15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦੌਰਾਨ ਮੁਲਾਜ਼ਮਾਂ ਪ੍ਰਤੀ ਸਰਕਾਰ ਦੀ ਬੇਰੁਖੀ ਹੋਈ ਉਜਾਗਰ- ਭਨੂੰ

Ad Position 21
No active advertisement
ਅਜੀਤ ਡੈਸਕ 11-03-2026
ਬਲਾਚੌਰ, 10 ਮਾਰਚ (ਨਰੇਸ਼ ਧੌਲ)-ਬਲਾਚੌਰ ਵਿਖੇ ਜਥੇਬੰਦੀ ਦੀ ਹੋਈ ਮੀਟਿੰਗ ਉਪਰੰਤ ਜਨਰਲ ਸਕੱਤਰ ਮਦਨ ਲਾਲ ਬੇਗਮਪੁਰੀ ਨੇ ਦੱਸਿਆ ਕਿ ਸੇਵਾ ਮੁਕਤ ਪਟਵਾਰੀ/ਕਾਨੂੰਗੋਆਂ ਦੀ ਜਥੇਬੰਦੀ, ਸਰਕਾਰ ਵਲੋਂ ਪੇਸ਼ ਕੀਤੇ ਮੌਜੂਦਾ ਬਜਟ ਵਿਚ ਮੁਲਾਜ਼ਮਾਂ ਪ੍ਰਤੀ ਦਿਖਾਈ ਬੇਰੁਖੀ ਤੇ ਉਨ੍ਹਾਂ ਦੇ ਡੀ.ਏ. ਦੇ ਬਕਾਏ ਦੇਣ ਸਬੰਧੀ ਕੋਈ ਐਲਾਨ ਨਾ ਕਰਨ ਦੀ ਪੁਰਜੋਰ ਅਲੋਚਨਾ ਕੀਤੀ ਗਈ | ਮੀਟਿੰਗ ਵਿੱਚ ਬੋਲਦਿਆਂ ਪ੍ਰਧਾਨ ਗਿਆਨ ਸਿੰਘ ਭਨੂੰ ਅਤੇ ਸੂਬਾਈ ਮੁਲਾਜ਼ਮ ਆਗੂ ਗੁਰਨੇਕ ਸਿੰਘ ਸ਼ੇਰ ਨੇ ਸਾਂਝੇ ਬਿਆਨ 'ਚ ਦੱਸਿਆ ਕਿ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਮੁਲਾਜ਼ਮਾਂ ਉਤੇ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਕੀਤੇ ਲਾਠੀ ਚਾਰਜ, ਪਾਣੀ ਦੀਆਂ ਬੁਛਾੜਾਂ ਮਾਰਨ ਆਦਿ ਵਰਗੇ ਕੀਤੇ ਘਿਨਾਉਣੇ ਕਾਰੇ ਦੀ ਨੇੜ ਭਵਿੱਖ ਵਿਚ ਸਰਕਾਰ ਨੂੰ ਕੀਮਤ ਚੁਕਾਣੀ ਪਵੇਗੀ | ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਮੌਜੂਦਾ ਤੇ ਸੇਵਾ ਮੁਕਤ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਾਂਝੀਆਂ ਜਥੇਬੰਦੀਆਂ ਵੱਲੋਂ ਅਗਰ ਕੋਈ ਪ੍ਰੋਗਰਾਮ ਉਲੀਕਿਆ ਜਾਂਦਾ ਹੈ ਤਾਂ ਸੇਵਾਮੁਕਤ ਪਟਵਾਰੀ/ਕਾਨੂੰਗੋ ਉਸ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਉਣਗੇ | ਮੀਟਿੰਗ ਵਿਚ ਰਜਿੰਦਰ ਰਾਣਾ, ਸੁਰਿੰਦਰ ਕੁਮਾਰ, ਮਹਿੰਦਰ ਪਾਲ, ਹਰਚਰਨਜੀਤ ਸਿੰਘ, ਪਿਆਰਾ ਰਾਮ, ਮਨੋਹਰ ਲਾਲ ਹਰਬੰਸ ਸਿੰਘ, ਕੁਲਦੀਪ ਸਿੰਘ ਤੇ ਬਲਵਿੰਦਰ ਪਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਟਰਾਂਸਕੋ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਸਾਈਾ ਲੋਕਾਂ ਦੇ ਇਲਾਹੀ ਦਰਬਾਰ 'ਤੇ ਸ਼ਬਦ ਚੌਂਕੀ ਲਗਾਈ
Ad Position 24