ਬਹਿਰਾਮ, 6 ਮਾਰਚ (ਨਛੱਤਰ ਸਿੰਘ ਬਹਿਰਾਮ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਪੰਜਾਬ ਵਿਧਾਨ ਸਭਾ ਦਾ ਇਤਿਹਾਸਕ ਘਿਰਾਓ ਕੀਤਾ ਗਿਆ | ਇਹ ਜਾਣਕਾਰੀ ਸੀਨੀਅਰ ਕਾਂਗਰਸ ਆਗੂ ਚੌਧਰੀ ਮੀਨਾ ਸੂੰਢ ਨੇ ਦਿੰਦਿਆ ਕਿਹਾ ਕਿ ਇਹ ਘਿਰਾਓ ਆਮ ਆਦਮੀ ਪਾਰਟੀ ਦੀ ਮੌਜੂਦਾ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦੇ ਖ਼ਿਲਾਫ਼ ਕੀਤਾ ਗਿਆ | ਉਨ੍ਹਾਂ ਹੋਰ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਚੋਣਾਂ ਦੌਰਾਨ ਪੰਜਾਬ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਦੀ ਉਲੰਘਣਾ, ਪਿਛਲੇ 4 ਸਾਲਾਂ ਦੇ 48,000 ਤੁਰੰਤ ਜਾਰੀ ਕਰਨ ਦੀ ਮੰਗ ਅਤੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਡਿੱਗਦੀ ਕਾਨੂੰਨ-ਵਿਵਸਥਾ, ਨਸ਼ਿਆਂ ਦੀ ਵਧਦੀ ਮਹਾਂਮਾਰੀ ਲੋਕਾਂ ਲਈ ਖਤਰੇ ਦੀ ਘੰਟੀ ਹੈ ਇਸ ਸਰਕਾਰ ਖਿਲਾਫ ਅਵਾਜ ਉਠਾੳਣੀ ਸਮੇਂ ਦੀ ਲੋੜ ਹੈ | ਉਪਰੰਤ ਉਨ੍ਹਾਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਵਿੱਚ ਸਹਿਯੋਗ ਦੇਣ ਵਾਲੇ ਕਾਂਗਰਸੀ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਉਨ੍ਹਾਂ ਨਾਲ ਅਮਰਜੀਤ ਕਲਸੀ ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ, ਭਜਨ ਸਿੰਘ, ਪਰਮਜੀਤ ਤੇ ਸੁੱਚਾ ਸਿੰਘ ਆਦਿ ਹਾਜ਼ਰ ਸਨ |