09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਸੇਂਟ ਸੋਲਜਰ ਸਕੂਲ ਵਿਖੇ ਹੋਲੀ ਦਾ ਤਿਉਹਾਰ ਮਨਾਇਆ

Ad Position 21
No active advertisement
ਅਜੀਤ ਡੈਸਕ 06-03-2026
ਬੰਗਾ, 5 ਮਾਰਚ (ਸੁਰਿੰਦਰ ਸਿੰਘ ਕਰਮ ਲਧਾਣਾ)-ਸੇਂਟ ਸੋਲਜਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਹੋਲੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਤੇ ਉਮੰਗ ਨਾਲ ਮਨਾਇਆ ਗਿਆ | ਵਿਦਿਆਰਥੀਆਂ ਨੇ ਇਕ-ਦੂਜੇ ਨੂੰ ਰੰਗ ਲਗਾ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ | ਇਸ ਮੌਕੇ ਸਕੂਲ ਦੇ ਚੇਅਰਪਰਸਨ ਸ੍ਰੀਮਤੀ ਨਰਿੰਦਰ ਕੌਰ ਰੰਧਾਵਾ ਤੇ ਪ੍ਰਭਨੂਰ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਸ ਸਮਾਗਮ ਦਾ ਮਕਸਦ ਅੱਜ ਦੀ ਪੀੜ੍ਹੀ ਨੂੰ ਆਪਣੇ ਸੱਭਿਆਚਾਰ, ਤਿਉਹਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ | ਹੋਲੀ ਦੀਆਂ ਸ਼ੁੱਭਕਾਮਨਾਵਾਂ ਦਿੰਦੇ ਹੋਏ ਸਾਰਿਆਂ ਨੂੰ ਆਪਸੀ ਭੇਦਭਾਵ ਨੂੰ ਖਤਮ ਕਰ ਕੇ ਆਪਸੀ ਮਿਲ ਜੁਲ ਕੇ ਰਹਿਣ ਦਾ ਸੁਨੇਹਾ ਦਿੱਤਾ | ਇਸ ਮੌਕੇ ਬੱਚਿਆਂ ਨੇ ਹੋਲੀ ਦੇ ਗੀਤਾਂ ਦੀ ਧੁੰਨ 'ਤੇ ਡਾਂਸ ਕੀਤਾ ਤੇ ਇਕ ਦੂਜੇ ਨੂੰ ਗੁਲਾਲ ਲਗਾਇਆ | ਸਕੂਲ ਦੇ ਡਾਇਰੈਕਟਰ ਚਰਨਜੀਤ ਕੌਰ ਤੇ ਮੈਡਮ ਜੋਤੀ ਟਾਹ ਨੇ ਵਿਦਿਆਰਥੀਆਂ ਨੂੰ ਰਸਾਇਣਕ ਰੰਗਾਂ ਦੀ ਬਜਾਏ ਫੁੱਲਾਂ ਅਤੇ ਕੁਦਰਤੀ ਰੰਗਾਂ ਨਾਲ ਸੁਰੱਖਿਅਤ ਹੋਲੀ ਖੇਡਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪੇਂਟਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਅਧਿਆਪਕਾਂ ਨੇ ਵੀ ਬੱਚਿਆਂ ਨੂੰ ਗੁਲਾਲ ਲਾ ਕੇ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ | ਅੰਤ ਵਿਚ ਬੁਲਾਰਿਆਂ ਵਲੋਂ ਵਿਦਿਆਰਥੀਆਂ ਨੂੰ ਭਾਈਚਾਰਕ ਏਕਤਾ ਤੇ ਵਾਤਾਵਰਣ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪਾਠ ਦੇ ਭੋਗ ਉਪਰੰਤ ਸੰਗਤਾਂ ਲਈ ਲੰਗਰ ਲਗਾਏ ਅਗਲੀ ਖ਼ਬਰ ਲੋੜਵੰਦ ਮਰੀਜ਼ ਵਿਸ਼ਾਲ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ- ਬਲਦੀਪ ਗਿੱਲ
Ad Position 24