30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਮੁੱਖ ਮੰਤਰੀ ਭਗਵੰਤ ਮਾਨ ਨੇ ਮੁਫ਼ਤ ਤੀਰਥ ਯਾਤਰਾ ਕਰਾ ਕੇ ਸਰਬਣ ਪੁੱਤਰ ਹੋਣ ਦਾ ਫਰਜ਼ ਨਿਭਾਇਆ- ਸਤਨਾਮ ਸਿੰਘ ਜਲਵਾਹਾ

Ad Position 21
No active advertisement
ਅਜੀਤ ਡੈਸਕ 10-03-2026
ਬਲਾਚੌਰ, 9 ਮਾਰਚ (ਦੀਦਾਰ ਸਿੰਘ ਬਲਾਚੌਰੀਆ)-ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਵਾਸੀਆਂ ਨਾਲ ਕੀਤੇ ਵਾਅਦੇ, ਦਿੱਤੀਆਂ ਗਰੰਟੀਆਂ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਕ-ਇਕ ਕਰਕੇ ਸਾਰੀਆਂ ਪੂਰੀਆਂ ਕਰ ਦਿਖਾਈਆਂ, ਜਿਨ੍ਹਾਂ ਵਿਚ ਸਭ ਤੋਂ ਪਹਿਲਾਂ ਬਿਜਲੀ ਬਿੱਲਾਂ ਦੀ ਮੁਆਫੀ, ਔਰਤਾਂ ਨੂੰ ਮੁਫ਼ਤ ਬੱਸ ਸਫਰ, ਬੇਰੁਜਗਾਰਾਂ ਨੂੰ ਨੌਕਰੀਆਂ ਦੇਣਾਂ, ਮੁਹੱਲਾ ਕਲੀਨਿਕਾਂ ਦੀ ਸਥਾਪਨਾ, ਪ੍ਰਸ਼ਾਸ਼ਕੀ ਸੇਵਾਵਾਂ ਘਰ-ਘਰ ਜਾ ਕੇ ਮੁਹੱਈਆ ਕਰਾਉਣਾ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਦਾ ਮੁਫ਼ਤ ਇਲਾਜ, ਪੰਜਾਬ ਵਾਸੀਆਂ ਨੂੰ ਮੁਫਤ ਤੀਰਥ ਯਾਤਰਾ ਕਰਾਉਣੀ ਅਤੇ ਕੌਮਾਂਤਰੀ ਮਹਿਲਾ ਦਿਵਸ ਮੌਕੇ ਔਰਤਾਂ ਨੂੰ ਹਰ ਮਹੀਨੇ ਇਕ-ਇਕ ਹਜ਼ਾਰ ਰੁਪਏ ਦੇਣ ਦੀ ਜੋ ਗਰੰਟੀ ਦਿੱਤੀ ਸੀ, ਉਹ ਪੂਰੀ ਕਰ ਦਿਖਾਈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਇੰਚਾਰਜ ਸਤਨਾਮ ਸਿੰਘ ਜਲਵਾਹਾ ਨੇ ਵਿਸ਼ੇਸ਼ ਤੌਰ 'ਤੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਕਿਹਾ ਉਸ ਨੂੰ ਪੂਰਾ ਕਰ ਦਿਖਾਇਆ | ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਜਿਨ੍ਹਾਂ ਨੇ ਸਤਾ ਦਾ ਅਨੰਦ ਮਾਣਦਿਆਂ ਪੰਜਾਬ ਦੇ ਹੱਕਾਂ ਤੇ ਹਿੱਤਾਂ ਨੂੰ ਅਣਗੌਲਿਆ ਕੀਤਾ, ਪੰਜਾਬ ਨੂੰ ਬਰਬਾਦੀ ਦੇ ਕੰਢੇ ਤੇ ਖੜ੍ਹਾ ਕਰ ਦਿੱਤਾ ਤੇ ਪੰਜਾਬ ਦੀ ਆਰਥਿਕ ਹਾਲਤ ਨੂੰ ਕੰਮਜੋਰ ਕਰਨ ਵਿੱਚ ਕੋਈ ਕਸਰ ਨਹੀ ਛੱਡੀ, ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਅਹਿਦ ਕੀਤਾ, ਉਸ ਨੂੰ ਪੂਰਾ ਕੀਤਾ ਜਾ ਰਿਹਾ ਹੈ | ਨੌਜਵਾਨਾਂ ਨੂੰ ਨਸ਼ੇ ਦੀ ਦਲ-ਦਲ ਵਿੱਚੋਂ ਬਾਹਰ ਕੱਢ ਕੇ ਮੁੜ ਵਸੇਬਾ ਕੀਤਾ ਜਾ ਰਿਹਾ ਹੈ | ਉਨ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਸਬੱਧੀ ਵਿਸ਼ੇਸ਼ ਤੌਰ 'ਤੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਫਤ ਤੀਰਥ ਯਾਤਰਾ ਕਰਾ ਕੇ ਸਰਬਣ ਪੁੱਤ ਹੋਣ ਦਾ ਫਰਜ ਨਿਭਾਇਆ, ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਖਾਸ ਕਰਕੇ ਬਜੁਰਗ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕੀਤੀ, ਉੁਹ ਪੂਰੇ ਬਾਗੋਬਾਗ ਹਨ ਅਤੇ ਉਨ੍ਹਾਂ ਨੂੰ ਯਾਤਰਾ ਦੌਰਾਨ ਕਿਸੀ ਵੀ ਪ੍ਰਕਾਰ ਦੀ ਕੋਈ ਮੁਸ਼ਕਿਲ ਨਹੀ ਆਈ | ਉਨ੍ਹਾਂ ਕਿਹਾ ਕਿ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸਾਰੇ ਵਾਅਦੇ ਪੂਰੇ ਕਰ ਦਖਾਏ ਹਨ ਅਤੇ ਹੁਣ ਵਿਰੋਧੀਆਂ ਕੋਲ ਕੋਈ ਮੁੱਦਾ ਨਹੀ ਰਿਹਾ |
Ad Position 22
No active advertisement
ਪਿਛਲੀ ਖ਼ਬਰ ਸੰਧੂ ਇੰਸਟੀਚਿਊਟ ਆਫ ਨਰਸਿੰਗ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਅਗਲੀ ਖ਼ਬਰ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ- ਮਾਨ, ਭਾਟੀਆ
Ad Position 24