07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਦੇ ਪਹਿਲਵਾਨਾਂ ਨੇ 3 ਤਗਮੇ ਜਿੱਤੇ

Ad Position 21
No active advertisement
ਅਜੀਤ ਡੈਸਕ 07-03-2026
ਬੰਗਾ, 6 ਮਾਰਚ (ਧਰਮਵੀਰ ਪਾਲ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਮੁੱਖ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਪਿੰਡ ਬਾਹੜੋਵਾਲ ਦੇ ਪਹਿਲਵਾਨ ਲੜਕੇ-ਲੜਕੀਆਂ ਨੇ ਬੀਤੇ ਦਿਨੀਂ ਜ਼ਿਲ੍ਹਾ ਸੰਗਰੂਰ ਵਿਖੇ ਹੋਈ ਕੁਸ਼ਤੀ ਚੈਪੀਅਨਸ਼ਿੱਪ ਵਿੱਚੋਂ 2 ਚਾਂਦੀ ਦੇ ਤੇ 1 ਕਾਂਸੀ ਦਾ ਤਗਮਾ ਜਿੱਤ ਕੇ ਆਪਣਾ, ਆਪਣੇ ਮਾਪਿਆਂ ਦਾ, ਕਲੱਬ ਦਾ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਮ ਰੌਸ਼ਨ ਕੀਤਾ ਹੈ | ਇਹਨਾਂ ਤਿੰਨਾਂ ਜੇਤੂ ਪਹਿਲਵਾਨਾਂ ਦਾ ਸਨਮਾਨ ਕਲੱਬ ਦੇ ਚੇਅਰਮੈਨ ਮਲਕੀਅਤ ਸਿੰਘ ਬਾਹੜੋਵਾਲ (ਸਾਬਕਾ ਚੇਅਰਮੈਨ ਮਾਰਕਫੈੱਡ ਪੰਜਾਬ) ਨੇ ਕਰਨ ਮੌਕੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਸਟੇਟ ਕੁਸ਼ਤੀ ਚੈਂਪੀਅਨਸ਼ਿੱਪ ਅੰਡਰ 15 ਸਾਲ ਜ਼ਿਲ੍ਹਾ ਸੰਗਰੂਰ ਵਿਖੇ ਹੋਈ ਸੀ, ਜਿਸ ਵਿਚ ਕਲੱਬ ਵਿਚ ਟ੍ਰੇਨਿੰਗ ਪ੍ਰਾਪਤ ਕਰਦੇ ਹਰਮਨ ਸਿੰਘ ਪੁੱਤਰ ਗੁਰਬਖਸ਼ ਪਿੰਡ ਮਜਾਰੀ ਨੇ 75 ਕਿਲੋਗ੍ਰਾਮ ਭਾਰ ਵਰਗ ਦੇ ਗ੍ਰੀਕੋਰੋਮਨ ਸਟਾਈਲ ਕੁਸ਼ਤੀ ਮੁਕਾਬਲੇ ਵਿਚ ਅਤੇ 57 ਕਿਲੋਗ੍ਰਾਮ ਭਾਰ ਵਰਗ ਵਿੱਚ ਸਾਹਿਲ ਪ੍ਰੀਤ ਸਿੰਘ ਪੁੱਤਰ ਸੰਨੀ ਪਿੰਡ ਮਜਾਰੀ ਨੇ ਫਰੀ ਸਟਾਈਲ ਕੁਸ਼ਤੀ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕਰਦੇ ਚਾਂਦੀ ਦੇ ਤਗਮੇ ਜਿੱਤੇ | ਜਦ ਕਿ 52 ਕਿਲੋ ਭਾਰ ਵਰਗ ਵਿਚੋਂ ਅਰਮਾਨ ਸਿੰਘ ਪੁੱਤਰ ਜਗਤਾਰ ਸਿੰਘ ਪਿੰਡ ਚਾਹਲ ਖੁਰਦ ਨੇ ਗ੍ਰੀਕੋ ਰੋਮਨ ਸਟਾਈਲ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਕਾਂਸੀ ਦਾ ਤਗਮਾ ਜਿੱਤਿਆ | ਇਸ ਮੌਕੇ ਸ. ਬਾਹੜੋਵਾਲ ਨੇ ਜੇਤੂ ਪਹਿਲਵਾਨਾਂ ਦੀ ਹੌਂਸਲਾ ਅਫਜਾਈ ਕਰਦੇ ਹੋਏ ਉਹਨਾਂ ਦੇ ਸੁਨਿਹਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਦੇ ਮਾਪਿਆਂ ਅਤੇ ਕੁਸ਼ਤੀ ਕੋਚ ਬਲਬੀਰ ਸੋਂਧੀ ਨੂੰ ਵਧਾਈਆਂ ਦਿੱਤੀਆਂ | ਇਸ ਸਨਮਾਨ ਸਮਾਗਮ ਮੌਕੇ ਮਲਕੀਅਤ ਸਿੰਘ ਬਾਹੜੋਵਾਲ ਚੇਅਰਮੈਨ ਸ੍ਰੀ ਗੁਰੂ ਹਰਿਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ, ਸੁਖਜਿੰਦਰ ਸਿੰਘ ਲਾਦੀਆਂ ਤੇ ਮੱਖਣ ਸਿੰਘ ਹੱਪੋਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ ਪੰਜਾਬ ਸਰਕਾਰ ਨਸ਼ਿਆਂ ਦੇ ਸੌਦਾਗਰਾਂ ਦੀ ਜੜ੍ਹ ਵੱਢ ਦੇਵੇਗੀ- ਬਲਾਕੀਪੁਰ
Ad Position 24
No active advertisement