15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ 2 ਦਿਨਾਂ ਹੜਤਾਲ ਅੱਜ ਤੋਂ <br/>

Ad Position 21
No active advertisement
ਅਜੀਤ ਡੈਸਕ 11-03-2026
ਹੁਸ਼ਿਆਰਪੁਰ, 10 ਮਾਰਚ (ਨਰਿੰਦਰ ਸਿੰਘ ਬੱਡਲਾ)-ਮਿੳਾੂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ 11, 12 ਮਾਰਚ ਨੂੰ 2 ਦਿਨ ਲਈ ਸ਼ਹਿਰ 'ਚ ਹੜਤਾਲ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ ਤੇ 10 ਸਾਲ ਤੋਂ ਬਾਅਦ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਜਾਰੀ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ | ਇਸ ਸਬੰਧੀ ਆਗੂ ਕੁਲਵੰਤ ਸਿੰਘ ਸੈਣੀ ਨੇ ਦੱਸਿਆ ਕਿ 6 ਮਈ ਨੂੰ ਹੜਤਾਲ ਦਾ ਨੋਟਿਸ ਵੀ ਸਰਕਾਰ ਨੂੰ ਦੇ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ 11 ਤੇ 12 ਮਾਰਚ ਨੂੰ ਉਚ ਅਧਿਕਾਰੀਆਂ ਨੂੰ ਮੰਗ ਪੱਤਰ ਵੀ ਸੌਂਪੇ ਜਾਣਗੇ | ਉਨ੍ਹਾਂ ਦੱਸਿਆ ਕਿ 2 ਦਿਨਾਂ ਹੜਤਾਲ ਸਬੰਧੀ ਕਰਨਜੋਤ ਆਦੀਆ ਪ੍ਰਧਾਨ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਦੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਨੂੰ ਜਥੇਬੰਦੀ ਵਲੋਂ ਨੋਟਿਸ ਵੀ ਭੇਜਿਆ ਗਿਆ | ਇਸ ਮੌਕੇ ਵਿਕਰਮਜੀਤ ਬੰਟੀ ਮੀਤ ਪ੍ਰਧਾਨ, ਜੋਗਿੰਦਰ ਆਦੀਆ ਮੁੱਖ ਸਲਾਹਕਾਰ, ਜੈ ਗੋਪਾਲ, ਬਲਰਾਮ, ਹਰਬਿਲਾਸ, ਪ੍ਰਦੀਪ, ਹੀਰਾ ਲਾਲ, ਪਵਨ, ਆਸ਼ੂ ਅਤੇ ਸੁਭਾਸ਼ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਠਾਂ ਵਲੋਂ ਸੈਲਾ ਰੈਲੀ ਦੀ ਸਫ਼ਲਤਾ ਲਈ ਅਹੁਦੇਦਾਰਾਂ ਤੇ ਵਰਕਰਾਂ ਦਾ ਧੰਨਵਾਦ <br/> ਅਗਲੀ ਖ਼ਬਰ ਲਾਇਨਜ਼ ਕਲੱਬ ਨਵਾਂਸ਼ਹਿਰ ਗੋਲਡ ਬੰਦਗੀ ਦੀ ਮਹੀਨਾਵਾਰ ਮੀਟਿੰਗ ਹੋਈ <br/>
Ad Position 24