15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਦੇ ਖਿਡਾਰੀ ਨੇ ਵੁਸ਼ੂ ਚੈਂਪੀਅਨਸ਼ਿਪ 'ਚ ਮਾਰੀਆਂ ਮੱਲਾਂ <br/>

Ad Position 21
No active advertisement
ਅਜੀਤ ਡੈਸਕ 11-03-2026
ਬੰਗਾ, 10 ਮਾਰਚ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਖਿਡਾਰੀ ਦੀਪਿੰਦਰ ਮਠਾਰੂ ਨੇ ਆਪਣੀ ਖੇਡ ਦਾ ਵਧੀਆ ਪ੍ਰਦਰਸ਼ਨ ਕਰਦਿਆਂ ਵੁਸ਼ੂ ਵਿੱਚੋ ਕਾਂਸੇ ਦਾ ਤਗਮਾ ਹਾਸਲ ਕਰਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਸੰਸਥਾ ਦੇ ਖਿਡਾਰੀ ਦੀਪਿੰਦਰ ਮਠਾਰੂ ਨੇ 69ਵੀਆਂ ਨੈਸ਼ਨਲ ਸਕੂਲ ਵੁਸ਼ੂ ਚੈਂਪੀਅਨਸ਼ਿਪ 2025-26 ਜੋ ਕਿ ਮਨੀਪੁਰ ਵਿਖੇ ਹੋਈਆਂ ਵਿਚ ਅੰਡਰ 19 ਦੇ -80 ਕਿਲੋਗ੍ਰਾਮ ਭਾਰ ਵਰਗ ਵੁਸ਼ੂ ਮੁਕਾਬਲਿਆਂ ਵਿੱਚ ਭਾਗ ਲੈਂਦਿਆਂ ਪੰਜਾਬ ਭਰ ਵਿੱਚੋਂ ਕਾਂਸੇ ਦਾ ਤਗਮਾ ਜਿੱਤ ਕੇ ਸੰਸਥਾ ਦੀ ਝੋਲੀ ਪਾਇਆ | ਖਿਡਾਰੀ ਦੀਪਿੰਦਰ ਮਠਾਰੂ ਦੀ ਇਸ ਪ੍ਰਾਪਤੀ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਨੇ ਮੁਬਾਰਕਵਾਦ ਦਿੱਤੀ | ਖਿਡਾਰੀ ਦੇ ਕਾਲਜ ਪੁੱਜਣ 'ਤੇ ਪਿ੍ੰ. ਡਾ. ਰਣਜੀਤ ਸਿੰਘ ਅਤੇ ਸਮੂਹ ਸਟਾਫ਼ ਨੇ ਸਨਮਾਨਿਤ ਕੀਤਾ ਤੇ ਕਿਹਾ ਕਿ ਇਸ ਖਿਡਾਰੀ ਨੂੰ ਇਸ ਮੁਕਾਮ 'ਤੇ ਪੁੱਜਦਾ ਕਰਨ ਦਾ ਸਿਹਰਾ ਕੋਚ ਰੁਪਿੰਦਰ ਕੌਰ ਅਤੇ ਕੋਚ ਵਿਸ਼ਾਲ ਖਾਤੀ ਨੂੰ ਜਾਂਦਾ ਹੈ ਜਿਨ੍ਹਾਂ ਦੀ ਅਣਥੱਕ ਮਿਹਨਤ ਸਦਕਾ ਖਿਡਾਰੀ ਦੀਪਿੰਦਰ ਮਠਾਰੂ ਨੇ ਇਹ ਉਪਲੱਬਧੀ ਪ੍ਰਾਪਤ ਕੀਤੀ ਹੈ | ਉਨ੍ਹਾਂ ਕਿਹਾ ਕਿ ਕੋਚ ਰੁਪਿੰਦਰ ਕੌਰ ਦੀ ਯੋਗ ਅਗਵਾਈ ਅਧੀਨ ਸੰਸਥਾ ਦਾ ਖੇਡ ਵਿਭਾਗ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਸੰਸਥਾ ਦੇ ਖੇਡ ਵਿਭਾਗ ਦਾ ਮੁੱਖ ਮੰਤਵ ਇਲਾਕੇ ਦੇ ਖਿਡਾਰੀਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਕੇ ਉੱਚ ਪੱਧਰ ਦੇ ਖਿਡਾਰੀ ਬਣਾਉਣਾ ਹੈ |

Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਅੱਖਾਂ ਦਾ ਜਾਂਚ ਤੇ ਆਪ੍ਰੇਸ਼ਨ ਕੈਂਪ ਅੱਜ <br/> ਅਗਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਮਰਨ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਸ਼ਲਾਂਘਾਯੋਗ- ਏ. ਪੀ. ਸਿੰਘ <br/>
Ad Position 24