29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

Ad Position 21
No active advertisement
ਅਜੀਤ ਡੈਸਕ 10-03-2026

ਨਵਾਂਸ਼ਹਿਰ, 9 ਮਾਰਚ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੇ ਦਰਿਆ ਸਤਲੁਜ ਅਤੇ ਬਿਸਤ ਦੁਆਬ ਨਹਿਰ ਵਿੱਚ ਕਿਸੇ ਵੀ ਵਿਅਕਤੀ ਦੇ ਨਹਾਉਣ 'ਤੇ ਪਾਬੰਦੀ ਲਗਾਈ ਹੈ | ਚੌਕਾਂ 'ਚ ਜਾਮ ਲਾਉਣ 'ਤੇ ਮੁਕੰਮਲ ਪਾਬੰਦੀ | ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਯੂਨੀਅਨ/ਜਥੇਬੰਦੀ ਵੱਲੋਂ ਸੜਕਾਂ/ਚੌਂਕਾਂ ਵਿਚ ਟ੍ਰੈਫਿਕ ਜਾਮ ਲਗਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ | ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਰੋਸ ਧਰਨਿਆਂ ਵਾਸਤੇ ਜ਼ਿਲ੍ਹੇ ਦੀਆਂ ਤਿੰਨਾਂ ਸਬ ਡਵੀਜ਼ਨਾਂ ਵਿਚ ਸਥਾਨ ਨਿਰਧਾਰਿਤ ਕੀਤੇ ਗਏ ਹਨ ਅਤੇ ਕੋਈ ਵੀ ਜਥੇਬੰਦੀ/ਯੂਨੀਅਨ ਇਨ੍ਹਾਂ ਸਥਾਨਾਂ 'ਤੇ ਸਥਾਨਕ ਪ੍ਰਸ਼ਾਸਨ ਦੀ ਅਗਾਊਾ ਮਨਜ਼ੂਰੀ ਤੋਂ ਬਿਨਾਂ ਰੋਸ ਪ੍ਰਦਰਸ਼ਨ ਨਹੀਂ ਕਰ ਸਕੇਗੀ | ਇਨ੍ਹਾਂ ਥਾਵਾਂ ਵਿਚ ਸਬ ਡਵੀਜ਼ਨ ਨਵਾਂਸ਼ਹਿਰ ਵਿੱਚ ਦੁਸਹਿਰਾ ਗਰਾਊਾਡ ਨਵਾਂਸ਼ਹਿਰ ਅਤੇ ਨਗਰ ਕੌਂਸਲ ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ ਆਉਂਦਾ ਪਿੰਡ ਗੁਜਰਪੁਰ ਕਲਾਂ ਦਾ ਲਗਪਗ 40 ਕਨਾਲ ਰਕਬਾ ਨੇੜੇ ਰੇਲਵੇ ਫਾਟਕ ਬੰਗਾ ਰੋਡ ਨਵਾਂਸ਼ਹਿਰ, ਸਬ ਡਵੀਜ਼ਨ ਬੰਗਾ ਵਿੱਚ ਪੰਚਾਇਤੀ ਰਕਬਾ, ਗ੍ਰਾਮ ਪੰਚਾਇਤ ਪਿੰਡ ਪੂਨੀਆ ਅਤੇ ਸਬ ਡਵੀਜ਼ਨ ਬਲਾਚੌਰ ਵਿਖੇ ਮਿਊਾਸਪਲ ਖੇਡ ਮੈਦਾਨ (ਨਜ਼ਦੀਕ ਸਿਵਲ ਹਸਪਤਾਲ) ਜਗਤਪੁਰ ਰੋਡ ਸਿਆਣਾ ਨਿਰਧਾਰਿਤ ਕੀਤੀਆਂ ਗਈਆਂ ਹਨ | ਨਿਰਧਾਰਤ ਥਾਵਾਂ 'ਤੇ ਮਨਜ਼ੂਰੀ ਲੈਣ ਉਪਰੰਤ ਲਾਊਡ ਸਪੀਕਰ ਦੀ ਮਨਜ਼ੂਰੀ ਸਬੰਧਤ ਐੱਸ.ਡੀ. ਐੱਮ. ਪਾਸੋਂ ਲੈਣੀ ਜ਼ਰੂਰੀ ਹੋਵੇਗੀ | ਹੁਕਮਾਂ ਅਨੁਸਾਰ ਨਵਾਂਸ਼ਹਿਰ ਵਿਖੇ ਚੰਡੀਗੜ੍ਹ ਚੌਂਕ, ਬੱਸ ਅੱਡਾ ਚੌਂਕ ਅਤੇ ਨਹਿਰੂ ਗੇਟ ਵਿਖੇ ਕਿਸੇ ਵੀ ਤਰ੍ਹਾਂ ਦਾ ਧਰਨਾ/ਆਵਾਜਾਈ ਵਿੱਚ ਵਿਘਨ ਪਾਉਣ ਦੀ ਵੀ ਮਨਾਹੀ ਹੈ | ਇਸ ਦੇ ਨਾਲ ਹੀ ਜ਼ਿਲ੍ਹੇ ਦੇ ਤਹਿਸੀਲ ਕੰਪਲੈਕਸਾਂ, ਐਸ.ਡੀ.ਐਮ ਕੰਪਲੈਕਸਾਂ ਅਤੇ ਡੀ. ਏ. ਸੀ. ਕੰਪਲੈਕਸ ਵਿਚ ਵੀ ਅਜਿਹੀ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ, ਧਰਨੇ ਲਾਉਣ ਜਾਂ ਲਾਊਡ ਸਪੀਕਰ ਵਜਾਉਣ 'ਤੇ ਵੀ ਮੁਕੰਮਲ ਪਾਬੰਦੀ ਲਾਈ ਗਈ ਹੈ | ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਤਹਿਤ ਜ਼ਿਲ੍ਹੇ ਅੰਦਰ ਕਿਸੇ ਵੀ ਵਿਅਕਤੀ ਵਲੋਂ ਸਰਕਾਰੀ ਬਿਲਡਿੰਗਾਂ ਉੱਤੇ ਇਸ਼ਤਿਹਾਰ ਅਤੇ ਹੋਰਡਿੰਗ ਲਗਾਉਣ ਅਤੇ ਨਿੱਜੀ ਬਿਲਡਿੰਗਾਂ, ਨੈਸ਼ਨਲ ਹਾਈਵੇਅ, ਲਿੰਕ ਸੜਕਾਂ ਅਤੇ ਦਰਖੱਤਾਂ 'ਤੇ ਬਿਨ੍ਹਾਂ ਸਬੰਧਤ ਵਿਭਾਗਾਂ ਅਤੇ ਮਾਲਕਾਂ ਦੀ ਮਨਜ਼ੂਰੀ ਤੋਂ ਇਸ਼ਤਿਹਾਰ ਅਤੇ ਹੋਰਡਿੰਗ ਲਗਾਉਣ 'ਤੇ ਪਾਬੰਦੀ ਲਾਈ ਹੈ | ਹੁਕਮਾਂ ਅਨੁਸਾਰ ਇਹ ਇਸ਼ਤਿਹਾਰ ਅਤੇ ਹੋਰਡਿੰਗ ਸੜਕ ਉੱਤੇ ਜਾਣ ਵਾਲੇ ਲੋਕਾਂ ਦਾ ਧਿਆਨ ਭਟਕਾਉਣ ਦਾ ਕਾਰਨ ਬਣਦੇ ਹਨ ਅਤੇ ਹਾਦਸਿਆਂ ਦਾ ਖਦਸਾ ਰਹਿੰਦਾ ਹੈ |

Ad Position 22
No active advertisement
ਪਿਛਲੀ ਖ਼ਬਰ ਬਿਜਲੀ ਮੁਲਾਜ਼ਮ ਤੇ ਪੈਨਸ਼ਨਰ ਭਲਕੇ ਮੋਹਾਲੀ ਵਿਖੇ ਦੇਣਗੇ ਰੋਸ ਧਰਨਾ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ
Ad Position 24