ਨਵਾਂਸ਼ਹਿਰ, 9 ਮਾਰਚ (ਜਸਬੀਰ ਸਿੰਘ ਨੂਰਪੁਰ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਵਿਖੇ ਜਥੇਦਾਰ ਸੁਖਦੀਪ ਸਿੰਘ ਸ਼ੁਕਾਰ ਨੂੰ ਨਵਾਂਸ਼ਹਿਰ ਹਲਕੇ ਦਾ ਇੰਚਾਰਜ ਲਗਾਉਣ 'ਤੇ ਸ਼ੁਕਰਾਨਾ ਸਮਾਗਮ 10 ਮਾਰਚ ਨੂੰ ਕੀਤਾ ਜਾ ਰਿਹਾ ਹੈ | ਇਸ ਸਮਾਗਮ 'ਚ ਕਮਲ ਚੇਤਲੀ ਜ਼ਿਲ੍ਹਾ ਅਬਜਰਵਰ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ ਹਨ | ਜਥੇਦਾਰ ਸ਼ੁਕਾਰ ਨੇ ਦੱਸਿਆ ਕਿ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਪਾਰਟੀ ਦੇ ਸਾਰੇ ਵਰਕਰਾਂ ਨੂੰ ਸੱਦਿਆ ਗਿਆ ਹੈ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਜਿੱਥੇ ਰੈਲੀਆਂ ਕਰਕੇ ਪੰਜਾਬ ਸਰਕਾਰ ਦੇ ਪੋਲ ਖੋਲੇ ਜਾ ਰਹੇ ਹਨ, ਉੱਥੇ ਇਸ ਸਮੇਂ ਲੋਕ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਵਿਸ਼ਵਾਸ ਕਰ ਰਹੇ ਹਨ | ਉਨ੍ਹਾਂ ਆਖਿਆ ਕਿ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੀ ਬਣੇਗੀ |