29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 10-03-2026

ਨਵਾਂਸ਼ਹਿਰ, 9 ਮਾਰਚ (ਜਸਬਰ ਸਿੰਘ ਨੂਰਪੁਰ)-ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ 8 ਤੋਂ 11 ਮਾਰਚ ਤੱਕ ਚਿਰਾਂ ਤੋਂ ਲਟਕਦੀਆਂ ਮੰਗਾਂ ਅਤੇ ਮੁਲਾਜ਼ਮ ਪੈਨਸ਼ਨਰ ਵਿਰੋਧੀ ਬਜਟ ਦੇ ਖਿਲਾਫ਼ ਰੋਸ ਰੈਲੀਆਂ ਅਤੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਗਿਆ ਸੀ | ਕੱਲ੍ਹ ਮੋਹਾਲੀ ਵਿਖੇ ਹਜ਼ਾਰਾਂ ਮੁਲਾਜ਼ਮਾਂ, ਪੈਨਸ਼ਨਰਾਂ, ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਇਸਤਰੀ ਮੁਲਾਜ਼ਮਾਂ, ਮਨਿਸਟੀਰੀਅਲ ਕਾਮਿਆਂ ਵਲੋਂ ਰੋਸ ਰੈਲੀ ਕਰਨ ਉਪਰੰਤ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਦੇ ਸਮੇਂ ਪੁਲਿਸ ਵੱਲੋਂ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਕਰਦਿਆਂ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਇਸਤਰੀ ਮੁਲਾਜ਼ਮਾਂ 'ਤੇ ਅੰਨ੍ਹਾ ਜਬਰ ਕੀਤਾ ਗਿਆ | ਇਸ ਜਬਰ ਕਾਰਨ ਕਈ ਮੁਲਾਜ਼ਮ ਸਾਥੀ ਜਖਮੀ ਹੋਏ ਅਤੇ ਵੱਖ-ਵੱਖ ਹਸਪਤਾਲਾਂ ਵਿਚ ਭਰਤੀ ਕਰਵਾਏ ਗਏ | ਇਸ ਪੁਲਸੀਆ ਤਸ਼ੱਦਦ ਦਾ ਵਿਰੋਧ ਕਰਨ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਅਤੇ ਭਰਾਤਰੀ ਜਥੇਬੰਦੀਆਂ ਵਲੋਂ ਅੱਜ ਜ਼ਿਲ੍ਹਾ ਹੈੱਡ ਕੁਾਆਟਰਾਂ 'ਤੇ ਘੜਾ ਭੰਨ ਰੋਸ ਪ੍ਰਦਰਸ਼ਨ ਅਤੇ ਬਜਟ ਦੀਆਂ ਕਾਪੀਆਂ ਸਾੜਨ ਦੇ ਐਕਸ਼ਨ ਕਰਨ ਦਾ ਸੱਦਾ ਦੇਣ ਕਾਰਨ ਅੱਜ ਜ਼ਿਲਿ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਜਥੇਬੰਦੀਆਂ ਵਲੋਂ ਕੁਲਦੀਪ ਸਿੰਘ ਦੌੜਕਾ, ਕੁਲਵਿੰਦਰ ਸਿੰਘ ਅਟਵਾਲ, ਜੀਤ ਲਾਲ ਗੋਹਲੜੋਂ, ਵਿਜੇ ਕੁਮਾਰ, ਕਰਨੈਲ ਸਿੰਘ ਰਾਹੋਂ, ਅਸ਼ੋਕ ਕੁਮਾਰ, ਜੋਗਾ ਸਿੰਘ, ਰਵਿੰਦਰ ਭਾਸਕਰ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਪੰਜਾਬ ਸਰਕਾਰ ਦੇ ਪਾਪਾਂ ਦਾ ਘੜਾ ਭੰਨ ਕੇ ਅਤੇ ਮੁਲਾਜ਼ਮ ਪੈਨਸ਼ਨਰ ਵਿਰੋਧੀ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ | ਇਸ ਸਮੇਂ ਜਸਵੀਰ ਸਿੰਘ ਮੋਰੋਂ, ਰਾਮ ਪਾਲ, ਪਿ੍ੰਸੀਪਲ ਧਰਮਪਾਲ, ਰੇਸ਼ਮ ਲਾਲ, ਹਰਭਜਨ ਸਿੰਘ, ਗੁਰਦਿਆਲ ਸਿੰਘ, ਜੀਤ ਰਾਮ, ਸ਼ੰਬੂ ਨਰਾਇਣ, ਸੱਤਪਾਲ ਭਾਟੀਆ, ਨਰੰਜਨ ਸਿੰਘ, ਹੁਕਮ ਚੰਦ, ਗੁਰਮੁਖ ਸਿੰਘ, ਪ੍ਰੇਮ ਸਹਾ ਪੁਰ, ਰਾਮ ਲੁਭਾਇਆ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਵਿਧਾਇਕ ਐਡਵੋਕੇਟ ਚੱਢਾ ਦੀ ਮੰਗ 'ਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਨੂਰਪੁਰ ਬੇਦੀ ਇਲਾਕੇ 'ਚ ਬੋਟਿੰਗ ਪ੍ਰੋਜੈਕਟ ਨੂੰ...
Ad Position 24