29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਲੜਕੀਆਂ ਦਾ ਖੇਡਾਂ ਦੇ ਖੇਤਰ 'ਚ ਵੱਡਾ ਯੋਗਦਾਨ- ਕਨਵਰ ਅਰੋੜਾ

Ad Position 21
No active advertisement
ਅਜੀਤ ਡੈਸਕ 09-03-2026
ਨਵਾਂਸ਼ਹਿਰ, 8 ਮਾਰਚ (ਜਸਬੀਰ ਸਿੰਘ ਨੂਰਪੁਰ)-ਜਿੱਥੇ ਵੱਖ-ਵੱਖ ਖੇਤਰਾਂ 'ਚ ਲੜਕੀਆਂ ਮੋਹਰੀ ਰੋਲ ਨਿਭਾ ਰਹੀਆਂ ਹਨ, ਉੱਥੇ ਖੇਡਾਂ ਦੇ ਖੇਤਰ ਵਿਚ ਵੀ ਲੜਕੀਆਂ ਦਾ ਵੱਡਾ ਯੋਗਦਾਨ ਹੈ | ਇਹ ਪ੍ਰਗਟਾਵਾ ਕਨਵਰ ਅਰੋੜਾ ਕੰਸਲਟੈਂਟ ਦੇ ਮੈਨੇਜਿੰਗ ਡਾਇਰੈਕਟਰ ਕਨਵਰ ਅਰੋੜਾ ਨੇ ਬੀ. ਐੱਲ. ਐੱਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਕਰਵਾਈ ਅਥਲੈਟਿਕ ਮੀਟ ਦੌਰਾਨ ਕੀਤਾ | ਉਨ੍ਹਾਂ ਆਖਿਆ ਕਿ ਇਸ ਸਮੇਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਖੇਡਾਂ ਦੇ ਖੇਤਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰੇ | ਉਨ੍ਹਾਂ ਆਖਿਆ ਕਿ ਇਸ ਸਮੇਂ ਜਿੱਥੇ ਵੱਖ-ਵੱਖ ਖੇਤਰਾਂ 'ਚ ਸਰਕਾਰ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ, ਉੱਥੇ ਖੇਡਾਂ ਦੇ ਖੇਤਰ ਵੱਲ ਵੀ ਧਿਆਨ ਦੇਣ ਦੀ ਲੋੜ ਹੈ | ਉਹਨਾਂ ਆਖਿਆ ਕਿ ਪਿੰਡਾਂ 'ਚ ਖੇਡ ਸਟੇਡੀਅਮ ਬਣਾਉਣ ਦੀ ਲੋੜ ਹੈ | ਉਹਨਾਂ ਆਖਿਆ ਕਿ ਖੇਡਾਂ ਹੀ ਅਜਿਹਾ ਖੇਤਰ ਹੈ, ਜੋ ਸਾਡੇ ਵਿੱਚ ਜਿੱਥੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੀਆਂ ਹਨ, ਉੱਥੇ ਸਰੀਰ ਨੂੰ ਤੰਦਰੁਸਤ ਰੱਖਣ 'ਚ ਵੱਡਾ ਯੋਗਦਾਨ ਪਾਉਂਦੀਆਂ ਹਨ | ਆਰੀਆ ਸਮਾਜ ਸੰਸਥਾ ਵੱਲੋਂ ਕਰਵਾਈ ਅਥਲੈਟਿਕ ਮੀਟ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜੇਤੂਆਂ ਨੂੰ ਕਨਵਰ ਅਰੋੜਾ ਮੁੱਖ ਮਹਿਮਾਨ ਵਲੋਂ ਇਨਾਮ ਵੰਡੇ ਗਏ | ਪਿ੍ੰਸੀਪਲ ਤਰਨਜੀਤ ਕੌਰ ਨੇ ਕਾਲਜ ਦੀ ਸਲਾਨਾ ਰਿਪੋਰਟ ਪੜ੍ਹੀ ਅਤੇ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ 'ਚ ਭਾਗ ਲੈਣ ਲਈ ਪ੍ਰੇਰਿਆ | ਪ੍ਰਧਾਨ ਦੇਸ਼ ਬੰਧੂ ਭੱਲਾ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰੂਪ ਪੌੜਵਾਲ, ਨਰਿੰਦਰ ਕੁਮਾਰ ਸੋਨੀ, ਨਿਖਿਲ ਨਵਾਂਸ਼ਹਿਰ ਤੇ ਕਾਲਜ ਸਟਾਫ਼ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੋਲੇ-ਮਹੱਲੇ ਨੂੰ ਸਮਰਪਿਤ ਫਰਾਲਾ ਦੀਆਂ ਸੰਗਤਾਂ ਨੇ ਲੰਗਰ ਲਗਾਇਆ ਅਗਲੀ ਖ਼ਬਰ ਭੁਗਤਾਨ ਸਬੰਧੀ ਤਰੁੱਟੀਆਂ ਨੂੰ ਲੈ ਕੇ ਇਨਸਾਫ਼ ਦੀ ਅਵਾਜ਼ ਜਥੇਬੰਦੀ ਦੀ ਮੀਟਿੰਗ 16 ਨੂੰ
Ad Position 24