15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਬਾਬਾ ਨਿਹਾਲ ਸਿੰਘ ਦੇ ਜਨਮ ਦਿਹਾੜੇ 'ਤੇ ਕੀਰਤਨ ਦਰਬਾਰ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 11-03-2026
ਘੁੰਮਣਾਂ, 10 ਮਾਰਚ (ਮਹਿੰਦਰਪਾਲ ਸਿੰਘ)-ਪਿੰਡ ਸੰਗਤਪੁਰ ਦੇ ਬ੍ਰਹਮ ਗਿਆਨੀ ਸੰਤ ਬਾਬਾ ਨਿਹਾਲ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਵਾਸੀ ਭਾਰਤੀ, ਪ੍ਰਬੰਧਕ ਕਮੇਟੀ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕੀਰਤਨ ਦਰਬਾਰ ਕਰਵਾਇਆ ਗਿਆ | ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਭਾਈ ਗੁਰਦੀਪ ਸਿੰਘ ਪ੍ਰੇਮਪੁਰ ਵਾਲੇ, ਭਾਈ ਹਰਵਿੰਦਰ ਸਿੰਘ ਫਗਵਾੜੇ ਵਾਲੇ, ਸੰਤ ਹਰਕਿ੍ਸ਼ਨ ਸਿੰਘ ਤੇ ਹੋਰ ਕੀਰਤਨੀ ਜਥਿਆਂ ਨੇ ਕੀਰਤਨ ਤੇ ਢਾਡੀ ਵਾਰਾਂ ਪੇਸ਼ ਕੀਤੀਆਂ | ਡਾ. ਰਜਿੰਦਰ ਸਿੰਘ ਤੇ ਭਾਈ ਰਣਵੀਰ ਸਿੰਘ ਨੇ ਕਿਹਾ ਕਿ ਉਹ ਰੂਹਾਂ ਭਾਗਾਂ ਵਾਲੀਆਂ ਹੁੰਦੀਆਂ ਹਨ ਜਿਨ੍ਹਾਂ ਦੇ ਸੰਸਾਰ 'ਤੇ ਆਉਣ ਨਾਲ ਦੂਜਿਆਂ ਦਾ ਵੀ ਭਲਾ ਹੁੰਦਾ ਹੈ | ਕਾਰ ਸੇਵਾ ਦਾ ਕੰਮ ਚੱਲ ਰਿਹਾ ਹੈ | ਆਪਣੀ ਹੈਸੀਅਤ ਮੁਤਾਬਿਕ ਸੰਗਤਾ ਦਾਨ ਕਰ ਸਕਦੀਆਂ ਹਨ | ਪ੍ਰਬੰਧਕ ਕਮੇਟੀ ਵਲੋਂ ਦਾਨੀ ਸੱਜਣਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੈੱਡ ਗ੍ਰੰਥੀ ਪਰਮਜੀਤ ਸਿੰਘ, ਡਾ. ਰਜਿੰਦਰ ਸਿੰਘ, ਮਾਸਟਰ ਪ੍ਰਦੀਪ ਸਿੰਘ, ਰਣਵੀਰ ਸਿੰਘ, ਤਰਲੋਚਨ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ, ਰਣਵੀਰ ਸਿੰਘ, ਤਰਲੋਚਨ ਸਿੰਘ, ਸੁਰਜੀਤ ਸਿੰਘ, ਜਸਵਿੰਦਰ ਸਿੰਘ, ਨਿਰਮਲ ਕੁਮਾਰ ਸੂਦ, ਸੁਖਦੇਵ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨਸ਼ਿਆਂ ਦਾ ਤਿਆਗ ਕਰ ਕੇ ਗੁਰੂ ਵਾਲੇ ਬਣਨ- ਜਥੇ. ਬੋਇਲ <br/> ਅਗਲੀ ਖ਼ਬਰ ਅਮਰਦੀਪ ਕਾਲਜ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ <br/>
Ad Position 24