ਨਵਾਂਸ਼ਹਿਰ, 11 ਮਾਰਚ (ਹਰਮਿੰਦਰ ਸਿੰਘ ਪਿੰਟੂ)-ਪੀ. ਡਬਲਿਊ. ਡੀ. ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਨਗਰ ਵਲੋਂ ਜਲ ਸਪਲਾਈ ਦਫ਼ਤਰ ਅੱਗੇ ਰੋਸ ਧਰਨਾ ਲਗਾਇਆ ਗਿਆ | ਇਸ ਮੌਕੇ ਮੁੱਖ ਬੁਲਾਰੇ ਪ੍ਰਧਾਨ ਹਰਮੇਸ਼ ਲਾਲ ਮਾਹੀਪੁਰ ਅਤੇ ਚੇਅਰਮੈਨ ਗੁਰਵਿੰਦਰ ਸਿੰਘ ਸੋਨਾ ਨੇ ਦੱਸਿਆ ਜਲ ਸਪਲਾਈ ਵਿਭਾਗੀ ਮੁਖੀ ਵੱਲੋਂ ਆਊਟ ਸੋਰਸ ਤੇ ਇੰਨਲਿਸਟ ਦੇ ਲਗਪਗ 320 ਮੁਲਾਜ਼ਮਾਂ ਨੂੰ ਵਿਭਾਗ ਵਿੱਚੋਂ ਕੱਢਣ ਦਾ ਫੁਰਮਾਨ ਜਾਰੀ ਕੀਤਾ ਗਿਆ ਹੈ ਅਤੇ ਜਲ ਸਪਲਾਈ ਸਕੀਮਾਂ ਪੰਚਾਇਤ ਹਵਾਲੇ ਕਰਨ ਦਾ ਹੁਕਮ ਕੀਤਾ ਗਿਆ ਹੈ | ਨਾ ਹੀ ਵਿਭਾਗ ਵੱਲੋ ਪੁਰਾਣੀ ਪੈਨਸ਼ਨ ਦਿੱਤੀ ਜਾ ਰਹੀ ਹੈ | ਗੁਰਵਿੰਦਰ ਸਿੰਘ ਸੋਨਾ ਨੇ ਦੱਸਿਆ ਕਿ ਸਰਕਾਰ ਵੱਲੋ ਨਾ ਹੀ ਨਵੀਆਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਨਾ ਹੀ ਕੱਚੇ ਮੁਲਾਜਮਾਂ ਨੂੰ ਪੱਕੇ ਕੀਤਾ ਜਾ ਰਿਹਾ ਹੈ | ਜਲ ਸਪਲਾਈ ਤੇ ਸੈਨੀਟੇਸ਼ਨ ਡਿਵੀਜ਼ਨ ਦਫਤਰ ਅੱਗੇ ਰੋਸ ਰੈਲੀ ਕਰਕੇ ਮੰਗ ਪੱਤਰ ਭੇਜਿਆ ਗਿਆ ਅਤੇ ਕਿਹਾ ਕਿ 18 ਮਾਰਚ ਨੂੰ ਵਿਭਾਗੀ ਮੁੱਖ ਦਫਤਰ ਮੁਹਾਲੀ ਵਿਖੇ ਹਜ਼ਾਰਾਂ ਮੁਲਾਜ਼ਮ ਰੋਸ ਰੈਲੀ ਕਰਨਗੇ | ਇਸ ਮੌਕੇ ਸੁਰਿੰਦਰ ਕੁਮਾਰ ਜਨਰਲ ਸਕੱਤਰ, ਸੁਖਰਾਮ, ਕੁਲਵੀਰ ਪ੍ਰਧਾਨ, ਦਵਿੰਦਰ ਸਿੰਘ, ਗੁਰਦੇਵ ਸਿੰਘ, ਜਸਪਾਲ ਸਿੰਘ, ਦਿਲਬਾਗ ਰਾਏ ਆਦਿ ਹਾਜ਼ਰ ਸਨ |