29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਕਿਸਾਨ ਐਗਰੀਸਟੈਕ ਉੱਪਰ ਆਪਣੀ ਡਿਜੀਟਲ ਆਈ. ਡੀ. ਜ਼ਰੂਰ ਬਣਾਉਣ: ਡਾ. ਰਾਕੇਸ਼ ਕੁਮਾਰ ਸ਼ਰਮਾ

Ad Position 21
No active advertisement
ਅਜੀਤ ਡੈਸਕ 09-03-2026
ਸਾਹਲੋਂ, 8 ਮਾਰਚ (ਜਰਨੈਲ ਸਿੰਘ ਨਿੱਘਾ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਨਵਾਂਸ਼ਹਿਰ ਵੱਲੋਂ ਕਰਿਆਮ ਪਿੰਡ ਵਿਖੇ ਆਤਮਾ ਸਕੀਮ ਅਧੀਨ ਇੱਕ ਕਿਸਾਨ ਗੋਸ਼ਟੀ ਕੈਂਪ ਲਗਾਇਆ | ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਰਾਕੇਸ਼ ਕੁਮਾਰ ਸ਼ਰਮਾ ਨੇ ਕਿਸਾਨਾਂ ਨੂੰ ਕੁਦਰਤੀ ਖੇਤੀ ਨੂੰ ਅਪਣਾਉਣ ਬਾਰੇ ਪ੍ਰੇਰਿਤ ਕਰਦੇ ਹੋਏ ਵਿਭਾਗ ਵੱਲੋਂ ਕਿਸਾਨ ਹਿੱਤ ਵਿੱਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਕੇ ਕਿਹਾ ਕਿ ਹਰ ਕਿਸਾਨ ਐਗਰੀਸਟੈਕ ਉਪੱਰ ਆਪਣੀ ਡਿਜਿਟਲ ਆਈ. ਡੀ. ਜ਼ਰੂਰ ਬਨਾਉਣ ਤਾਂ ਜੋ ਕਿਸਾਨਾਂ ਨੂੰ ਵੱਖ-ਵੱਖ ਸਕੀਮਾਂ ਦਾ ਲਾਭ ਮਿਲਦਾ ਰਹੇ | ਡਾ. ਕੁਲਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ, ਨਵਾਂਸ਼ਹਿਰ ਨੇ ਕਿਸਾਨਾਂ ਨੂੰ ਕਣਕ ਵਿੱਚ ਆ ਰਹੀ ਬਿਮਾਰੀਆਂ ਅਤੇ ਕੀੜਿਆਂ ਦੇ ਰੋਕਥਾਮ ਲਈ ਜਰੂਰੀ ਜਾਣਕਾਰੀ ਦਿੱਤੀ | ਡਾ. ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ, ਜਾਡਲਾ ਨੇ ਕਿਸਾਨਾਂ ਨੂੰ ਮੂੰਗੀ ਦੀ ਕਾਸ਼ਤ ਬਾਰੇ ਜਾਗਰੂਕ ਕੀਤਾ | ਇੰਜ. ਚੰਦਨ ਸ਼ਰਮਾ, ਸਹਾਇਕ ਖੇਤੀਬਾੜੀ ਇੰਜੀਨੀਅਰ ਨੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ | ਇਸ ਮੌਕੇ ਡਾ. ਪਰਮਵੀਰ ਕੌਰ ਡੀ. ਪੀ. ਡੀ. ਆਤਮਾ ਨੇ ਕਿਸਾਨਾਂ ਨੂੰ ਮਿੱਟੀ ਦੀ ਪਰਖ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਸਰਬਜੀਤ ਸਿੰਘ ਖੇਤੀਬਾੜੀ ਉਪ ਨਿਰਿਖਕ, ਹਰਮੇਸ਼ ਕੁਮਾਰ ਏ. ਟੀ. ਐਮ., ਸੰਦੀਪ ਸਿੰਘ ਭੰਗਲ ਕਲਾਂ, ਜਸਵੀਰ ਸਿੰਘ ਕਰਿਆਮ, ਕੁਲਦੀਪ ਸਿੰਘ ਘਟਾਰੋਂ, ਬਹਾਦੁਰ ਸਿੰਘ ਧਰਮਕੋਟ, ਬੂਟਾ ਰਾਮ ਅਮਰਗੜ੍ਹ, ਜੋਗਾ ਸਿੰਘ ਹੰਸਰੋਂ ਆਦਿ ਕਿਸਾਨ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਸੰਤੋਸ਼ ਕਟਾਰੀਆ ਨੇ ਵਿਕਾਸ ਕਾਰਜਾਂ ਲਈ ਦਿੱਤਾ 5 ਲੱਖ ਦਾ ਚੈੱਕ ਅਗਲੀ ਖ਼ਬਰ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਸਮਾਗਮ
Ad Position 24