15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮੁਫ਼ਤ ਮੈਡੀਕਲ ਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 11-03-2026
ਬੰਗਾ, 10 ਮਾਰਚ (ਧਰਮਵੀਰ ਪਾਲ)-ਗੁਰਦੁਆਰਾ ਸਰੋਵਰ ਸਾਹਿਬ ਨਾਭ ਕੰਵਲ ਰਾਜਾ ਸਾਹਿਬ ਜੀ, ਪਿੰਡ ਗੁਣਾਚੌਰ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਲੋਂ ਸਮਾਜ ਸੇਵਕ ਮਨਧੀਰ ਸਿੰਘ ਚੱਠਾ, ਅਨਮੋਲਦੀਪ ਸਿੰਘ ਚੱਠਾ, ਸਮੂਹ ਚੱਠਾ ਪਰਿਵਾਰ ਅਤੇ ਰੋਟਰੀ ਕਲੱਬ ਬੰਗਾ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਜਾਂਚ ਕੈਂਪ ਅਤੇ ਅੱਖਾਂ ਦਾ ਜਾਂਚ ਕੈਂਪ ਲਗਾਇਆ | ਜਿਸ ਦਾ 360 ਤੋਂ ਵੱਧ ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ | ਇਸ ਕੈਂਪ ਦਾ ਉਦਘਾਟਨ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਕੀਤਾ | ਇਸ ਮੌਕੇ ਉਨ੍ਹਾਂ ਦਾ ਸਹਿਯੋਗ ਮਨਧੀਰ ਸਿੰਘ ਚੱਠਾ ਪ੍ਰਧਾਨ ਗੁਰਦੁਆਰਾ ਸਰੋਵਰ ਸਾਹਿਬ ਨਾਭ ਕੰਵਲ ਰਾਜਾ ਸਾਹਿਬ ਜੀ ਨੇ ਦਿੱਤਾ | ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸੰਬੋਧਨ ਕਰਦਿਆਂ ਇਲਾਕੇ ਦੇ ਲੋੜਵੰਦਾਂ ਵਾਸਤੇ ਸਮਾਜ ਸੇਵਕ ਮਨਧੀਰ ਸਿੰਘ ਚੱਠਾ, ਉਨ੍ਹਾਂ ਦੇ ਬੇਟੇ ਅਨਮੋਲਦੀਪ ਸਿੰਘ ਚੱਠਾ ਤੇ ਪਰਿਵਾਰ ਵਲੋਂ ਮੁਫ਼ਤ ਮੈਡੀਕਲ ਅਤੇ ਅੱਖਾਂ ਦਾ ਜਾਂਚ ਕੈਂਪ ਲਗਾਉਣ ਦੇ ਕਾਰਜ ਦੀ ਸ਼ਲਾਘਾ ਕੀਤੀ | ਅੱਖਾਂ ਦੇ ਮੁਫ਼ਤ ਜਾਂਚ ਕੈਂਪ ਅਤੇ ਮੁਫ਼ਤ ਮੈਡੀਕਲ ਜਾਂਚ ਕੈਂਪ ਵਿਚ ਡਾ. ਟੀ. ਅਗਰਵਾਲ, ਡਾ. ਕੁਲਦੀਪ ਸਿੰਘ, ਡਾ.ਹਰਜਿੰਦਰ ਸਿੰਘ ਕਮਾਮ ਅਤੇ ਅਪਥੈਲਮਿਕ ਅਫਸਰ ਦਲਜੀਤ ਕੌਰ ਵਲੋਂ ਕੈਂਪ ਵਿੰਚ ਆਏ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ | ਕੈਂਪ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਮੁਫ਼ਤ ਐਨਕਾਂ ਪ੍ਰਦਾਨ ਕੀਤੀਆਂ | ਮਰੀਜ਼ਾਂ ਦੇ ਸ਼ੂਗਰ ਟੈਸਟ ਵੀ ਹਸਪਤਾਲ ਦੇ ਲੈਬ ਕਰਮਚਾਰੀਆਂ ਵੱਲੋਂ ਕੀਤੇ ਗਏ | ਕੈਂਪ ਵਿਚ ਮਰੀਜ਼ਾਂ ਦੀ ਸਾਂਭ ਸੰਭਾਲ ਲਈ ਲੈਫ: ਕਰਨਲ ਸ਼ਰਨਜੀਤ ਸਿੰਘ ਵਾਈਸ ਪ੍ਰਧਾਨ ਰੋਟਰੀ ਕਲੱਬ ਬੰਗਾ, ਸੁਰਿੰਦਰ ਸਿੰਘ ਢੀਂਡਸਾ ਸਾਬਕਾ ਪ੍ਰਧਾਨ, ਸੁਰਜੀਤ ਸਿੰਘ ਬੀਸਲਾ, ਮਾਸਟਰ ਅਜੀਤ ਸਿੰਘ, ਰਾਜਾ ਸ਼ੇਰਗਿੱਲ, ਰਾਜਵਿੰਦਰ ਸਿੰਘ, ਬਲਵੀਰ ਸਿੰਘ, ਪਰਮਜੀਤ ਸਿੰਘ, ਸੁਖਵੀਰ ਸਿੰਘ ਥਾਂਦੀ ਤੇ ਜਤਿੰਦਰ ਸਿੰਘ ਸੋਨੂੰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੇਰੇ ਪਰਿਵਾਰ ਦਾ ਮੁੱਖ ਧਰਮ ਲੋੜਵੰਦਾਂ ਦੀ ਸਹਾਇਤਾ ਕਰਨਾ- ਹੰਸ ਰਾਜ ਬੰਗਾ <br/> ਅਗਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ <br/>
Ad Position 24