ਬਲਾਚੌਰ, 5 ਮਾਰਚ (ਨਰੇਸ਼ ਧੌਲ)-ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਹੋਰ ਮਜ਼ਬੂਤ ਕਰਨ ਹਿੱਤ ਬੀਤੇ ਦਿਨੀਂ ਹਲਕਾ ਬਲਾਚੌਰ ਦੇ ਅਕਾਲੀ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਹਲਕਾ ਬਲਾਚੌਰ ਦੀ ਸਰਗਰਮ ਸਿਆਸਤ ਬਾਰੇ ਵਿਸਥਾਰ ਸਾਹਿਤ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਰਮਨ ਨੰਦ ਲਾਲ ਚੌਧਰੀ ਨੇ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਸਮੁੱਚੇ ਆਗੂਆਂ ਨੂੰ ਹਲਕਾ ਬਲਾਚੌਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ | ਉਪਰੰਤ ਆਗੂਆਂ ਵੱਲੋਂ ਹਲਕੇ ਦੀਆਂ ਸਮੱਸਿਆਵਾਂ ਬਾਰੇ ਵੀ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਕਿਹਾ ਗਿਆ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਪਾਰਟੀ ਦਾ ਪ੍ਰਚਾਰ ਕੀਤਾ ਜਾਵੇ ਤਾਂ ਜੋ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕੀਤਾ ਜਾ ਸਕੇ | ਉਨ੍ਹਾਂ ਵੱਲੋਂ ਪਿਛਲੇ ਦਿਨੀਂ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਬਾਰੇ ਵੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ ਅਤੇ ਚੋਣ ਨਤੀਜਿਆਂ 'ਤੇ ਵੀ ਗੱਲਬਾਤ ਕੀਤੀ ਗਈ, ਜਿਨ੍ਹਾਂ ਦੌਰਾਨ ਸਮੁੱਚੇ ਪੰਜਾਬ ਅੰਦਰ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਨਾਲ ਨੌਜਵਾਨਾਂ ਨੂੰ ਵੱਧ ਤੋਂ ਵੱਧ ਜੋੜਿਆ ਜਾਵੇ ਅਤੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਇਆ ਜਾਵੇ ਤਾਂ ਕਿ ਲੋਕਾਂ ਵਿੱਚ ਪਾਰਟੀ ਪ੍ਰਤੀ ਪੂਰੀ ਤਰਾਂ ਵਿਸ਼ਵਾਸ ਕਾਇਮ ਕੀਤਾ ਜਾ ਸਕੇ |