30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਨਿੱਘੀ ਦੇ ਵਿਕਾਸ ਕਾਰਜਾਂ ਲਈ ਦਿੱਤੀ ਗ੍ਰਾਂਟ

Ad Position 21
No active advertisement
ਅਜੀਤ ਡੈਸਕ 10-03-2026
ਕਾਠਗੜ੍ਹ, 9 ਮਾਰਚ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵਿਚ ਕੋਈ ਵੀ ਕਮੀ ਨਹੀਂ ਹੋਣ ਦਿੱਤੀ ਜਾਵੇਗੀ | ਇਸ ਦੇ ਨਾਲ ਹੀ ਖਸਤਾ ਹਾਲ ਲਿੰਕ ਸੜਕਾਂ ਨੂੰ ਬਣਾਉਣ ਦਾ ਕੰਮ ਵੀ ਜੰਗੀ ਪੱਧਰ 'ਤੇ ਸ਼ੁਰੂ ਕੀਤਾ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿੰਡ ਨਿੱਘੀ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਸੌਂਪਣ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਾਚੌਰ ਦੀ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਾਸੀਆਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਗਿਆ ਹੈ ਅਤੇ ਹੁਣ ਔਰਤਾਂ ਨਾਲ 1-1 ਹਜ਼ਾਰ ਰੁਪਏ ਦੇਣ ਦਾ ਵਾਧਾ ਵੀ ਪੂਰਾ ਕਰ ਦਿੱਤਾ ਗਿਆ ਹੈ ਜਿਸ ਨਾਲ ਵਿਰੋਧੀ ਤਿਲ ਮਿਲਾਏ ਹੋਏ ਹਨ | ਉਹਨਾਂ ਦੱਸਿਆ ਕਿ ਜਲਦੀ ਹੀ ਹਲਕੇ ਦੇ ਰਹਿੰਦੇ ਪਿੰਡਾਂ ਵਿੱਚ ਵੀ ਨਹਿਰੀ ਪਾਣੀ ਪਹੁੰਚਾਉਣ ਦੇ ਦੂਜੇ ਪੜਾਅ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਦਾ ਡੰਪ ਪਿੰਡ ਨਿੱਘੀ ਵਿਖੇ ਬਣਾਇਆ ਜਾਵੇਗਾ | ਇਸ ਮੌਕੇ ਬਲਵੀਰ ਫੌਜੀ, ਠੇਕੇ. ਦਿਲਬਾਗ ਚੇਚੀ, ਰੂਪ ਲਾਲ ਰਿਟਾ. ਏਐਸਆਈ, ਹਿੰਮਤ ਸਿੰਘ, ਸੁਖਦੇਵ ਚੇਚੀ, ਠੇਕੇਦਾਰ ਬਲਵੀਰ ਚੇਚੀ, ਰਾਮਦਾਸ, ਮਹਿੰਦਰ ਪਾਲ ਚੇਚੀ, ਸਰਪੰਚ ਸ਼੍ਰੀਮਤੀ ਮਿੰਦੋ ਦੇਵੀ, ਰੋਸ਼ਨ ਲਾਲ ਦੇਦੜ, ਛਿੰਦਰ ਦੋਧੀ, ਮਨੀ ਮੀਲੂ, ਵਾਸਦੇਵ ਚੇਚੀ, ਹਰਮੇਸ਼ ਲਾਲ, ਜੋਗਿੰਦਰ ਚੇਚੀ ਆਦਿ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਰੋਮਜਾਰਾ ਰਾਣੂੰਆਂ ਵਿਖੇ ਖਿਡਾਰੀਆਂ ਨੂੰ ਟਰੈਕ ਸੂਟ ਤੇ ਖੇਡ ਕਿੱਟਾਂ ਵੰਡੀਆਂ ਅਗਲੀ ਖ਼ਬਰ ਐਕਸਪਰਟ ਦੇਖਭਾਲ ਨਾਲ ਕਿਡਨੀ 'ਚ ਸੁਧਾਰ ਹੋ ਸਕਦਾ ਹੈ- ਡਾ. ਅਮਨਿੰਦਰ ਕੌਰ
Ad Position 24