15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਪਾਵਰਕਾਮ ਟਰਾਂਸਕੋ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 11-03-2026
ਨਵਾਂਸ਼ਹਿਰ, 10 ਮਾਰਚ (ਹਰਮਿੰਦਰ ਸਿੰਘ ਪਿੰਟੂ)-ਪਾਵਰਕਾਮ ਟਰਾਂਸਕੋ ਪੈਨਸ਼ਨਰ ਯੂਨੀਅਨ ਪੰਜਾਬ ਏਟਕ ਮੰਡਲ ਨਵਾਂਸ਼ਹਿਰ ਦੀ ਮੀਟਿੰਗ ਬੰਗਾ ਰੋਡ ਮਲਕੀਤ ਚੰਦ ਮੇਹਲੀ ਭਵਨ ਪਾਰਟੀ ਦਫ਼ਤਰ ਵਿਖੇ ਮੰਡਲ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਮੀਟਿੰਗ ਵਿਚ ਸਰਕਲ ਪ੍ਰਧਾਨ ਹਸਮਤ ਅਲੀ ਅਤੇ ਸਰਕਲ ਆਗੂ ਹਰਮੇਸ਼ ਲਾਲ ਵਲੋਂ ਵੀ ਸ਼ਿਰਕਤ ਕੀਤੀ ਗਈ | ਮੀਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਸਾਥੀ ਸ਼ੰਕਰ ਦਾਸ ਅਤੇ ਬੀਬੀ ਸ਼ਾਮ ਦੁਲਾਰੀ ਜੋ ਪਿਛਲੇ ਦਿਨੀ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਲਈ ਮੌਨ ਧਾਰਨ ਕੀਤਾ ਗਿਆ ਤੇ ਸਟੇਜ ਦੀ ਕਾਰਵਾਈ ਮੰਡਲ ਸਕੱਤਰ ਇੰਜ: ਵਿਜੇ ਸਿੰਘ ਵੱਲੋਂ ਕੀਤੀ ਗਈ | ਮੀਟਿੰਗ ਵਿਚ ਮੰਡਲ ਆਗੂ ਇੰਜ: ਰਾਮ ਆਸਰਾ, ਰਾਮ ਲਖਣ ਕੈਸ਼ੀਅਰ, ਲਛਮਣ ਦਾਸ, ਜਗਦੀਸ ਸਿੰਘ, ਕੁਲਵੰਤ ਸਿੰਘ ਬੈਂਸ, ਪਰਭਾਕਰ ਤਿਵਾੜੀ, ਸੁਖਵਿੰਦਰ ਸਿੰਘ, ਹਰੀ ਕਿਸ਼ਨ ਕੈਸ਼ੀਅਰ, ਸੁਰੇਸ਼ ਕੁਮਾਰ ਕੈਸ਼ੀਅਰ ਅਤੇ ਮੰਡਲ ਅਡੀਟਰ ਕੁੰਦਨ ਸਿੰਘ ਆਦਿ ਸਾਰਿਆਂ ਵਲੋਂ ਸੰਬੋਧਨ ਕੀਤਾ ਗਿਆ | ਇਸ ਤੋਂ ਬਾਅਦ ਸਾਰੇ ਸਾਥੀਆਂ ਨੂੰ ਰਲ ਕੇ ਸੰਘਰਸ਼ ਕਰਨ ਲਈ ਪ੍ਰੇਰਿਤ ਕੀਤਾ ਤੇ 11 ਤਰੀਕ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਰੋਸ ਰੈਲੀ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਕਿਹਾ ਗਿਆ | ਇਸ ਤੋਂ ਬਾਅਦ ਸਰਕਲ ਪ੍ਰਧਾਨ ਹਸਮਤ ਅਲੀ ਵਲੋਂ ਪੈਨਸ਼ਨਰਾਂ ਸਾਥੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ | ਉਪਰੰਤ ਮੰਡਲ ਪ੍ਰਧਾਨ ਗੁਰਦੀਪ ਸਿੰਘ ਵਲੋਂ ਆਏ ਹੋਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਮੱਖਣ ਸਿੰਘ, ਸੁਰਿੰਦਰ ਸਿੰਘ ਰਾਣਾ, ਕੁਲਵਿੰਦਰ ਸਿੰਘ, ਮੋਹਨ ਲਾਲ, ਅਸ਼ੋਕ ਕੁਮਾਰ, ਤਰਸੇਮ ਲਾਲ, ਹਰਬੰਸ ਸਿੰਘ, ਪ੍ਰੇਮ ਲਾਲ, ਸੁਰਿੰਦਰ ਸਿੰਘ, ਰਾਜ ਕੁਮਾਰ, ਸੁੱਚਾ ਸਿੰਘ, ਧਰਮ ਪਾਲ ਅਤੇ ਹੋਰ ਵੀ ਵੱਡੀ ਗਿਣਤੀ ਵਿੱਚ ਪੈਨਸ਼ਨਰ ਸਾਥੀਆਂ ਨੇ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬਹਿਰਾਮ 'ਚ ਗੁਰਮਤਿ ਸਮਾਗਮ ਦੇ ਪਹਿਲੇ ਦਿਨ ਦੀਵਾਨ ਸਜੇ <br/> ਅਗਲੀ ਖ਼ਬਰ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਦੌਰਾਨ ਮੁਲਾਜ਼ਮਾਂ ਪ੍ਰਤੀ ਸਰਕਾਰ ਦੀ ਬੇਰੁਖੀ ਹੋਈ ਉਜਾਗਰ- ਭਨੂੰ
Ad Position 24