ਉੜਾਪੜ/ਲਸਾੜਾ, 10 ਮਾਰਚ (ਲਖਵੀਰ ਸਿੰਘ ਖ਼ੁਰਦ)-1947 ਦੀ ਭਾਰਤ ਪਾਕਿਸਤਾਨ ਵੰਡ ਸਮੇਂ ਫੈਲੀ ਫ਼ਿਰਕਾਪ੍ਰਸਤੀ ਦੀ ਅੱਗ ਸਮੇਂ ਅਮਨ ਸ਼ਾਂਤੀ ਦਾ ਸੁਨੇਹਾ ਦਿੰਦੇ ਜਲੰਧਰ ਦੇ ਰੌਣਕ ਬਾਜ਼ਾਰ ਵਿਚ 9 ਮਾਰਚ 1947 ਨੂੰ ਸ਼ਹੀਦ ਹੋਏ ਸ਼ੋ੍ਰਮਣੀ ਅਕਾਲੀ ਦਲ ਦੇ ਸੱਤਵੇਂ ਪ੍ਰਧਾਨ ਸ਼ਹੀਦ ਬਾਬੂ ਲਾਭ ਸਿੰਘ ਦਾ ਸ਼ਹੀਦੀ ਦਿਹਾੜਾ ਉਹਨਾਂ ਦੇ ਜੱਦੀ ਪਿੰਡ ਲਸਾੜਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਉਨ੍ਹਾਂ ਦੀ ਯਾਦ ਵਿਚ ਗੁਰਦਵਾਰਾ ਚਰਨ ਕੰਵਲ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਭਾਈ ਕੁਲਦੀਪ ਸਿੰਘ ਤੇ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ | ਉਪਰੰਤ ਪੰਥ ਦੇ ਪ੍ਰਸਿੱਧ ਕਥਾ ਵਾਚਕ ਭਾਈ ਦਲਵਿੰਦਰ ਸਿੰਘ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਬਾਬੂ ਲਾਭ ਦੀ ਸ਼ਹੀਦੀ ਅਤੇ ਜੀਵਨ ਯਾਤਰਾ ਵਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਗਿਆ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਹਾਕਮਾਂ ਵਲੋਂ ਮੁੜ 1947 ਦੀ ਵੰਡ ਵਾਲੇ ਹਾਲਾਤ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਦੇਸ਼ ਦੇ ਲੋਕਾਂ ਨੂੰ ਧਰਮ ਦੇ ਨਾਂ 'ਤੇ ਲੜਾ ਕੇ ਮਾਹੌਲ ਖ਼ਰਾਬ ਕੀਤਾ ਜਾ ਰਿਹਾ ਹੈ | ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ, ਗੁਰਦਵਾਰਾ ਕਮੇਟੀ ਦੇ ਪ੍ਰਧਾਨ ਦਿਲਬਾਗ ਸਿੰਘ ਵਲੋਂ ਦਲਵਿੰਦਰ ਸਿੰਘ ਅੱਪਰਾ ਅਤੇ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਦਿਲਬਾਗ ਸਿੰਘ ਪ੍ਰਧਾਨ, ਗੁਰਪ੍ਰੀਤ ਸਿੰਘ, ਬਲਬੀਰ ਸਿੰਘ, ਗੁਰਜੀਤ ਸਿੰਘ, ਸਤਨਾਮ ਸਿੰਘ, ਸੁਰਿੰਦਰ ਸਿੰਘ, ਦਲਜੀਤ ਸਿੰਘ ਬਾਬਾ, ਅਵਤਾਰ ਸਿੰਘ, ਜਗੀਰ ਸਿੰਘ, ਕੁਲਦੀਪ ਸਿੰਘ, ਬਲਬੀਰ ਸਿੰਘ ਦੋਧੀ, ਪਿਆਰਾ ਸਿੰਘ, ਪਰਮਜੀਤ ਸਿੰਘ, ਗੁਰਚਰਨ ਸਿੰਘ, ਗੁਰਵਿੰਦਰ ਸਿੰਘ, ਗੁਰਦੀਪ ਸਿੰਘ, ਮਾ. ਹਰਭਜਨ ਸਿੰਘ, ਹਰਦੇਵ ਸਿੰਘ ਆਦਿ ਹਾਜ਼ਰ ਸਨ |