ਨਵਾਂਸ਼ਹਿਰ, 7 ਮਾਰਚ (ਦੀਦਾਰ ਸਿੰਘ ਸ਼ੇਤਰਾ)-ਪਿੰਡ ਬੈਰਸੀਆਂ ਵਿਖੇ ਸੈਂਟਰ ਹੈੱਡ ਟੀਚਰ ਬਲਜੀਤ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਹੈਂਡ ਮੇਡ ਟੀਚਿੰਗ ਲਰਨਿੰਗ ਮੈਟੀਰੀਅਲ ਦੀ ਵਰਕਸ਼ਾਪ ਲਗਾਈ ਗਈ | ਇਸ ਮੌਕੇ ਉਹਨਾਂ ਦੱਸਿਆ ਕਿ ਵਰਕਸ਼ਾਪ ਪ੍ਰੀ ਪ੍ਰਾਇਮਰੀ ਜਮਾਤਾਂ ਨੂੰ ਪੜ੍ਹਾ ਰਹੇ ਅਧਿਆਪਕਾਂ ਲਈ ਬਹੁਤ ਹੀ ਫ਼ਾਇਦੇਮੰਦ ਸਾਬਤ ਹੋਵੇਗੀ | ਇਸ ਵਰਕਸ਼ਾਪ 'ਚ ਪ੍ਰਥਮ ਜ਼ਿਲ੍ਹਾ ਕੋਆਰਡੀਨੇਟਰ ਆਰਤੀ ਅਤੇ ਪ੍ਰਥਮ ਕੋਆਰਡੀਨੇਟਰ ਮੰਜੂ ਨੇ ਰਿਸੋਰਸ ਪਰਸਨ ਦੀ ਭੂਮਿਕਾ ਨਿਭਾਈ | ਇਸ ਵਰਕਸ਼ਾਪ ਵਿੱਚ ਘੱਟ ਲਾਗਤ ਨਾਲ਼ ਸਮਗਰੀ ਦੀ ਵਰਤੋਂ ਕਰਕੇ ਪ੍ਰਭਾਵਸ਼ਾਲੀ ਸਿੱਖਣ ਸਿਖਾਉਣ ਵਾਲੀ ਸਮਗਰੀ ਕਿਵੇਂ ਤਿਆਰ ਕੀਤੀ ਜਾਵੇ, ਸਿਖਾਈ ਗਈ | ਇਸ ਵਰਕਸ਼ਾਪ ਦਾ ਮੁੱਖ ਮਕਸਦ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਨੂੰ ਹੋਰ ਦਿਲਚਸਪ ਅਤੇ ਸਰਗਰਮ ਬਣਾਉਣਾ ਸੀ | ਉਹਨਾਂ ਸ਼ਾਮਲ ਹੋਏ ਸਾਰੇ ਅਧਿਆਪਕਾਂ ਦਾ ਧੰਨਵਾਦ ਕੀਤਾ |