੰ ਉਤਸ਼ਾਹਿਤ ਕਰਨਾ ਅਤੇ ਸਮਾਜਿਕ ਮਿੱਥਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ | ਸਾਇੰਸ ਫੈਸਟ ਦੌਰਾਨ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਵਿਗਿਆਨਿਕ ਮਾਡਲ, ਪ੍ਰੋਜੈਕਟ ਅਤੇ ਪ੍ਰਯੋਗ ਸਭ ਦੇ ਆਕਰਸ਼ਣ ਦਾ ਕੇਂਦਰ ਬਣੇ | ਇਸਦੇ ਨਾਲ-ਨਾਲ ਵਿਦਿਆਰਥੀਆਂ ਦੀ ਕਲਾਤਮਕ ਪ੍ਰਤਿਭਾ ਨੂੰ ਨਿਖ਼ਾਰਨ ਲਈ ਮੰਡਲਾ ਆਰਟ, ਲਿੱਪਨ ਆਰਟ ਤੇ ਗਲਾਸ ਪੇਂਟਿੰਗ ਵਰਗੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵਿਗਿਆਨਿਕ ਟੀਚੇ ਨੂੰ ਮੁੱਖ ਰੱਖਦੇ ਹੋਏ ਵਿਗਿਆਨ ਨਾਲ ਸਬੰਧਤ ਵੱਖ-ਵੱਖ ਮਾਡਲ ਪ੍ਰਦਸ਼ਿਤ ਕੀਤੇ | ਵਿਦਿਆਰਥੀਆਂ ਦੀ ਵਿਗਿਆਨਿਕ ਸੋਚ ਅਤੇ ਗਿਆਨ ਨੂੰ ਪ੍ਰਫੁੱਲਿਤ ਕਰਨ ਲਈ ਸਾਇੰਸ ਕੁਇਜ਼ ਮੁਕਾਬਲੇ ਵੀ ਕਰਵਾਏ ਗਏ | ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਥਾਣਾ ਮੁਕੰਦਪੁਰ ਦੇ ਐਸ.ਐਚ.ਓ. ਇੰਸਪੈਕਟਰ ਮਹਿੰਦਰ ਸਿੰਘ ਨੇ ਇਸ ਪ੍ਰੋਗਰਾਮ 'ਚ ਸ਼ਿਰਕਤ ਕਰਕੇ ਇਸ ਮੌਕੇ ਦੀ ਸ਼ੋਭਾ ਵਧਾਈ | ਉਨ੍ਹਾਂ ਵਿਦਿਆਰਥੀਆਂ ਦੀ ਸਾਇੰਸ ਪ੍ਰਤੀ ਰੁਚੀ ਅਤੇ ਉਤਸ਼ਾਹ ਦੀ ਸ਼ਲਾਘਾ ਕੀਤੀ | ਉਨ੍ਹਾਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ | ਡਾ. ਆਸ਼ਿਮਾ ਪਾਸੀ ਮੁਖੀ ਸਾਇੰਸ ਵਿਭਾਗ ਵਲੋਂ ਵਿਦਿਆਰਥੀਆਂ ਦੀ ਕਲਾਤਮਕ ਅਤੇ ਵਿਗਿਆਨਿਕ ਪ੍ਰਦਰਸ਼ਨੀ ਦੀ ਸ਼ਲਾਘਾ ਕੀਤੀ ਗਈ | ਕਾਲਜ ਦੇ ਪਿ੍ੰਸੀਪਲ ਪ੍ਰੋ. ਮਨਜੀਤ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕੀਤਾ | ਅੰਤ ਵਿੱਚ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ | ਇਸ ਮੌਕੇ ਪ੍ਰੋ. ਪ੍ਰੀਆ, ਪ੍ਰੋ. ਜਸਵੀਰ ਦੁਆਰਾ ਕਲਾਤਮਕ ਮੁਕਾਬਲੇ ਅਤੇ ਪ੍ਰੋ. ਅੰਜਲੀ, ਪ੍ਰੋ. ਅੰਕਿਤਾ, ਡਾ. ਸੰਗੀਤਾ ਵਲੋਂ ਕੁਇਜ਼ ਮੁਕਾਬਲਿਆਂ ਦੀ ਰਹਿਨੁਮਾਈ ਕੀਤੀ ਗਈ | ਡਾ. ਨਿਰਦੋਸ਼ ਕੌਰ, ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਮੈਡਮ ਸ਼ਵੇਤਾ ਨੇ ਜੱਜ ਦੀ ਭੂਮਿਕਾ ਨਿਭਾਈ | ਅੰਤ ਵਿਚ ਇਲਾਕੇ ਦੇ ਸਫ਼ਲ ਕਿਸਾਨ ਸ. ਮਹਿੰਦਰ ਸਿੰਘ ਦੁਸਾਂਝ ਨੇ ਆਯੂਰਵੈਦਿਕ ਬੂਟਿਆਂ ਦੀ ਜਾਣਕਾਰੀ ਦਿੱਤੀ ਅਤੇ ਹਰਬਲ ਗਾਰਡਨ ਦਾ ਉਦਘਾਟਨ ਕੀਤਾ ਗਿਆ | ਉਨ੍ਹਾਂ ਵਲੋਂ ਅਸ਼ਵਗੰਧਾ, ਐਲੋਵੇਰਾ, ਲੈਮਨ ਗਰਾਸ, ਪੱਥਰ ਚੱਟ, ਛੋਟੀ ਤੇ ਵੱਡੀ ਇਲਾਇਚੀ, ਕੜ੍ਹੀ ਪੱਤਾ, ਜਵੈਣ, ਜੰਬੋ ਮਸਾਲਾ, ਤੇਜ਼ ਪੱਤਾ ਆਦਿ ਦੇ ਬੂਟੇ ਕਾਲਜ ਨੂੰ ਭੇਟ ਕੀਤੇ ਗਏ | ਇਸ ਮੌਕੇ ਕਾਲਜ ਦੇ ਸਮੁੱਚੇ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਪਿੰਡ ਮੰੁਨਾ ਤੋਂ ਫਗਵਾੜਾ ਸੜਕ ਨੂੰ ਬਣਾਉਣ ਦਾ ਮਸਲਾ ਹੱਲ ਕਰੇ ਅਗਲੀ ਖ਼ਬਰ ਨਾਭਾ ਵਿਖੇ ਸ੍ਰੀ ਬ੍ਰਹਮ ਨਿਵਾਸ ਦਾ ਰੱਖਿਆ ਨੀਂਹ ਪੱਥਰ
Ad Position 24