29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਪੰਜਾਬ ਸਰਕਾਰ ਵਲੋਂ ਕਿਸਾਨਾਂ ਦਾ ਦਰਦ ਨਾ ਪਛਾਨਣਾ ਬਹੁਤ ਹੀ ਮੰਦਭਾਗਾ- ਘੁੰਮਣ

Ad Position 21
No active advertisement
ਅਜੀਤ ਡੈਸਕ 10-03-2026

ਕਟਾਰੀਆਂ, 9 ਮਾਰਚ (ਪ੍ਰੇਮੀ ਸੰਧਵਾਂ)-ਕਰਜੇ ਦੀ ਦਲ ਦਲ ਵਿੱਚ ਫਸੀ ਕਿਸਾਨੀ ਦਾ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਦਰਦ ਨਾ ਪਛਾਨਣ ਦੀ ਘੋਰ ਨਿੰਦਾ ਕਰਦਿਆਂ ਅਕਾਲੀ ਕਿਸਾਨ ਆਗੂ ਅਤੇ ਸਾਬਕਾ ਬੈਂਕ ਮੈਨੇਜਰ ਦਲਜੀਤ ਸਿੰਘ ਘੁੰਮਣ ਨੇ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਲਿਆਂਦੇ ਗਏ ਕਾਲੇ ਤਿੰਨ ਕਾਨੂੰਨਾਂ ਦਾ ਵਿਰੋਧ ਕਰਦਿਆਂ ਅਨੇਕਾਂ ਕਿਸਾਨਾਂ ਤੇ ਮਜ਼ਦੂਰਾਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ, ਪਰ ਫੇਰ ਵੀ ਸਮੇਂ-ਸਮੇਂ ਦੀਆਂ ਕੇਂਦਰ ਤੇ ਪੰਜਾਬ ਸਰਕਾਰ ਨੇ ਕਿਸਾਨਾਂ ਦਾ ਦਰਦ ਪਛਾਨਣ ਲਈ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ, ਜਿਸ ਕਾਰਨ ਕਰਜੇ ਦੀ ਪੰਡ ਥੱਲੇ ਆਏ ਕਿਸਾਨ ਆਏ ਦਿਨ ਖੁਦਕਸ਼ੀਆਂ ਕਰਨ ਲਈ ਮਜ਼ਬੂਰ ਹਨ | ਕਿਉਂਕਿ ਜੇਕਰ ਦੇਸ਼ ਦਾ ਢਿੱਡ ਭਰਨ ਵਾਲਾ ਕਿਸਾਨ ਹੀ ਆਪਣੇ ਬੱਚਿਆਂ ਨੂੰ ਦੋ ਵਕਤ ਦੀ ਰੋਟੀ ਦੇਣ ਤੋਂ ਮੁਥਾਜ ਹੋ ਜਾਵੇ ਤਾਂ ਆਮ ਲੋਕਾਂ ਦਾ ਰੱਬ ਹੀ ਆਸਰਾ ਹੈ | ਕਿਸਾਨ ਆਗੂ ਦਲਜੀਤ ਸਿੰਘ ਘੁੰਮਣ ਨੇ ਕਿਹਾ ਕਿ ਜੇਕਰ ਸਮੇਂ-ਸਮੇਂ ਦੀਆਂ ਕੇਂਦਰ ਤੇ ਪੰਜਾਬ ਸਰਕਾਰਾਂ ਕਰਜੇ ਦੀ ਦਲ ਦਲ ਵਿੱਚ ਫਸੇ ਕਿਸਾਨਾਂ- ਮਜ਼ਦੂਰਾਂ ਦੇ ਕਰਜਿਆਂ 'ਤੇ ਬਿਨਾ ਕੋਈ ਸ਼ਰਤ ਦੇ ਲੀਕ ਮਾਰ ਦੇਵੇ ਤਾਂ ਪੰਜਾਬ ਦਾ ਕਿਸਾਨ ਮੁੜ ਆਪਣੇ ਪੈਰਾਂ 'ਤੇ ਖੜ੍ਹਾ ਹੋ ਸਕਦਾ ਹੈ | ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਕਰਜੇ ਨੂੰ ਬਿਨਾ ਸ਼ਰਤ ਮੁਆਫ਼ ਕਰਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਅਗਲੀ ਸਰਕਾਰ ਕਾਂਗਰਸ ਦੀ ਹੀ ਬਣਨੀ ਤੈਅ- ਪਹਿਲਵਾਨ ਜੱਗਾ ਅਗਲੀ ਖ਼ਬਰ ਪੰਜਾਬ ਦੀਆਂ ਮਹਿਲਾਵਾਂ ਨੂੰ 'ਆਪ' ਦੇ ਝੂਠੇ ਲਾਰਿਆਂ ਤੋਂ ਸੁਚੇਤ ਰਹਿਣ ਦੀ ਲੋੜ- ਬੰਗਾ
Ad Position 24