15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਔਰਤਾਂ ਦੇ ਖਾਤਿਆਂ 'ਚ ਹੁਣ ਇਕ ਹਜ਼ਾਰ ਰੁਪਏ ਪਾਉਣਾ ਇਕ ਧੋਖਾ- ਸਲਿੰਦਰ ਸਾਧ <br/>

Ad Position 21
No active advertisement
ਅਜੀਤ ਡੈਸਕ 11-03-2026
ਉੜਾਪੜ/ਲਸਾੜਾ, 10 ਮਾਰਚ (ਲਖਵੀਰ ਸਿੰਘ ਖੁਰਦ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਰਕਾਰ ਦਾ ਸਮਾਂ ਪੂਰਾ ਹੋਣ ਤੋਂ ਕੁਝ ਮਹੀਨੇ ਪਹਿਲਾਂ ਬੀਬੀਆਂ ਨੂੰ ਭਰਮਾਉਣ ਵਾਸਤੇ ਉਨ੍ਹਾਂ ਦੇ ਖਾਤਿਆਂ ਵਿਚ ਇਕ ਹਜ਼ਾਰ ਰੁਪਏ ਮਹੀਨਾ ਪਾਉਣਾ ਪੰਜਾਬ ਦੀਆਂ ਔਰਤਾਂ ਨਾਲ ਧੌਖਾ ਹੈ | ਚਾਰ ਸਾਲ ਇਹ ਸਰਕਾਰ ਸੁੱਤੀ ਪਈ ਰਹੀ ਉਦੋਂ ਇਹਨੂੰ ਪੰਜਾਬ ਦੀਆਂ ਔਰਤਾਂ ਨਾਲ ਕੀਤੇ ਵਾਅਦੇ ਦਾ ਚੇਤਾ ਨਹੀ ਆਇਆ, ਪਰ ਹੁਣ ਜਦੋਂ ਚੋਣਾਂ ਵਿਚ ਕੁਝ ਸਮਾਂ ਬਾਕੀ ਰਹਿ ਗਿਆ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਔਰਤਾਂ ਨੂੰ ਹਜ਼ਾਰ ਰੁਪਏ ਦੇ ਕੇ ਆਪਣੀਆਂ ਵੋਟਾਂ ਪੱਕੀਆਂ ਕਰਨ ਦਾ ਜੁਗਾੜ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਲਿੰਦਰ ਸਿੰਘ ਸਾਧ ਉੜਾਪੜ ਨੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਵੱਖ-ਵੱਖ ਹਲਕਿਆਂ ਵਿਚ ਹੋ ਰਹੀਆਂ ਰੈਲੀਆਂ ਵਿਚ ਜੁੜ ਰਿਹਾ ਲੋਕਾਂ ਦਾ ਇਕੱਠ ਦੱਸ ਰਿਹਾ ਹੈ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ਤੈਅ ਹੈ |

Ad Position 22
No active advertisement
ਪਿਛਲੀ ਖ਼ਬਰ ਅਮਰਦੀਪ ਕਾਲਜ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/> ਅਗਲੀ ਖ਼ਬਰ ਗਰਨੈਬ ਸਿੰਘ ਯੂ. ਕੇ. ਵਲੋਂ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਲਈ 2.50 ਲੱਖ ਦੀ ਰਾਸ਼ੀ ਭੇਟ <br/>
Ad Position 24