07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸੰਤੁਲਣ ਵਿਗੜਨ ਕਰਕੇ ਕਾਰ ਖੰਭੇ ਨਾਲ ਟਕਰਾਈ

Ad Position 21
No active advertisement
ਅਜੀਤ ਡੈਸਕ 07-03-2026
ਕਾਠਗੜ੍ਹ, 6 ਮਾਰਚ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ 'ਤੇ ਨੇੜੇ ਕਾਠਗੜ੍ਹ ਮੋੜ ਨਿਆਰਾ ਪੈਟਰੋਲ ਪੰਪ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਐੱਫ. ਟੀਮ ਦੇ ਇੰਚਾਰਜ ਏ.ਐੱਸ.ਆਈ. ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਐਕਸੀਡੈਂਟ ਹੋ ਗਿਆ ਹੈ | ਉਹ ਤੁਰੰਤ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚ ਕੇ ਦੇਖਿਆ ਕਿ ਇੱਕ ਹੁੰਡਈ ਕੰਪਨੀ ਦੀ ਕਾਰ ਪੀ.ਬੀ 23 ਐਮ 6645 ਜਿਸ ਨੂੰ ਸਿਮਰਨਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਸੈਕਟਰ 10 ਮੋਹਾਲੀ ਚਲਾ ਰਿਹਾ ਸੀ ਅਤੇ ਇਸ ਨਾਲ ਸਾਕਿਬ ਪੁੱਤਰ ਗਾਫਰ ਵਾਸੀ ਮੁਜ਼ੱਫਰ ਨਗਰ ਅਤੇ ਕਵਿਤਾ ਪੁੱਤਰੀ ਰਮੇਸ਼ ਕੁਮਾਰ ਵਾਸੀ ਯਮੁਨਾ ਨਗਰ ਹਰਿਆਣਾ ਕਾਰ ਵਿੱਚ ਸਵਾਰ ਸਨ | ਇਹ ਬਲਾਚੌਰ ਤੋਂ ਰੋਪੜ੍ਹ ਸਾਇਡ ਜਾ ਰਹੇ ਸਨ | ਜਦੋਂ ਇਹ ਕਾਰ ਕਾਠਗੜ੍ਹ ਮੋੜ ਦੇ ਨੇੜੇ ਨਿਆਰਾ ਪੈਟਰੋਲ ਪੰਪ ਦੇ ਸਾਹਮਣੇ ਪਹੁੰਚੀ ਤਾਂ ਅਚਾਨਕ ਕਾਰ ਦਾ ਸੰਤੁਨਲ ਵਿਗੜ ਗਿਆ ਜਿਸ ਨਾਲ ਇਹ ਕਾਰ ਬੇਕਾਬੂ ਹੋ ਕੇ ਡਿਵਾਈਡਰ 'ਤੇ ਜਾ ਚੜ੍ਹੀ ਅਤੇ ਨੈਸ਼ਨਲ ਹਾਈਵੇ 'ਤੇ ਲੱਗੇ ਲਾਈਟਾਂ ਦੇ ਖੰਭੇ ਨਾਲ ਜਾ ਟਕਰਾਈ ਜਿਕਰਯੋਗ ਹੈ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਨੇ ਖੰਭੇ ਨੂੰ ਜੜ੍ਹੋਂ ਪੁੱਟ ਦਿੱਤਾ ਜਿਸ ਨਾਲ ਕਾਰ ਵਿੱਚ ਸਵਾਰ 2 ਵਿਅਕਤੀ ਅਤੇ ਔਰਤ ਗੰਭੀਰ ਰੂਪ ਵਿੱਚ ਜਖਮੀ ਹੋ ਗਏ | ਜਿਨ੍ਹਾਂ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੀ ਐਬੂਲੈਂਸ ਨਾਲ ਇਲਾਜ਼ ਲਈ ਰੋਪੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ | ਹਾਦਸਾ ਇੰਨਾਂ ਜ਼ਿਆਦਾ ਭਿਆਨਕ ਸੀ ਕਿ ਕਾਰ ਦੇ ਚਿਥੜੇ ਉੱਡ ਗਏ | ਅੱੈਸ. ਐੱਸ. ਐੱਫ. ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਨਾਲ ਕਾਰ ਨੂੰ ਸਾਇਡ 'ਤੇ ਕਰਵਾਇਆ ਅਤੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਇਆ ਅਤੇ ਹਾਦਸੇ ਦੀ ਸੂਚਨਾ ਥਾਣਾ ਕਾਠਗੜ੍ਹ ਅਤੇ ਕੰਟ੍ਰੋਲਰ ਰੂਮ ਨਵਾਂਸ਼ਹਿਰ ਨੂੰ ਦੇ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਢਾਹਾਂ ਪ੍ਰਾਈਜ਼ ਵਲੋਂ ਗੁਰੂ ਨਾਨਕ ਮਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਲਈ ਯੁਵਾ ਅਵਾਰਡ ਆਰੰਭ ਕਰਨ ਦਾ ਐਲਾਨ ਅਗਲੀ ਖ਼ਬਰ ਯੁਵਕ ਕਲੱਬ ਪਾਲਿਸੀ-2025 ਤਹਿਤ ਹੋਵੇਗੀ ਯੂਥ ਕਲੱਬਾਂ ਦੀ ਕਾਰਗੁਜਾਰੀ ਦੀ ਸਮੀਖਿਆ- ਡੀ. ਸੀ.
Ad Position 24