15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਭਾਈ ਅਮਰੀਕ ਸਿੰਘ ਬੱਲੋਵਾਲ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 11-03-2026
ਨਵਾਂਸ਼ਹਿਰ, 10 ਮਾਰਚ (ਜਸਬੀਰ ਸਿੰਘ ਨੂਰਪੁਰ)-ਦੁਆਬੇ ਦੇ ਸੀਨੀਅਰ ਆਗੂ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਬੁਲਾਰੇ ਅਤੇ ਰਾਜਾ ਸਾਹਿਬ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਭਾਈ ਅਮਰੀਕ ਸਿੰਘ ਬੱਲੋਵਾਲ ਜੋ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ | ਉਨ੍ਹਾਂ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਨਮਾਨ ਕੀਤਾ ਅਤੇ ਆਖਿਆ ਉਹਨਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਦੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ | ਉਨ੍ਹਾਂ ਆਖਿਆ ਕਿ ਅਜਿਹੇ ਮਿਹਨਤੀ ਵਰਕਰਾਂ ਦੇ ਆਉਣ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ | ਉਨ੍ਹਾਂ ਆਖਿਆ ਕਿ ਲੋਕਾਂ 'ਚ ਆਮ ਆਦਮੀ ਪਾਰਟੀ ਤੋਂ ਭਰੋਸਾ ਉੱਠ ਰਿਹਾ ਹੈ ਤੇ ਮੁੜ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ | ਅਮਰੀਕ ਸਿੰਘ ਬੱਲੋਵਾਲ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਲੋਕ ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਤਿਆਰ ਹਨ | ਉਹਨਾਂ ਆਖਿਆ ਕਿ ਜੋ ਵਿਕਾਸ ਕਾਰਜ ਪਿਛਲੇ ਸਮੇਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਕੀਤੇ ਉਹ ਕੋਈ ਵੀ ਸਰਕਾਰ ਨਹੀਂ ਕਰ ਸਕੀ | ਉਹਨਾਂ ਆਖਿਆ ਕਿ ਮੌਜੂਦਾ ਸਰਕਾਰਾਂ ਨੇ ਪੰਜਾਬ ਨੂੰ ਕਰਜਾਈ ਅਤੇ ਦਿਵਾਲੀਆ ਸੂਬਾ ਬਣਾ ਦਿੱਤਾ | ਉਹਨਾਂ ਆਖਿਆ ਕਿ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਉਹ ਤਨਦੇਹੀ ਨਾਲ ਨਿਭਾਉਣਗੇ | ਉਹਨਾਂ ਇਹ ਵੀ ਦੱਸਿਆ ਕਿ ਉਹ ਜਥੇਦਾਰ ਸਤਨਾਮ ਸਿੰਘ ਲਾਦੀਆਂ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਨ | ਇਸ ਮੌਕੇ ਸੀਨੀਅਰ ਆਗੂ ਸਤਨਾਮ ਸਿੰਘ ਲਾਦੀਆਂ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ, ਨਿਰਵੈਰ ਸਿੰਘ ਸੋਤਰਾਂ ਕੈਨੇਡਾ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ ਦੀ ਮਹੀਨਾਵਾਰ ਮੀਟਿੰਗ ਹੋਈ <br/> ਅਗਲੀ ਖ਼ਬਰ ਸਤਿਸੰਗ ਭਾਗਾਂ ਵਾਲਿਆਂ ਨੂੰ ਹੀ ਨਸੀਬ ਹੁੰਦੇ ਹਨ- ਡਾ. ਰਾਏ <br/>
Ad Position 24