ਬਹਿਰਾਮ, 5 ਮਾਰਚ (ਨਛੱਤਰ ਸਿੰਘ ਬਹਿਰਾਮ)-ਸ੍ਰੀ ਗੁਰੂ ਨਾਨਕ ਦਰਬਾਰ ਬਹਿਰਾਮ ਅਸਥਾਨ ਹੋਲਾ ਮਹੱਲਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਾਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਗੁਰੂ ਘਰ ਦੇ ਕੀਰਤਨੀ ਜਥੇ ਵਲੋਂ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁਰੂ ਘਰ ਦੇ ਪ੍ਰਧਾਨ ਅਮਰਜੀਤ ਸਿੰਘ ਲੇਹਲ ਵਲੋਂ ਜਿੱਥੇ ਸੰਗਤਾਂ ਦਾ ਧੰਨਵਾਦ ਕੀਤਾ ਉੱਥੇ ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂਆਂ ਵਲੋਂ ਦੱਸੇ ਦਰਸ਼ਨ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲ ਬਨਾਉਣਾ ਚਾਹੀਦਾ ਹੈ | ਉਥੇ ਉਨ੍ਹਾਂ ਪ੍ਰਮੁੱਖ ਸ਼ਖਸ਼ੀਅਤਾਂ ਦਾ ਸਿਰੋਪਾਓ ਨਾਲ ਸਨਮਾਨ ਵੀ ਕੀਤਾ | ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਲੇਹਲ, ਬੀਬੀ ਪਰਮਜੀਤ ਕੌਰ ਸਾਬਕਾ ਪੰਚ, ਲਖਵੀਰ ਸਿੰਘ ਲੇਹਲ, ਅਵਤਾਰ ਸਿੰਘ ਮਾਨ, ਸੁਖਵਿੰਦਰ ਸਿੰਘ ਰੰਧਾਵਾ, ਬਲਦੇਵ ਸਿੰਘ ਪੂਨੀ ਕੈਨੇਡਾ, ਡਾ. ਭੁਪਿੰਦਰ ਕੁਮਾਰ ਪੌਲੀ ਕਲੀਨਿਕ ਬਹਿਰਾਮ, ਇਕਬਾਲ ਸਿੰਘ ਕਾਹਲੋਂ, ਜੈਪਾਲ, ਬਾਬਾ ਬਿੰਦਰ, ਇੰਦਰਜੀਤ ਸਿੰਘ, ਗੁਰਪਾਲ ਸਿੰਘ ਪੰਚ, ਸਰਬਜੀਤ ਕੌਰ ਸਾਬਕਾ ਪੰਚ, ਕੁਲਵਿੰਦਰ ਸਿੰਘ ਢਿੱਲੋਂ, ਗ੍ਰੰਥੀ ਭਾਈ ਜਗਮੋਹਣ ਸਿੰਘ, ਰਣਜੀਤ ਸਿੰਘ ਚੱਕਰਾਮੂੰ, ਸੁਰਜੀਤ ਸਿੰਘ ਸਨੀ ਫਰਨੀਚਰ ਹਾਊਸ, ਹਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਬਲਬੀਰ ਸਿੰਘ ਬਿਜਲੀਵਾਲਾ, ਦੀਪੀ ਫਗਵਾੜਾ, ਕਸ਼ਮੀਰ ਸਿੰਘ, ਮਨਜੀਤ ਸਿੰਘ, ਬਲਦੇਵ ਕੌਲਧਾਰ, ਹਰਭਜਨ ਸਿੰਘ, ਬੀਬੀ ਰਾਣੀ ਪੂਨੀ, ਬੀਬੀ ਦਰਸ਼ਨ ਕੌਰ, ਬੀਬੀ ਜਗੀਰ ਕੌਰ, ਬੀਬੀ ਸੁਰਜੀਤ ਕੌਰ ਆਦਿ ਸੰਗਤਾਂ ਹਾਜ਼ਰ ਸਨ |