ਔੜ, 10 ਮਾਰਚ (ਗੁਰਨਾਮ ਸਿੰਘ ਸੈਣੀ)-ਪਿੰਡ ਗੜ੍ਹਪਧਾਣਾ ਦੇ ਦਾਨੀ ਐੱਨ.ਆਰ.ਆਈ. ਰਣਵੀਰ ਸਿੰਘ ਥਾਂਦੀ ਦੇ ਪਰਿਵਾਰ ਵਲੋਂ ਆਪਣੇ ਪਿਤਾ ਗੁਲਜਾਰ ਸਿੰਘ ਥਾਂਦੀ ਅਤੇ ਮਾਤਾ ਸ੍ਰੀਮਤੀ ਰਤਨ ਕੌਰ ਥਾਂਦੀ ਦੀ ਪਵਿੱਤਰ ਯਾਦ ਵਿੱਚ ਲਗਪਗ 8 ਲੱਖ ਰੁਪਏ ਦੀ ਕੀਮਤ ਵਾਲੀ ਐਂਬੂਲੈਂਸ ਪਿੰਡ ਵਾਸੀਆਂ ਦੀ ਸੇਵਾ ਲਈ ਸਮਰਪਿਤ ਕੀਤੀ ਗਈ | ਇਸ ਮੌਕੇ ਪਿੰਡ ਦੇ ਪਤਵੰਤਿਆਂ ਅਤੇ ਸਮਾਜ ਸੇਵੀਆਂ ਵਲੋਂ ਇਕੱਠੇ ਹੋ ਕੇ ਐਂਬੂਲੈਂਸ ਦੀਆਂ ਸੇਵਾਵਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜੋ ਪਿੰਡ ਅਤੇ ਪਿੰਡ ਦੇ ਲੋਕਾਂ ਨੂੰ ਐਮਰਜੈਂਸੀ ਹਾਲਤਾਂ ਵਿੱਚ ਤੁਰੰਤ ਮੈਡੀਕਲ ਸਹਾਇਤਾ ਮਿਲ ਸਕੇ | ਇਸ ਦੌਰਾਨ ਬਲਵੀਰ ਸਿੰਘ ਥਾਂਦੀ, ਜਸਵਿੰਦਰ ਸਿੰਘ ਥਾਂਦੀ ਅਤੇ ਪਿੰਡ ਦੇ ਸਰਪੰਚ ਹਰਦੀਪ ਸਿੰਘ ਵਲੋਂ ਦਾਨੀ ਪਰਿਵਾਰ ਦਾ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਆਸ ਪ੍ਰਗਟਾਈ ਗਈ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦਾ ਸਹਿਯੋਗ ਮਿਲਦਾ ਰਹੇਗਾ | ਉਨ੍ਹਾਂ ਦੱਸਿਆ ਕਿ ਇਸ ਐਂਬੂਲੈਂਸ ਦੀ ਸਹੂਲਤ ਫਿਲਹਾਲ ਪਿੰਡ ਗੜ੍ਹਪਧਾਣਾ ਅਤੇ ਬਹਾਦਰਪੁਰ ਦੇ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ, ਅਤੇ ਬਾਕੀ ਪਿੰਡਾਂ ਨੂੰ ਇਸ ਸਹੂਲਤ ਦਾ ਲਾਭ ਦੇਣ ਦਾ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ | ਇਸ ਮੌਕੇ ਉਨ੍ਹਾਂ ਵਲੋਂ ਦਾਨੀ ਪਰਿਵਾਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਪੰਚ ਮੱਖਣ, ਸਰਬਜੀਤ ਸਿੰਘ, ਅਮਰਨਾਥ, ਭੁਪਿੰਦਰ ਸਿੰਘ, ਜੁਝਾਰ ਸਿੰਘ, ਰਵਿੰਦਰ ਕਟਾਰੀਆ, ਡਾ.ਸੁਖਦੇਵ, ਜੋਗਾ ਸਿੰਘ, ਕਸ਼ਮੀਰ ਸਿੰਘ ਬੰਗੜ, ਸੁਰਿੰਦਰ ਸਿੰਘ, ਜਸਪਾਲ, ਮਨਜੀਤ ਸਿੰਘ, ਗੁਰਦੀਪ ਸਿੰਘ ਅਤੇ ਸੁਰਜੀਤ ਸਿੰਘ ਤੇ ਸਾਬਕਾ ਸਰਪੰਚ ਅਵਤਾਰ ਕੌਰ, ਸੁਖਵਿੰਦਰ ਕੌਰ, ਸਰਬਜੀਤ ਕੌਰ, ਕਮਲਜੀਤ ਕੌਰ ਅਤੇ ਸੁਖਵਿੰਦਰ ਕੌਰ ਤੋਂ ਇਲਾਵਾ ਕਈ ਪਤਵੰਤੇ ਵਿਅਕਤੀ ਤੇ ਪਿੰਡ ਵਾਸੀ ਵੀ ਮੌਜੂਦ ਸਨ |