29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਖੇਤੀਬਾੜੀ ਵਿਭਾਗ ਔੜ ਵੱਲੋਂ ਦੋ ਰੋਜ਼ਾ ਤੇਲ ਬੀਜ ਸਿਖ਼ਲਾਈ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 10-03-2026
ਔੜ, 9 ਮਾਰਚ (ਗੁਰਨਾਮ ਸਿੰਘ ਸੈਣੀ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾਕਟਰ ਰਾਕੇਸ਼ ਕੁਮਾਰ ਸ਼ਰਮਾ ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਤੇ ਡਾ. ਦਾਰਾ ਸਿੰਘ ਜ਼ਿਲ੍ਹਾ ਸਿਖਲਾਈ ਅਫਸਰ, ਸ਼ਹੀਦ ਭਗਤ ਸਿੰਘ ਨਗਰ ਦੀ ਪ੍ਰਧਾਨਗੀ ਹੇਠ ਦਫ਼ਤਰ ਖੇਤੀਬਾੜੀ ਅਫ਼ਸਰ ਔੜ ਵਿਖੇ 'ਨੈਸ਼ਨਲ ਮਿਸ਼ਨ ਓਨ ਏਡੀਬਲ ਆਇਲਜ਼' ਸਕੀਮ ਤਹਿਤ ਸਰ੍ਹੋਂ ਦਾ ਕੈਂਪ ਲਗਾਇਆ ਗਿਆ | ਡਾ. ਦਾਰਾ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਨੇ ਕਿਸਾਨਾਂ ਨਾਲ ਤੇਲ ਬੀਜ ਫ਼ਸਲਾਂ ਅਤੇ ਕੁਦਰਤੀ ਖੇਤੀ ਬਾਰੇ ਜਾਣਕਾਰੀ ਸਾਂਝੀ ਕੀਤੀ | ਤਕਨੀਕੀ ਸੈਸ਼ਨਾਂ ਨੂੰ ਜਾਰੀ ਰੱਖਦੇ ਹੋਏ ਡਾਕਟਰ ਰਾਜ ਕੁਮਾਰ ਖੇਤੀਬਾੜੀ ਅਫ਼ਸਰ ਔੜ ਨੇ ਕਿਸਾਨਾਂ ਨੂੰ ਐਗਰੀ ਸਟੈਕ ਅਤੇ ਮੱਕੀ ਅਧੀਨ ਰਕਬਾ ਵਧਾਉਣ ਅਤੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਡਾਕਟਰ ਅਸ਼ਵਿੰਦਰ ਕੁਮਾਰ ਸਹਾਇਕ ਗੰਨਾ ਵਿਕਾਸ ਅਫਸਰ ਸ਼ਹੀਦ ਭਗਤ ਸਿੰਘ ਨਗਰ ਨੇ ਕਿਸਾਨਾਂ ਨਾਲ ਗੰਨੇ ਦੀ ਕਾਸ਼ਤ ਬਾਰੇ ਜਾਣਕਾਰੀ ਸਾਂਝੀ ਕੀਤੀ | ਮਿਸ ਮੋਨਿਕਾ ਖੇਤੀਬਾੜੀ ਵਿਕਾਸ ਅਫਸਰ ਔੜ ਨੇ ਕਿਸਾਨਾਂ ਨਾਲ ਕਣਕ ਅਤੇ ਤੇਲ ਬੀਜ ਫਸਲਾਂ ਦੀ ਕਾਸ਼ਤ ਤੇ ਕੀੜੇ- ਮਕੌੜੇ ਅਤੇ ਬਿਮਾਰੀਆਂ ਬਾਰੇ ਰੋਕਥਾਮ ਕਰਨ ਬਾਰੇ ਜਾਣਕਾਰੀ ਦਿੱਤੀ | ਖੇਤੀਬਾੜੀ ਵਿਸਥਾਰ ਅਫਸਰ ਦੀਪਕ ਕੁਮਾਰ ਨੇ ਦਾਲਾਂ ਦੀ ਕਾਸ਼ਤ ਨੂੰ ਕਾਮਯਾਬ ਕਰਨ ਲਈ ਮੁੱਖ ਦਾਲਾਂ ਸੱਠੀ ਮੂੰਗੀ, ਮਾਹ ਆਦਿ ਦੀ ਕਾਸ਼ਤ ਬਾਰੇ ਭਰਪੂਰ ਜਾਣਕਾਰੀ ਦਿੱਤੀ | ਇਸ ਮੌਕੇ ਜਸਵਿੰਦਰ ਸਿੰਘ, ਲਖਵਿੰਦਰ ਸਿੰਘ ਟੈਕਨੌਲੋਜੀ ਮੈਨੇਜਰ, ਰਾਮ ਜੀ ਦਾਸ ਸਾਬਕਾ ਸਰਪੰਚ ਖੜਕੂਵਾਲ, ਦਵਿੰਦਰ ਸਿੰਘ ਸਰਪੰਚ ਜੁਲਾਹ ਮਾਜਰਾ, ਚਰਨਜੀਤ ਸਿੰਘ ਝੱਜ ਗਹਿਲ ਮਜਾਰੀ, ਕਿ੍ਸ਼ਨ ਲਾਲ ਬੇਗੋਵਾਲ, ਮਹਿੰਦਰ ਸਿੰਘ, ਨਿਰਮਲ ਸਿੰਘ ਪੰਦਰਾਵਲ, ਗੁਰਨਾਮ ਸਿੰਘ ਖੁਰਦ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੌਸਮ ਵਿੱਚ ਅਚਾਨਕ ਆਉਣ ਵਾਲੀਆਂ ਤਬਦੀਲੀਆਂ ਮਨੁੱਖੀ ਸਿਹਤ 'ਤੇ ਗੰਭੀਰ ਅਸਰ ਪਾਉਂਦੀਆਂ ਹਨ- ਡਾ. ਸੰਦੀਪ ਨਰ ਅਗਲੀ ਖ਼ਬਰ ਐੱਮ. ਬੀ. ਜੀ. ਸਰਕਾਰੀ ਕਾਲਜ ਪੋਜੇਵਾਲ ਦੀਆਂ ਵਿਦਿਆਰਥਣਾਂ ਨੇ ਰਾਜ ਪੱਧਰੀ ਸਮਾਗਮ 'ਚ ਕੀਤੀ ਸ਼ਿਰਕਤ
Ad Position 24