ਕਟਾਰੀਆਂ, 7 ਮਾਰਚ (ਪ੍ਰੇਮੀ ਸੰਧਵਾਂ)-ਰੋਜ਼ਾ ਪੀਰ ਬਾਬਾ ਬੂੜ ਸ਼ਾਹ ਚਿਸ਼ਤੀ ਤੇ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਪਿੰਡ ਕਟਾਰੀਆਂ ਦੇ ਗੱਦੀ ਨਸ਼ੀਨ ਬਾਬਾ ਸਾਧੂ ਸ਼ਾਹ ਚਿਸ਼ਤੀ ਨੇ ਦੱਸਿਆ ਕਿ ਮਹਾਨ ਤਪੱਸਵੀ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦੀ ਯਾਦ ਨੂੰ ਸਮਰਪਿਤ 10 ਤੇ 11 ਮਾਰਚ ਨੂੰ ਕਰਵਾਏ ਜਾ ਰਹੇ ਸਲਾਨਾ ਜੋੜ ਮੇਲੇ ਦੇ ਪਹਿਲੇ ਦਿਨ ਦੀਆਂ ਰਸਮਾਂ ਉਪਰੰਤ ਕੱਵਾਲ ਪਾਰਟੀਆਂ ਦਰਬਾਰ ਦੀ ਮਹਿਮਾ ਦਾ ਗੁਣਗਾਨ ਕਰਨਗੀਆਂ ਤੇ 11 ਮਾਰਚ ਨੂੰ ਪੰਜਾਬ ਦੇ ਮਸ਼ਹੂਰ ਗਾਇਕ ਆਪਣਾ ਨਿਰੋਲ ਧਾਰਮਿਕ ਪ੍ਰੋਗਰਾਮ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ | ਬਾਬਾ ਸਾਧੂ ਸ਼ਾਹ ਚਿਸ਼ਤੀ ਨੇ ਕਿਹਾ ਕਿ ਮੇਲੇ ਦੇ ਦੋਵੇਂ ਦਿਨ ਵੱਖ-ਵੱਖ ਦਰਬਾਰ ਤੋਂ ਫ਼ੱਕਰ ਰੂਹਾਂ ਪਹੁੰਚ ਕੇ ਸੰਗਤਾਂ ਨੂੰ ਆਸ਼ੀਰਵਾਦ ਦੇਣਗੀਆਂ | ਬਾਬਾ ਸਾਧੂ ਸ਼ਾਹ ਚਿਸ਼ਤੀ ਨੇ ਦੱਸਿਆ ਕਿ ਪੀਰ ਬਾਬਾ ਊਧੋ ਸ਼ਾਹ ਚਿਸ਼ਤੀ ਦੀ ਯਾਦ ਵਿਚ ਕਰਵਾਏ ਜਾ ਰਹੇ ਸਨਾਲਾ ਜੋੜ ਮੇਲੇ ਦੀਆਂ ਤਿਆਰੀਆਂ ਲਗਪਗ ਮੁਕੰਮਲ ਹੋ ਚੁੱਕੀਆਂ ਹਨ | ਉਹਨਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੇਲੇ ਵਿਚ ਵੱਡੀ ਗਿਣਤੀ ਵਿਚ ਪਹੁੰਚ ਕੇ ਸੰਗਤਾਂ ਅੱਲਾ ਤਾਲਾ ਦਾ ਆਸ਼ੀਰਵਾਦ ਪ੍ਰਾਪਤ ਕਰਨ |