ਘੁੰਮਣਾਂ, 6 ਮਾਰਚ (ਮਹਿੰਦਰ ਪਾਲ ਸਿੰਘ)-ਪਿੰਡ ਸੰਗਤਪੁਰ 'ਚ ਬ੍ਰਹਮ ਗਿਆਨੀ ਸੰਤ ਬਾਬਾ ਨਿਹਾਲ ਸਿੰਘ ਦਾ ਜਨਮ ਦਿਵਸ 9 ਮਾਰਚ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | 7 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ | 9 ਮਾਰਚ ਨੂੰ ਭੋਗ ਪੈਣ ਉਪਰੰਤ ਕੀਰਤਨ ਦਰਬਾਰ ਹੋਵੇਗਾ | ਗੁਰੂ ਜੀ ਦੇ ਅਤੁੱਟ ਲੰਗਰ ਵਰਤਾਏ ਜਾਣਗੇ |