15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 11-03-2026
ਨਵਾਂਸ਼ਹਿਰ, 10 ਮਾਰਚ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਗੁਰਨਾਮ ਸਿੰਘ ਟ੍ਰੈਫਿਕ ਮੈਨੇਜਰ ਸੀਨੀਅਰ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ, ਵਿਚ ਦਵਿੰਦਰ ਸਿੰਘ ਥਾਂਦੀ ਚੇਅਰਮੈਨ, ਸੁਰਿੰਦਰ ਸਿੰਘ ਪ੍ਰਧਾਨ, ਗੁਰਨਾਮ ਸਿੰਘ ਟ੍ਰੈਫਿਕ ਮੈਨੇਜਰ ਸੀਨੀਅਰ ਮੀਤ ਪ੍ਰਧਾਨ, ਰਾਵਲ ਸਿੰਘ ਮੈਂਬਰ ਸਟੇਟ ਕਮੇਟੀ, ਅਜੀਤ ਕੁਮਾਰ ਨਈਅਰ ਜੁਆਇੰਟ ਸਕੱਤਰ, ਅਜੀਤ ਸਿੰਘ ਮੀਤ ਪ੍ਰਧਾਨ, ਤਰਸੇਮ ਲਾਲ ਕੈਸ਼ੀਅਰ, ਸ਼ਿੰਗਾਰਾ ਸਿੰਘ ਕੈਸ਼ੀਅਰ, ਕਮਲਦੇਵ ਮੀਤ ਪ੍ਰਧਾਨ, ਜਰਨੈਲ ਸਿੰਘ ਬੈਂਸ, ਅਮਰੀਕ ਸਿੰਘ, ਰਛਪਾਲ ਸਿੰਘ, ਅਵਤਾਰ ਸਿੰਘ, ਪੁਸ਼ਪਿੰਦਰ ਕੁਮਾਰ, ਮਹਿੰਦਰ ਪਾਲ, ਗੁਰਬਚਨ ਸਿੰਘ, ਨਿਰਮਲ ਸਿੰਘ, ਕਸ਼ਮੀਰੀ ਲਾਲ, ਧਰਮਵੀਰ, ਨਰੇਸ਼ ਕੁਮਾਰ, ਸਰਵਣ ਰਾਮ, ਮੇਜਰ ਸਿੰਘ, ਹਰਬੰਸ ਸਿੰਘ, ਕਾਲੂ ਰਾਮ, ਗੁਰਮੇਲ ਰਾਮ, ਪ੍ਰੇਮ ਸਿੰਘ, ਸੰਤੋਖ ਸਿੰਘ, ਸਾਧੂ ਸਿੰਘ ਤੋਂ ਇਲਾਵਾ ਕਾਫ਼ੀ ਗਿਣਤੀ ਵਿਚ ਪੈਨਸ਼ਨਰ ਸਾਥੀ ਸ਼ਾਮਲ ਹੋਏ | ਸੁਰਿੰਦਰ ਕੁਮਾਰ ਸਾਬਕਾ ਇੰਸਪੈਕਟਰ ਨਵਾਂਸ਼ਹਿਰ ਦੀ ਪਿਛਲੇ ਦਿਨੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਇਜਹਾਰ ਕੀਤਾ ਤੇ ਦੋ ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਸੁਰਿੰਦਰ ਸਿੰਘ ਪ੍ਰਧਾਨ ਨੇ ਦੱਸਿਆ ਕਿ ਸਰਕਾਰ ਵਲੋਂ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਜਾ ਰਹੇ ਵਿਤਕਰੇ ਦੀ ਆਉਣ ਵਾਲੇ ਸਮੇਂ ਵਿਚ ਇਸ ਸਰਕਾਰ ਨੂੰ ਬਹੁਤ ਵੱਡੀ ਕੀਮਤ ਅਦਾ ਕਰਨੀ ਪਵੇਗੀ | ਇਸ ਸਰਕਾਰ ਨੇ ਟਰਾਂਸਪੋਰਟ ਵਿਭਾਗ ਦੀ ਹਾਲਤ ਬਦਤਰ ਤੋਂ ਬਦਤਰ ਕਰ ਦਿੱਤੀ, ਪਿਛਲੇ ਚਾਰ ਸਾਲਾਂ ਤੋਂ ਪੰਜਾਬ ਰੋਡਵੇਜ਼ ਵਿੱਚ ਇਕ ਵੀ ਨਵੀਂ ਬਸ ਨਹੀਂ ਪਾਈ, ਜਿਹੜੀਆਂ ਬੱਸਾਂ ਡਿਪੂਆਂ ਵਿਚ ਚਲਦੀਆਂ ਹਨ ਉਨ੍ਹਾਂ ਦੀ ਹਾਲਤ ਵੀ ਬਹੁਤ ਮਾੜੀ ਹੈ |

Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਮਰਨ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਂਘਾਯੋਗ- ਏ. ਪੀ. ਸਿੰਘ <br/> ਅਗਲੀ ਖ਼ਬਰ ਲਸਾੜਾ ਵਿਖੇ ਬਾਬੂ ਲਾਭ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ <br/>
Ad Position 24