ਮੁਕੰਦਪੁਰ, 8 ਮਾਰਚ (ਅਮਰੀਕ ਸਿੰਘ ਢੀਂਡਸਾ)-ਕੌਮਾਂਤਰੀ ਔਰਤ ਦਿਵਸ 'ਤੇ ਪੰਜਾਬ ਦੀ ਮਾਨ ਸਰਕਾਰ ਵਲੋਂ ਪੰਜਾਬ ਦੀਆਂ ਮਾਵਾਂ ਭੈਣਾਂ ਦੇ ਸਤਿਕਾਰ ਲਈ ਪ੍ਰਤੀ ਮਹੀਨਾ ਹਜ਼ਾਰ ਰੁਪਏ ਦੇਣ ਦੀ ਬਜਟ ਵਿਚ ਵਿਵਸਥਾ ਕਰਕੇ ਵੱਡਾ ਮਾਣ ਅਤੇ ਸਤਿਕਾਰ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਐੱਸ. ਸੀ ਕਮਿਸ਼ਨ ਦੇ ਵਾਇਸ ਚੇਅਰਮੈਨ ਅਤੇ ਦੁਆਬਾ ਜ਼ੋਨ ਇੰਚਾਰਜ ਆਮ ਆਦਮੀ ਪਾਰਟੀ ਹਰਜੋਤ ਕੌਰ ਲੋਹਟੀਆ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਪੇਸ਼ ਕੀਤੇ ਬਜਟ ਦੀ ਸਰਾਹਨਾ ਕਰਦਿਆਂ ਅਜੀਤ ਨਾਲ ਪ੍ਰਗਟਾਉਂਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਵਿਵਸਥਾ ਨਾਲ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਅਨੁਸਾਰ ਆਖਰੀ ਗਰੰਟੀ ਵੀ ਪੂਰੀ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਕੇ ਵਿਖਾਏ ਹਨ |