07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਕਿਸ਼ਨਪੁਰ ਭਰਥਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

Ad Position 21
No active advertisement
ਅਜੀਤ ਡੈਸਕ 07-03-2026
ਕਾਠਗੜ੍ਹ, 6 ਮਾਰਚ (ਹਰਸਿਮਰਨ ਜੋਤ ਸਿੰਘ ਕਲੇਰ)-ਖ਼ਾਲਸੇ ਦਾ ਕੌਮੀ ਤਿਉਹਾਰ ਹੋਲਾ ਮਹੱਲਾ ਮਨਾਉਣ ਲਈ ਸ੍ਰੀ ਕੀਰਤਪੁਰ ਅਤੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੀਆਂ ਸੰਗਤਾਂ ਲਈ ਕਾਠਗੜ੍ਹ ਬੱਸ ਅੱਡੇ ਦੇ ਪਿੰਡ ਕਿਸ਼ਨਪੁਰ ਭਰਥਲਾ ਵਿਖੇ ਬਾਬਾ ਦੀਦਾਰ ਸਿੰਘ ਅਤੇ ਕਿਸ਼ਨਪੁਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਜਿੱਥੇ 25 ਫਰਵਰੀ ਤੋਂ ਲਗਾਤਾਰ ਸੰਗਤਾਂ ਲਈ ਲੰਗਰ ਚਲਾਏ ਜਾ ਰਹੇ ਹਨ, ਉੱਥੇ ਹੀ ਲਗਾਤਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਵੀ ਨਿਰਤਰ ਚੱਲ ਰਹੀ ਹੈ | ਚੌਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਪ੍ਰਸਿੱਧ ਢਾਡੀ ਇਕਬਾਲ ਸਿੰਘ ਮਾਨ ਪਨਿਆਲੀ ਕਲਾਂ ਵਾਲੀਆਂ ਦੇ ਢਾਡੀ ਜਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਆਰੰਭ ਕੀਤੀ ਗਈ ਹੋਲੇ ਮਹੱਲੇ ਦੀ ਪ੍ਰੰਪਰਾ ਸਬੰਧੀ ਇਤਿਹਾਸਕ ਜਾਣਕਾਰੀ ਦਿੰਦਿਆਂ ਸੰਗਤਾਂ ਨੂੰ ਨਿਹਾਲ ਕੀਤਾ | ਹੋਲੇ ਮਹੱਲੇ 'ਤੇ ਵੱਖ-ਵੱਖ ਵਾਹਨਾਂ ਰਾਹੀ ਵੱਡੀ ਗਿਣਤੀ ਵਿੱਚ ਜਾ ਰਹੀਆਂ ਸੰਗਤਾਂ ਗੁਰੂ ਦੇ ਲੰਗਰ ਛੱਕ ਰਹੀਆਂ ਸਨ | ਇਸ ਮੌਕੇ ਬਾਬਾ ਦੀਦਾਰ ਸਿੰਘ ਦਾਰੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਅੰਮਿ੍ਤਪਾਨ ਕਰਕੇ ਬਾਣੀ ਅਤੇ ਬਾਣੇ ਨਾਲ ਜੁੜਨਾ ਚਾਹੀਦਾ ਹੈ ਤਾਂ ਕਿ ਸਾਡਾ ਜੀਵਨ ਸਫਲਾ ਹੋ ਸਕੇ | ਇਸ ਮੌਕੇ ਸੰਗਤਾਂ ਲਈ ਚਾਹ ਬ੍ਰੈਡ ਪਕੌੜੇ ਅਤੇ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ | ਇਸ ਮੌਕੇ ਸੰਗਤਾਂ ਵਿੱਚ ਐਡਵੋਕੇਟ ਰਾਜਵਿੰਦਰ ਲੱਕੀ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ, ਭਗਤ ਸਿੰਘ ਕਿਸ਼ਨਪੁਰ, ਗੁਰਦੀਪ ਸਿੰਘ ਕਟਾਰੀਆ (ਬਿੱਟੂ) ਮੱਕੋਵਾਲ, ਧਰਮਪਾਲ ਸਾਬਕਾ ਚੇਅਰਮੈਨ, ਮੇਜਰ ਸਿੰਘ ਅਜ਼ਾਦ, ਜਥੇਦਾਰ ਸੁਰਜੀਤ ਸਿੰਘ ਦੋਭਾਲੀ, ਭਜਨ ਸਿੰਘ, ਸੂਬੇਦਾਰ ਕੇਵਲ ਸਿੰਘ, ਸੋਹਣ ਸਿੰਘ ਜੋਸ਼, ਕੈਪਟਨ ਕੁਲਵੀਰ ਸਿੰਘ, ਸਤਨਾਮ ਸਿੰਘ, ਜਰਨੈਲ ਸਿੰਘ, ਵਿਕਰਮ ਸਿੰਘ, ਮਹਿੰਦਰ ਸਿੰਘ ਪਨਿਆਲੀ ਆਦਿ ਸਮੇਤ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਦਸਮੇਸ਼ਗੜ੍ਹ ਪਿੰਡ ਸਿਆਣਾ ਵਿਖੇ ਲੰਗਰ ਲਗਾਇਆ ਅਗਲੀ ਖ਼ਬਰ 'ਜਨੂੰਨ-ਏ-ਪੰਜਾਬ' ਮੁਕਾਬਲਿਆਂ 'ਚ ਸਿੱਖ ਨੈਸ਼ਨਲ ਕਾਲਜ ਬੰਗਾ ਨੇ ਤੀਜਾ ਸਥਾਨ ਕੀਤਾ ਪ੍ਰਾਪਤ
Ad Position 24
No active advertisement