26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਵਲੋਂ 22 ਮਾਰਚ ਦੀ ਲੁਧਿਆਣਾ ਰੈਲੀ ਲਈ ਤਿਆਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 08-03-2026
ਨਵਾਂਸ਼ਹਿਰ, 7 ਮਾਰਚ (ਜਸਬੀਰ ਸਿੰਘ ਨੂਰਪੁਰ) - ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ (ਇਫਟੂ), ਪੇਂਡੂ ਮਜ਼ਦੂਰ ਯੂਨੀਅਨ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ 22 ਮਾਰਚ ਨੂੰ ਲੁਧਿਆਣਾ ਵਿਖੇ ਕੀਤੀ ਜਾ ਰਹੀ ਰੈਲੀ ਅਤੇ ਮੁਜਾਹਰੇ ਦੀ ਤਿਆਰੀ ਲਈ ਸਥਾਨਕ ਬਾਰਾਦਰੀ ਬਾਗ਼ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਪੀ. ਐਮ. ਯੂ ਦੇ ਆਗੂ ਹਰੀ ਰਾਮ ਰਸੂਲਪੁਰੀ, ਕਿਰਨਜੀਤ ਕੌਰ, ਗੁਰਦਿਆਲ ਰੱਕੜ, ਆਸ਼ਾ ਵਰਕਰ ਯੂਨੀਅਨ ਦੇ ਆਗੂ ਰਾਜਵਿੰਦਰ ਕੌਰ, ਰੇਹੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰੇ ਰਾਮ ਨੇ ਕਿਹਾ ਕਿ ਇਹ ਰੈਲੀ ਅਤੇ ਮੁਜ਼ਾਹਰਾ ਚਾਰ ਲੇਬਰ ਕੋਡ ਰੱਦ ਕਰਵਾਉਣ, ਮਗਨਰੇਗਾ ਕਾਨੂੰਨ ਨੂੰ ਬਹਾਲ ਕਰਾਉਣ, ਬਿਜਲੀ ਸੋਧ ਬਿੱਲ 2025 ਵਾਪਿਸ ਕਰਵਾਉਣ, ਮਿੱਡ ਡੇਅ ਮੀਲ, ਆਸ਼ਾ ਵਰਕਰਾਂ ਸਮੇਤ ਕੱਚੇ ਕਾਮਿਆਂ ਨੂੰ ਪੱਕੇ ਕਰਨ, ਹਰ ਮਜ਼ਦੂਰ ਨੂੰ ਪੱਕਾ ਰੁਜ਼ਗਾਰ ਅਤੇ ਘੱਟੋ-ਘੱਟ ਉਜਰਤ ਪ੍ਰਤੀ ਮਹੀਨਾ 26000 ਰੁਪਏ ਕਰਨ ਆਦਿ ਮੰਗਾਂ ਨੂੰ ਲੈ ਕੇ ਕੀਤਾ ਜਾ ਰਿਹਾ ਹੈ | ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਦੇਸ਼ੀ ਵਿਦੇਸ਼ੀ ਸਰਮਾਏਦਾਰਾਂ ਨੂੰ ਖੁਸ਼ ਕਰਨ ਲਈ ਮਜ਼ਦੂਰਾਂ ਤੋਂ ਯੂਨੀਅਨ ਬਣਾਉਣ ਤੇ ਸੰਘਰਸ਼ ਕਰਨ ਵਰਗੇ ਜਮਹੂਰੀ ਹੱਕ ਖੋਹਣ ਲਈ ਕੇਂਦਰ ਸਰਕਾਰ ਮਜ਼ਦੂਰ ਪੱਖੀ 29 ਕਿਰਤ ਕਾਨੂੰਨਾਂ ਨੂੰ ਖ਼ਤਮ ਕਰਕੇ 4 ਲੇਬਰ ਕੋਡ ਲੈ ਕੇ ਆਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਹਨਾਂ ਚਾਰ ਲੇਬਰ ਕੋਡਾਂ ਨੂੰ 1 ਅਪ੍ਰੈਲ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ ਅਤੇ ਕੇਂਦਰ ਸਰਕਾਰ ਮਜ਼ਦੂਰਾਂ ਤੋਂ ਰੁਜ਼ਗਾਰ ਖੋਹਣ ਲਈ ਮਗਨਰੇਗਾ ਕਾਨੂੰਨ ਖ਼ਤਮ ਕਰਕੇ ਵਿਕਸਤ ਭਾਰਤ ਜੀ ਰਾਮ ਜੀ ਉੱਪਰ ਅਮਲ ਕਰਨ ਜਾ ਰਹੀ ਹੈ | ਮਜ਼ਦੂਰ ਮੁਲਾਜ਼ਮ ਆਗੂਆਂ ਨੇ ਆਪਣੇ ਜਮਹੂਰੀ ਅਧਿਕਾਰਾਂ ਨੂੰ ਸੁਰੱਖਿਅਤ ਰੱਖਣ ਲਈ ਮਜ਼ਦੂਰ ਵਿਰੋਧੀ ਇਨ੍ਹਾਂ ਲੇਬਰ ਕੋਡਾ ਨੂੰ ਰੱਦ ਕਰਵਾਉਣ ਲਈ ਇਸ ਮੁਜ਼ਾਹਰੇ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਗਰਮੀ ਹੋਈ ਤੇਜ਼, ਮਾਰਚ ਦੇ ਪਹਿਲੇ ਹਫ਼ਤੇ ਤਾਪਮਾਨ ਦਾ ਪਾਰਾ ਪਹੁੰਚਿਆ 33 ਡਿਗਰੀ ਅਗਲੀ ਖ਼ਬਰ ਨਵਾਂਸ਼ਹਿਰ ਤੋਂ ਗੜ੍ਹਸ਼ੰਕਰ ਰੋਡ ਦੀ ਖਸਤਾ ਹਾਲਤ ਸੜਕ ਕਾਰਨ ਲੋਕ ਪ੍ਰੇਸ਼ਾਨ
Ad Position 24