09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਕਿਸ਼ਨਪੁਰ ਭਰਥਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 06-03-2026
ਕਾਠਗੜ੍ਹ, 5 ਮਾਰਚ (ਹਰਸਿਮਰਨ ਜੋਤ ਸਿੰਘ ਕਲੇਰ)-ਖ਼ਾਲਸੇ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਮਨਾਉਣ ਲਈ ਸ੍ਰੀ ਕੀਰਤਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੀਆਂ ਸੰਗਤਾਂ ਲਈ ਕਾਠਗੜ੍ਹ ਬੱਸ ਅੱਡੇ 'ਤੇ ਪਿੰਡ ਕਿਸ਼ਨਪੁਰ ਭਰਥਲਾ ਵਿਖੇ ਬਾਬਾ ਦੀਦਾਰ ਸਿੰਘ ਅਤੇ ਕਿਸ਼ਨਪੁਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜਿੱਥੇ 25 ਫਰਵਰੀ ਤੋਂ ਲਗਾਤਾਰ ਸੰਗਤਾਂ ਲਈ ਲੰਗਰ ਚਲਾਏ ਜਾ ਰਹੇ ਹਨ | ਉੱਥੇ ਹੀ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਵੀ ਨਿਰੰਤਰ ਚਲ ਰਹੀ ਹੈ | ਤੀਸਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਪ੍ਰਸਿੱਧ ਢਾਡੀ ਗਿਆਨੀ ਜਸਵੰਤ ਸਿੰਘ ਬੈਂਸ ਸ੍ਰੀ ਅਨੰਦਪੁਰ ਸਾਹਿਬ ਵਾਲੀਆਂ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਅਰੰਭ ਕੀਤੀ ਗਈ ਹੋਲੇ ਮਹੱਲੇ ਦੀ ਪ੍ਰੰਪਰਾ ਸਬੰਧੀ ਇਤਿਹਾਸਕ ਜਾਣਕਾਰੀ ਦਿੰਦਿਆਂ ਸੰਗਤਾਂ ਨੂੰ ਨਿਹਾਲ ਕੀਤਾ | ਹੋਲੇ ਮਹੱਲੇ 'ਤੇ ਵੱਖ-ਵੱਖ ਵਾਹਨਾਂ ਰਾਹੀਂ ਵੱਡੀ ਗਿਣਤੀ ਵਿੱਚ ਜਾ ਰਹੀਆਂ ਸੰਗਤਾਂ ਗੁਰੂ ਦੇ ਲੰਗਰ ਛੱਕ ਰਹੀਆਂ ਸਨ | ਇਸ ਮੌਕੇ ਬਾਬਾ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਅੰਮਿ੍ਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨਾ ਚਾਹੀਦਾ ਹੈ ਤਾਂ ਕਿ ਸਾਡਾ ਜੀਵਨ ਸਫਲਾ ਹੋ ਸਕੇ | ਇਸ ਮੌਕੇ ਸੰਗਤਾਂ ਵਿੱਚ ਜਥੇਦਾਰ ਸੁਰਜੀਤ ਸਿੰਘ ਦੋਭਾਲੀ, ਗੁਰਦੀਪ ਸਿੰਘ ਕਟਾਰੀਆ ਜੱਬਾ (ਬਿੱਟੂ), ਗੁਰਚਰਨ ਸਿੰਘ, ਗੁਰਮੋਹਨ ਸਿੰਘ, ਰਾਕੇਸ਼ ਕੁਮਾਰ ਮੰਡ, ਨੇਕੀ ਭਰਥਲਾ, ਸੋਹਣ ਸਿੰਘ ਭਰਥਲਾ, ਡਾਕਟਰ ਮਨਜੀਤ ਸਿੰਘ ਪਨੇਸਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਮਰੀਜ਼ ਵਿਸ਼ਾਲ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ- ਬਲਦੀਪ ਗਿੱਲ ਅਗਲੀ ਖ਼ਬਰ ਸਨਫਾਰਮਾ ਕੰਪਨੀ ਟੌਂਸਾ ਵਿਖੇ ਹੋਲੀ ਦਾ ਤਿਉਹਾਰ ਮਨਾਇਆ
Ad Position 24