03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪੁਲਿਸ ਨੇ ਹੈਰੋਇਨ ਸਮੇਤ ਵਿਅਕਤੀ ਕੀਤਾ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 07-03-2026
ਰਾਹੋਂ, 6 ਮਾਰਚ (ਉਂਕਾਰ ਸਿੰਘ ਰਾਠੋਰ)-ਨਸ਼ਿਆਂ ਨੂੰ ਠੱਲ੍ਹ ਪਾਉਂਦੇ ਹੋਏ ਬੀਤੇ ਕੱਲ੍ਹ ਰਾਹੋਂ ਦੀ ਪੁਲਿਸ ਵਲੋਂ ਐਸ.ਐਚ.ਓ ਵਰਿੰਦਰ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਸੌਦਾਗਰ ਸਿੰਘ ਵਲੋਂ 15.12 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਉਨ੍ਹਾਂ ਆਖਿਆ ਕਿ ਪੁਲਿਸ ਪਾਰਟੀ ਜਦੋਂ ਥਾਣਾ ਰਾਹੋਂ ਤੋਂ ਬਿਸਤ ਦੁਆਬ ਨਹਿਰ ਦੇ ਨਾਲ-ਨਾਲ ਗੁਰੂ ਨਾਨਕਪੁਰਾ ਸਾਈਡ ਨੂੰ ਜਾ ਰਹੀ ਸੀ ਤਾਂ ਉੱਥੇ ਇਕ ਕੱਚੀ ਲਿੰਕ ਸੜਕ ਦੇ ਮੋੜ 'ਤੇ ਇੱਕ ਸ਼ੱਕੀ ਵਿਅਕਤੀ ਆਉਂਦਾ ਦਿਖਾਈ ਦਿੱਤਾ ਸ਼ੱਕ ਦੇ ਆਧਾਰ 'ਤੇ ਉਸ ਕੋਲੋ ਤਲਾਸ਼ੀ ਲੈਣ 'ਤੇ ਉਸ ਵਲੋਂ ਕੋਲੋਂ 15.12 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਪਾਰਟੀ ਵਲੋਂ ਉਸ ਨੂੰ ਮੌਕੇ 'ਤੇ ਕਾਬੂ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ | ਥਾਣਾ ਮੁਖੀ ਨੇ ਆਖਿਆ ਕਿ ਵਿਅਕਤੀ ਨੂੰ ਗਿ੍ਫਤਾਰ ਕਰ ਲਿਆ ਹੈ ਜਿਸ ਦੀ ਪਹਿਚਾਣ ਸੋਢੀ ਪੁੱਤਰ ਬਿਸ਼ਨ ਦਾਸ ਵਾਸੀ ਮੁਹੱਲਾ ਸਰਾਫ਼ਾਂ, ਰਾਹੋਂ ਵਜੋਂ ਹੋਈ ਹੈ | ਕਥਿਤ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਤਫ਼ਤੀਸ਼ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ | ਇਸ ਮੌਕੇ ਪੁਲਿਸ ਪਾਰਟੀ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਅੱਜ ਬਿਜਲੀ ਸਪਲਈ ਬੰਦ ਰਹੇਗੀ ਅਗਲੀ ਖ਼ਬਰ ਭਾਜਪਾ ਆਗੂਆਂ ਦੀ ਮੀਟਿੰਗ ਹੋਈ
Ad Position 24
No active advertisement