ਨਵਾਂਸ਼ਹਿਰ, 10 ਮਾਰਚ (ਹਰਮਿੰਦਰ ਸਿੰਘ ਪਿੰਟੂ)-ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ 321-ਡੀ ਨਵਾਂਸ਼ਹਿਰ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਵੈਦ ਲਖਵਿੰਦਰ ਸਿੰਘ ਸੂਰਾਪੁਰੀ ਅਤੇ ਸਰਪ੍ਰਸਤ ਪਾਲ ਸਿੰਘ ਬੰਗਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਨੂੰ ਆਰੰਭ ਕਰਦਿਆਂ ਖਜ਼ਾਨਚੀ ਕਲੱਬ ਦੇ ਸੈਕਟਰੀ ਰਜਿੰਦਰ ਸਿੰਘ ਸੈਦਪੁਰੀ ਨੇ ਦੱਸਿਆ ਕਿ ਕਲੱਬ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਨਵੇਂ ਮੈਂਬਰ ਕਲੱਬ ਨਾਲ ਜੁੜ ਰਹੇ ਹਨ | ਉਨ੍ਹਾਂ ਦੱਸਿਆ ਕਿ ਕਲੱਬ ਵਲੋਂ ਆਉਣ ਵਾਲੇ ਦਿਨਾਂ ਵਿੱਚ ਸਮਾਜ ਭਲਾਈ ਦੇ ਕੰਮ ਜਿਵੇਂ ਲੋੜਵੰਦ ਬੱਚਿਆਂ ਲਈ ਸ਼ਟੇਸ਼ਨਰੀ ਦਾ ਸਮਾਨ ਅਤੇ ਸਮਾਜ ਵਿਚ ਅਹਿਮ ਯੋਗਦਾਨ ਪਾਉਣ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਲਖਵਿੰਦਰ ਸਿੰਘ ਸੂਰਾਪੁਰੀ, ਸੈਕਟਰੀ ਰਜਿੰਦਰ ਸਿੰਘ ਸੈਦਪੁਰੀ, ਬਲਵੀਰ ਸਿੰਘ ਪੂਨੀ, ਤਰਲੋਚਨ ਸਿੰਘ ਐਕਸਾਈਡ ਬੈਟਰੀ, ਅਵਤਾਰ ਸਿੰਘ ਯੂ.ਐੱਸ.ਏ., ਕੁਲਵੰਤ ਸਿੰਘ ਸੈਣੀ, ਸੁਖਵਿੰਦਰ ਸਿੰਘ, ਮਨਜੀਤ ਸਿੰਘ ਪੰਮਾ, ਵਰਿੰਦਰ ਸਿੰਘ ਦੁਆਬਾ ਟਾਇਰ, ਬਲਵੰਤ ਸਿੰਘ ਲਾਦੀਆਂ, ਹਰਦੀਪ ਕੁਮਾਰ ਹਨੀ, ਕੁਲਵਿੰਦਰ ਸਿੰਘ ਚੱਗਰ, ਹਰਦੀਪ ਸਿੰਘ ਦੀਪਾ ਡਾਇਮੰਡ ਹੋਟਲ, ਇਕਬਾਲ ਸਿੰਘ, ਭੁਵਨੇਸ਼ ਖੰਰਬਦਾ ਬਾਵਾ, ਬਲਵਿੰਦਰ ਸਿੰਘ ਭੰਗਲ, ਕੁਲਦੀਪ ਸਿੰਘ ਸੈਹਬੀ, ਪਵਨ ਕੁਮਾਰ ਪੰਮਾ, ਦਲਜੀਤ ਸਿੰਘ ਨੌਰਾ ਤੇ ਬਲਜੀਤ ਸਿੰਘ ਨੌਰਾ ਆਦਿ ਹਾਜ਼ਰ ਸਨ |