ਬੰਗਾ, 10 ਮਾਰਚ (ਧਰਮਵੀਰ ਪਾਲ)-ਬੰਗਾ ਵਿਖੇ ਸਾਬਕਾ ਨਗਰ ਕੌਂਸਲ ਪ੍ਰਧਾਨ ਤੇ ਕੌਂਸਲਰ ਜਤਿੰਦਰ ਕੌਰ ਮੂੰਗਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮਹਿਲਾਵਾਂ ਵੱਲੋਂ ਰਾਸ਼ਟਰੀ ਮਹਿਲਾ ਦਿਵਸ ਬਹੁਤ ਹੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ | ਇਸ ਮੌਕੇ ਮਹਿਲਾਵਾਂ ਵੱਲੋਂ ਨਾਰੀ ਸ਼ਕਤੀ ਦੇ ਹੱਕ ਵਿੱਚ ਨਾਅਰੇ ਲਗਾ ਕੇ ਮਹਿਲਾ ਸਸ਼ਕਤੀਕਰਨ ਦਾ ਸੰਦੇਸ਼ ਦਿੱਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜਤਿੰਦਰ ਕੌਰ ਮੂੰਗਾ ਨੇ ਕਿਹਾ ਕਿ ਅੱਜ ਦੀ ਨਾਰੀ ਜਾਗਰੂਕ ਹੋ ਚੁੱਕੀ ਹੈ ਅਤੇ ਆਪਣੇ ਹੱਕਾਂ ਬਾਰੇ ਪੂਰੀ ਤਰ੍ਹਾਂ ਜਾਣੂ ਹੈ | ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਚੋਣਾਂ ਅਤੇ ਮਿਊਾਸੀਪਲ ਕਾਰਪੋਰੇਸ਼ਨਾਂ ਅਤੇ ਕੌਂਸਲਾਂ ਦੀਆਂ ਚੋਣਾਂ ਵਿੱਚ ਮਹਿਲਾਵਾਂ ਨੂੰ ਮਿਲਿਆ 33 ਫੀਸਦੀ ਰਿਜ਼ਰਵੇਸ਼ਨ ਇੱਕ ਵੱਡੀ ਉਪਲਬਧੀ ਹੈ, ਜਿਸ ਨਾਲ ਮਹਿਲਾਵਾਂ ਨੂੰ ਸਮਾਜ ਅਤੇ ਰਾਜਨੀਤੀ ਵਿੱਚ ਅੱਗੇ ਵਧਣ ਦਾ ਮੌਕਾ ਮਿਲਿਆ ਹੈ ਜਿਸ ਨਾਲ ਦੇਸ਼ ਦੀ ਰਾਜਨੀਤੀ ਵਿੱਚ ਮਹਿਲਾਵਾਂ ਦੀ ਭੂਮਿਕਾ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਨੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਨੂੰ ਸਮਝਣ ਤੇ ਉਨ੍ਹਾਂ ਦੀ ਸਹੀ ਤਰੀਕੇ ਨਾਲ ਵਰਤੋਂ ਕਰਨ | ਉਨ੍ਹਾਂ ਕਿਹਾ ਕਿ ਜੇ ਕਿਸੇ ਨਾਲ ਨਾਜਾਇਜ਼ ਹੋਵੇ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਤੌਰ 'ਤੇ ਆਪਣੇ ਹੱਕਾਂ ਦੀ ਲੜਾਈ ਲੜਨੀ ਚਾਹੀਦੀ ਹੈ | ਅੰਤ ਵਿਚ ਉਨ੍ਹਾਂ ਵਲੋਂ ਮੌਕੇ 'ਤੇ ਮੌਜੂਦ ਸਾਰੀਆਂ ਮਹਿਲਾਵਾਂ ਨੂੰ ਰਾਸ਼ਟਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ | ਇਸ ਮੌਕੇ ਰਚਨਾ ਚੋਪੜਾ, ਰਜਨੀ ਚੋਪੜਾ, ਨਰੇਸ਼ ਕਪੂਰ, ਸੁਸ਼ਮਾ ਕਪੂਰ, ਊਸ਼ਾ ਕਪੂਰ, ਸਿੰਮੀ ਧੁੱਪੜ, ਅਨੀਤਾ ਗਰੋਵਰ, ਅਨੀਤਾ ਸ਼ਰਮਾ, ਕਵਿਤਾ ਕਪੂਰ, ਮੈਡਮ ਬਤਰਾ, ਮੀਨਾਕਸ਼ੀ, ਗੀਤਾ ਜੱਸਲ, ਰਣਜੀਤ ਕੌਰ ਤੇ ਰਿੰਕੀ ਗੌਤਮ ਆਦਿ ਹਾਜ਼ਰ ਸਨ |