20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਫਰੌਤੀਆਂ ਲੈਣ ਲਈ ਫਾਇਰਿੰਗ ਕਰਨ ਵਾਲੇ ਅੰਤਰਰਾਸ਼ਟਰੀ ਗਰੋਹ ਦੇ ਦੋ ਮੁੱਖ ਦੋਸ਼ੀ ਪੁਲਿਸ ਵਲੋਂ ਕਾਬੂ

Ad Position 21
No active advertisement
ਅਜੀਤ ਡੈਸਕ 12-03-2026
ਨਵਾਂਸ਼ਹਿਰ, 11 ਮਾਰਚ (ਜਸਬੀਰ ਸਿੰਘ ਨੂਰਪੁਰ)-ਜ਼ਿਲ੍ਹਾ ਪੁਲਿਸ ਨੇ ਮਹਿੰਦਰਾ ਹਸਪਤਾਲ ਬੰਗਾ ਅਤੇ ਚਾਰ ਹੋਰ ਥਾਵਾਂ 'ਤੇ ਫਾਇਰਿੰਗ ਕਰਨ ਵਾਲੇ ਅੰਤਰਰਾਸ਼ਟਰੀ ਫਰੌਤੀ ਗਰੋਹ ਦੇ ਮੁੱਖ ਦੋਸ਼ੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ | ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਥਾਣਾ ਸਿਟੀ ਬੰਗਾ ਦੀ ਪੁਲਿਸ ਪਾਰਟੀ ਵੱਲੋਂ ਮਹਿੰਦਰਾ ਹਸਪਤਾਲ ਦੇ ਬਾਹਰ ਹੋਈ ਫਾਇਰਿੰਗ ਦੇ ਦੋ ਮੁੱਖ ਦੋਸ਼ੀਆਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ ਇੱਕ ਪਿਸਤੌਲ 30 ਬੋਰ ਅਤੇ ਪੰਜ ਜਿੰਦਾ ਰੋਂਦ ਇੱਕ ਪਿਸਟਲ 32 ਬੋਰ ਅਤੇ ਦੋ ਜਿੰਦਾ ਰੌਂਦ ਬਰਾਮਦ ਕੀਤੇ | ਉਨ੍ਹਾਂ ਦੱਸਿਆ ਕਿ ਮਹਿੰਦਰਾ ਹਸਪਤਾਲ ਦੇ ਮਾਲਕ ਡਾ. ਉਕਾਰ ਸਿੰਘ ਨੂੰ ਵਿਦੇਸ਼ੀ ਨੰਬਰ ਤੋਂ ਜਸਪ੍ਰੀਤ ਸਿੰਘ ਕੰਨੂ ਵਾਸੀ ਕੱੁਕੜ ਮਜਾਰਾ ਵੱਲੋਂ ਫੋਨ ਕਰਕੇ 50 ਲੱਖ ਰੁਪਏ ਦੀ ਫਰੌਤੀ ਦੀ ਮੰਗ ਕੀਤੀ ਗਈ ਸੀ | ਜਿਸ ਦੇ ਬਿਆਨਾਂ 'ਤੇ ਬੰਗਾ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਸੀ | ਪੁਲਿਸ ਵੱਲੋਂ ਡਾ. ਉਕਾਰ ਸਿੰਘ ਨੂੰ ਧਮਕੀ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ | ਇਸੇ ਦੌਰਾਨ ਜਸਪ੍ਰੀਤ ਸਿੰਘ ਕੰਨੂ ਵੱਲੋਂ ਭੇਜੇ ਗਏ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਮਹਿੰਦਰਾ ਹਸਪਤਾਲ ਦੇ ਬਾਹਰ ਫਾਇਰਿੰਗ ਕੀਤੀ ਗਈ | ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਇਸ ਮਾਮਲੇ 'ਚ ਸੀ.ਸੀ.ਟੀ.ਵੀ ਕੈਮਰੇ ਦੀ ਜਾਂਚ ਕੀਤੀ ਗਈ | ਜਾਂਚ ਦੌਰਾਨ ਪੁਲਿਸ ਨੇ ਮੁੱਖ ਸ਼ੂਟਰ ਸਾਵਨ ਪੁੱਤਰ ਕੁਲਬੀਰ ਵਾਸੀ ਸਾਹਰੀ ਥਾਣਾ ਮੇਹਟੀਆਣਾ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਤੁਸ਼ਾਰ ਸਰੀਨ ਪੁੱਤਰ ਦਿਨੇਸ਼ ਸਰੀਨ ਵਾਸੀ ਕੀਰਤੀ ਨਗਰ ਰਹੀਮਪੁਰ ਮੰਡੀ ਹੁਸ਼ਿਆਰਪੁਰ ਨੂੰ ਕਾਬੂ ਕਰ ਕੇ ਇਹਨਾਂ ਪਾਸੋਂ ਹਥਿਆਰ ਬਰਾਮਦ ਕੀਤੇ ਗਏ | ਕਥਿਤ ਦੋਸ਼ੀਆਂ ਨੇ ਮੰਨਿਆ ਕਿ ਉਹ ਸੋਸ਼ਲ ਮੀਡੀਆ ਰਾਹੀਂ ਜਸਪ੍ਰੀਤ ਸਿੰਘ ਉਰਫ ਕੰਨੂ ਵਾਸੀ ਕੁੱਕੜ ਮਜਾਰਾ ਦੇ ਸੰਪਰਕ ਵਿੱਚ ਆਏ | ਉਸ ਦੇ ਕਹਿਣ 'ਤੇ ਪੈਸਿਆਂ ਦੇ ਲਾਲਚ 'ਚ ਫਰੌਤੀ ਲੈਣ ਦੀ ਨੀਅਤ ਨਾਲ ਉਹਨਾਂ ਨੇ ਵੱਖ-ਵੱਖ ਥਾਵਾਂ 'ਤੇ ਗੋਲੀਆਂ ਚਲਾਈਆਂ | ਉਨ੍ਹਾਂ ਮੰਨਿਆ ਕਿ ਉਨ੍ਹਾਂ ਨੇ ਫਰੌਤੀ ਲੈਣ ਲਈ ਪਿੰਡ ਸੈਲਾ, ਪਿੰਡ ਪੱਦੀ ਸੂਰਾ ਸਿੰਘ, ਕਸ਼ਿਸ਼ ਹੋਟਲ ਗੜ੍ਹਸ਼ੰਕਰ, ਪਿੰਡ ਸਮੁੰਦਰਾ ਦੇ ਮੈਡੀਕਲ ਸਟੋਰ 'ਤੇ ਫਾਇਰਿੰਗ ਕੀਤੀ | ਇਸ ਤੋਂ ਇਲਾਵਾ ਹੁਣ ਇੱਕ ਟੂਰਨਾਮੈਂਟ ਦੌਰਾਨ ਇੱਕ ਵਿਅਕਤੀ ਦਾ ਕਤਲ ਕਰਨਾ ਸੀ | ਜੋ ਕਤਲ ਦੀ ਵਾਰਦਾਤ ਤੋਂ ਪਹਿਲਾਂ ਹੀ ਪੁਲਿਸ ਨੇ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ | ਜ਼ਿਲ੍ਹਾ ਪੁਲਿਸ ਮੁੱਖੀ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਤੋਂ ਹੋਰ ਵੀ ਪੁਛ-ਗਿੱਛ ਕੀਤੀ ਜਾ ਰਹੀ | ਇਸ ਮੌਕੇ 'ਤੇ ਸਰਬਜੀਤ ਸਿੰਘ ਬਾਹੀਆ ਐਸ.ਪੀ ਨਵਾਂਸ਼ਹਿਰ, ਸੁਰਿੰਦਰ ਚਾਂਦ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਪੇ ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਪੰਜਾਬ ਐਂਡ ਸਿੰਧ ਬੈਂਕ ਦੇ ਮੈਨੇਜਰ ਨੇ ਬੀਮਾ ਰਾਸ਼ੀ ਮਿ੍ਤਕ ਦੇ ਵਾਰਸਾਂ ਨੂੰ ਸੌਂਪੀ
Ad Position 24