29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਮੁਲਾਜ਼ਮ 'ਬਿਜਲੀ ਸੋਧ ਕਾਨੂੰਨ 2025' ਖਿਲਾਫ਼ 10 ਨੂੰ ਕਰਨਗੇ ਰੋਸ ਪ੍ਰਦਰਸ਼ਨ- ਨੰਦ ਲਾਲ

Ad Position 21
No active advertisement
ਅਜੀਤ ਡੈਸਕ 09-03-2026
ਬੰਗਾ, 8 ਮਾਰਚ (ਸੁਰਿੰਦਰ ਸਿੰਘ ਕਰਮ ਲਧਾਣਾ)-ਟੈਕਨੀਕਲ ਸਰਵਿਸਿਜ਼ ਯੂਨੀਅਨ ਕੋਆਰਡੀਨੇਸ਼ਨ ਕਮੇਟੀ ਆਫ਼ ਪਾਵਰਕੌਮ ਤੇ ਕੰਟਰੈਕਟ ਵਰਕਰ ਯੂਨੀਅਨ ਵਲੋਂ ਬਿਜਲੀ ਮੁਲਾਜ਼ਮਾਂ ਦੀਆਂ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਕੇਂਦਰ ਸਰਕਾਰ ਵਲੋਂ 'ਬਿਜਲੀ ਸੋਧ ਬਿੱਲ 2025' ਜੋ ਪਾਰਲੀਮੈਂਟ ਵਿੱਚ ਪਾਸ ਕਰਾਉਣ ਲਈ ਲਿਆਂਦਾ ਜਾ ਰਿਹਾ ਹੈ ਦੇ ਵਿਰੋਧ ਵਿਚ ਵੱਖ-ਵੱਖ ਜਥੇਬੰਦੀਆਂ ਵਲੋਂ 10 ਮਾਰਚ ਦਿਨ ਮੰਗਲਵਾਰ ਨੂੰ ਡਵੀਜ਼ਨ ਪੱਧਰ 'ਤੇ ਭਾਰੀ ਰੋਸ ਪ੍ਰਦਰਸ਼ਨ ਕਰਦਿਆਂ ਇਸ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ | ਪੱਤਰਕਾਰਾਂ ਨੂੰ ਇਹ ਜਾਣਕਾਰੀ ਸਿਰੀ ਨੰਦ ਲਾਲ ਪ੍ਰਧਾਨ ਟੈਕਨੀਕਲ ਸਰਵਿਸ ਯੂਨੀਅਨ (ਭੰਗਲ) ਅਤੇ ਕਨਵੀਨਰ ਸਰਕਲ ਨਵਾਂਸ਼ਹਿਰ ਨੇ ਦਿੱਤੀ | ਉਹਨਾਂ ਦੱਸਿਆ ਕਿ ਇਸ ਬਿੱਲ ਦੇ ਪਾਸ ਹੋਣ ਨਾਲ ਨਿੱਜੀ ਕੰਪਨੀਆਂ ਨੂੰ ਬਿਜਲੀ ਖੇਤਰ ਵਿਚ ਲੁੱਟ ਕਰਨ ਅਤੇ ਮੁਨਾਫ਼ਾ ਕਮਾਉਣ ਦੀ ਖੁੱਲ੍ਹੀ ਛੋਟ ਮਿਲ ਜਾਵੇਗੀ | ਇਸ ਦੇ ਲਾਗੂ ਹੋਣ ਨਾਲ ਬਿਜਲੀ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਖਪਤਕਾਰਾਂ ਦੇ ਸਾਂਝੇ ਹਿੱਤ ਪਹਿਲਾਂ ਦੇ ਮੁਕਾਬਲੇ ਹੋਰ ਵੀ ਗੰਭੀਰ ਖ਼ਤਰੇ ਦੇ ਮੂੰਹ ਵਿਚ ਆ ਜਾਣਗੇ | ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਕੋਆਰਡੀਨੇਸ਼ਨ ਕਮੇਟੀ ਆਫ ਪਾਵਰਕੌਮ ਕੰਟਰੈਕਟ ਵਰਕਰ ਯੂਨੀਅਨ ਵਲੋਂ ਇਸ ਸੱਦੇ ਨੂੰ ਅਸਰਦਾਰ ਬਣਾਉਣ ਲਈ ਪੰਜਾਬ ਦੇ ਬਿਜਲੀ ਖੇਤਰ ਦੀਆਂ ਵੱਖ-ਵੱਖ ਜਥੇਬੰਦੀਆਂ ਸੱਦਾ ਦਿੱਤਾ ਗਿਆ ਹੈ | ਇਸ ਮੌਕੇ ਕਿ੍ਸ਼ਨ ਸਿੰਘ ਔਲਖ, ਬਲਿਹਾਰ ਸਿੰਘ ਕਟਾਰੀਆ, ਗੁਰਵਿੰਦਰ ਸਿੰਘ ਪੰਨੂੰ, ਜਗਰੂਪ ਸਿੰਘ, ਬਲਵਿੰਦਰ ਸਿੰਘ ਸੈਣੀ, ਗੁਰਪ੍ਰੀਤ ਸਿੰਘ ਢਿੱਲੋਂ ਤੇ ਹਰਜੀਤ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਚਣਕੋਆ ਵਿਖੇ ਸਲਾਨਾ ਭੰਡਾਰਾ 15 ਨੂੰ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਔਰਤਾਂ ਨੂੰ ਦਿੱਤਾ ਵੱਡਾ ਮਾਣ ਸਤਿਕਾਰ- ਹਰਜੋਤ ਕੌਰ ਲੋਹਟੀਆ
Ad Position 24